IND vs ENG:  ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾਇਆ, 3-2 ਨਾਲ ਜਿੱਤੀ ਸੀਰੀਜ਼

03/20/2021 11:07:19 PM

ਸਪੋਰਟਸ ਡੇਸਕ : ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਅਤੇ ਨਿਰਣਾਇਕ ਮੈਚ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਦਾ ਫੈਸਲਾ ਲਿਆ ਹੈ। ਭਾਰਤ ਲਈ ਰੋਹੀਤ ਅਤੇ ਵਿਰਾਟ ਨੇ ਅਰਧ ਸੈਂਕੜੇ ਦੀ ਪਾਰੀ ਖੇਡੀ ਅਤੇ ਟੀਮ ਦੇ ਸਕੋਰ ਨੂੰ 224 ਤੱਕ ਲੈ ਗਏ ਅਤੇ ਇੰਗਲੈਂਡ ਸਾਹਮਣੇ 225 ਦੌੜਾਂ ਦਾ ਟੀਚਾ ਰੱਖਿਆ। ਜਿਸ ਨੂੰ ਇੰਗਲੈਂਡ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ 188 ਦੌੜਾਂ ਹੀ ਬਣਾ ਸਕੀ ਅਤੇ 36 ਦੌੜਾਂ ਦੇ ਅੰਤਰ ਨਾਲ ਮੈਚ ਹਾਰ ਗਈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 3-2 ਨਾਲ ਸੀਰੀਜ਼ ਨੂੰ ਆਪਣੇ ਨਾਮ ਕਰ ਲਿਆ।

ਟੀਚੇ ਦਾ ਪਿੱਛਾ ਕਰਣ ਆਈ ਇੰਗਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ। ਇਸ ਸੀਰੀਜ਼ ਵਿੱਚ ਫ਼ਾਰਮ ਵਿੱਚ ਚੱਲ ਰਹੇ ਸਲਾਮੀ ਬੱਲੇਬਾਜ਼ ਜੇਸਨ ਰਾਏ ਭੁਵਨੇਸ਼ਵਰ ਦੀ ਗੇਂਦ ਦਾ ਸ਼ਿਕਾਰ ਹੋ ਗਏ ਅਤੇ ਉਨ੍ਹਾਂ ਨੂੰ ਜ਼ੀਰੋ 'ਤੇ ਪਵੈਲੀਅਨ ਜਾਣਾ ਪਿਆ। ਇਸ ਤੋਂ ਬਾਅਦ ਡੈਵਿਡ ਮਲਾਨ ਅਤੇ ਜੋਸ ਬਟਲਰ ਵਿਚਾਲੇ ਸੈਂਕੜੇ ਦੀ ਸਾਂਝੇਦਾਰੀ ਹੋਈ। ਦੋਨਾਂ ਨੇ ਹੀ ਬੱਲੇਬਾਜ਼ਾਂ ਨੇ ਪਹਿਲਾ ਵਿਕਟ ਡਿੱਗਣ ਤੋਂ ਬਾਅਦ ਦੌੜਾਂ ਨੂੰ ਬਣਾਈ ਰੱਖਿਆ ਅਤੇ ਭਾਰਤੀ ਗੇਂਦਬਾਜ਼ਾਂ 'ਤੇ ਦੌੜਾਂ ਬਣਾਉਣਾ ਸ਼ੁਰੂ ਕਰ ਦਿੱਤਾ। 

ਪਹਿਲਾਂ ਬੱਲੇਬਾਜ਼ੀ ਲਈ ਆਈ ਭਾਰਤੀ ਸਲਾਮੀ ਜੋਡ਼ੀ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲਿਆ ਅਤੇ ਰੋਹੀਤ ਸ਼ਰਮਾ ਦੇ ਨਾਲ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ੀ ਲਈ ਆਏ। ਦੋਨਾਂ ਹੀ ਬੱਲੇਬਾਜ਼ਾਂ ਨੇ ਟੀਮ ਨੂੰ ਤੇਜ਼ ਸ਼ੁਰੂਆਤ ਦਿਵਾਈ। ਰੋਹੀਤ ਸ਼ਰਮਾ 64 ਦੌੜਾਂ ਬਣਾ ਕੇ ਬੇਨ ਸਟੋਕਸ ਦੀ ਗੇਂਦ ਦਾ ਸ਼ਿਕਾਰ ਬਣੇ। ਰੋਹੀਤ ਨੇ ਆਪਣੀ ਅਰਧ ਸੈਂਕੜੇ ਦੀ ਪਾਰੀ ਦੌਰਾਨ 4 ਚੌਕੇ ਅਤੇ 5 ਛੱਕੇ ਲਗਾਏ।
 


Inder Prajapati

Content Editor

Related News