ਪੂਨਮ ਦੀਆਂ 3 ਵਿਕਟਾਂ ਨਾਲ ਭਾਰਤ ਨੇ ਵਿੰਡੀਜ਼ ਨੂੰ ਹਰਾਇਆ

02/18/2020 10:49:41 PM

ਬ੍ਰਿਸਬੇਨ- ਸਪਿਨਰ ਪੂਨਮ ਯਾਦਵ ਦੀਆਂ 3 ਵਿਕਟਾਂ ਨਾਲ ਭਾਰਤ ਨੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ਵਿਚ ਵੈਸਟਇੰਡੀਜ਼ ਵਿਰੁੱਧ 2 ਦੌੜਾਂ ਨਾਲ ਜਿੱਤ ਦਰਜ ਕੀਤੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਮਹਿਲਾ ਟੀਮ ਨਿਰਧਾਰਤ 20 ਓਵਰਾਂ ਵਿਚ 8 ਵਿਕਟਾਂ 'ਤੇ ਸਿਰਫ 107 ਦੌੜਾਂ ਦਾ ਮਾਮੂਲੀ ਸਕੋਰ ਖੜ੍ਹਾ ਕਰ ਸਕੀ। ਜਿੱਤ ਲਈ 108 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵੈਸਟਇੰਡੀਜ਼ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ 'ਤੇ 105 ਦੌੜਾਂ ਹੀ ਬਣਾ ਸਕੀ। ਪੂਨਮ ਨੇ 4 ਓਵਰਾਂ ਵਿਚ 20 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।

 

Gurdeep Singh

Content Editor

Related News