ਦੂਜੇ ਟੀ-20 ’ਚ ਹੌਲੀ ਓਵਰ ਗਤੀ ਲਈ ਭਾਰਤ ’ਤੇ ਲੱਗਿਆ ਜੁਰਮਾਨਾ

Monday, Mar 15, 2021 - 10:26 PM (IST)

ਦੁਬਈ– ਇੰਗਲੈਂਡ ਵਿਰੁੱਧ ਖੇਡੇ ਗਏ ਦੂਜੇ ਟੀ-20 ਅੰਤਰਰਾਸ਼ਟਰੀ ਮੈਚ 'ਚ ਭਾਰਤ ਨੇ 7 ਵਿਕਟਾਂ ਨਾਲ ਜਿੱਤ ਦਰਜ ਕਰਦੇ ਹੋਏ ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ। 

ਇਹ ਖ਼ਬਰ ਪੜ੍ਹੋ- ਵਿੰਡੀਜ਼ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾ ਕੇ ਵਨ ਡੇ ਸੀਰੀਜ਼ 3-0 ਨਾਲ ਜਿੱਤੀ

PunjabKesari
ਇੰਗਲੈਂਡ ਵਿਰੁੱਧ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੂਜੇ ਟੀ-20 ਕੌਮਾਂਤਰੀ ਮੈਚ ਦੌਰਾਨ ਹੌਲੀ ਓਵਰ ਗਤੀ ਲਈ ਭਾਰਤੀ ਕ੍ਰਿਕਟਰਾਂ ’ਤੇ ਉਨ੍ਹਾਂ ਦੀ ਮੈਚ ਫੀਸ ਦਾ 20 ਫੀਸਦੀ ਜੁਰਮਾਨਾ ਲਾਇਆ ਗਿਆ ਹੈ। ਮੈਚ ਰੈਫਰੀ ਨੇ ਆਈ. ਸੀ. ਸੀ. ਏਲੀਟ ਪੈਨਲ ਦੇ ਜਵਾਗਲ ਸ਼੍ਰੀਨਾਥ ਨੇ ਵਿਰਾਟ ਕੋਹਲੀ ਦੀ ਟੀਮ ’ਤੇ ਜੁਰਮਾਨਾ ਲਾਇਆ ਕਿਉਂਕਿ ਟੀਮ ਨੇ ਨਿਰਧਾਰਿਤ ਸਮੇਂ ਵਿਚੋਂ ਇਕ ਓਵਰ ਘੱਟ ਕੀਤਾ ਸੀ। ਕੋਹਲੀ ਨੇ ਗਲਤੀ ਸਵੀਕਾਰ ਕਰ ਲਈ ਹੈ ਤੇ ਇਸ ਲਈ ਰਸਮੀ ਸੁਣਵਾਈ ਦੀ ਲੋੜ ਨਹੀਂ ਪਈ।

ਇਹ ਖ਼ਬਰ ਪੜ੍ਹੋ- ਮੇਦਵੇਦੇਵ ਨੇ ਓਪਨ ਖਿਤਾਬ ਜਿੱਤਿਆ, ਰੈਂਕਿੰਗ ’ਚ ਨੰਬਰ-2 ’ਤੇ ਪਹੁੰਚਿਆ

PunjabKesari
ਜ਼ਿਕਰਯੋਗ ਹੈ ਕਿ ਕਪਤਾਨ ਵਿਰਾਟ ਕੋਹਲੀ (ਅਜੇਤੂ 73) ਤੇ ਡੈਬਿਊ ਕਰ ਰਹੇ ਤੇ ‘ਮੈਨ ਆਫ ਦਿ ਮੈਚ’ ਇਸ਼ਾਨ ਕਿਸ਼ਨ (56) ਦੇ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਐਤਵਾਰ ਨੂੰ ਇੱਥੇ ਦੂਜੇ ਟੀ-20 ਕੌਮਾਂਤਰੀ ਮੈਚ ਵਿਚ ਸ਼ਾਨਦਾਰ ਵਾਪਸੀ ਕਰਦੇ ਹੋਏ ਇੰਗਲੈਂਡ ਨੂੰ 13 ਗੇਂਦਾਂ ਬਾਕੀ ਰਹਿੰਦਿਆਂ 7 ਵਿਕਟਾਂ ਨਾਲ ਹਰਾ ਕੇ 5 ਮੈਚਾਂ ਦੀ ਲੜੀ ਵਿਚ 1-1 ਨਾਲ ਬਰਾਬਰੀ ਕਰ ਲਈ ਹੈ। ਇੰਗਲੈਂਡ ਨੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਇਸ ਤਰ੍ਹਾਂ ਟੀਮ ਇੰਡੀਆ ਨੇ ਇੰਗਲੈਂਡ ਹੱਥੋਂ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ। 

ਇਹ ਖ਼ਬਰ ਪੜ੍ਹੋ- ਹੌਲੀ ਪਿੱਚ ’ਤੇ ਸਾਡੀਆਂ ਕਮਜ਼ੋਰੀਆਂ ਭਾਰਤ ਨੇ ਉਜਾਗਰ ਕਰ ਦਿੱਤੀਆਂ : ਮੋਰਗਨ

ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News