IND vs AUS : ਸ਼ੰਮੀ-ਵਰੁਣ-ਜਡੇਜਾ ਨੇ ਕੰਗਾਰੂਆਂ 'ਤੇ ਕੱਸਿਆ ਸ਼ਿੰਕਜਾ, ਭਾਰਤ ਨੂੰ ਮਿਲਿਆ 265 ਦੌੜਾਂ ਦਾ ਟੀਚਾ

Tuesday, Mar 04, 2025 - 06:16 PM (IST)

IND vs AUS : ਸ਼ੰਮੀ-ਵਰੁਣ-ਜਡੇਜਾ ਨੇ ਕੰਗਾਰੂਆਂ 'ਤੇ ਕੱਸਿਆ ਸ਼ਿੰਕਜਾ, ਭਾਰਤ ਨੂੰ ਮਿਲਿਆ 265 ਦੌੜਾਂ ਦਾ ਟੀਚਾ

ਦੁਬਈ : ਚੈਂਪੀਅਨਜ਼ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆ ਨੇ 49.3 ਓਵਰਾਂ 'ਚ ਆਲ ਆਊਟ ਹੋਕ ਕੇ 264 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 265 ਦੌੜਾਂ ਦਾ ਟੀਚਾ ਦਿੱਤਾ। 

ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟ੍ਰੇਲੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਕੂਪਰ ਕੌਨੋਲੀ 1 ਦੌੜ ਦੇ ਨਿੱਜੀ ਸਕੋਰ 'ਤੇ ਮੁਹੰਮਦ ਸ਼ੰਮੀ ਵਲੋਂ ਆਊਟ ਹੋਇਆ। ਆਸਟ੍ਰੇਲੀਆ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਟ੍ਰੈਵਿਸ ਹੈੱਡ 39 ਦੌੜਾਂ ਬਣਾ ਵਰੁਣ ਚੱਕਰਵਰਤੀ ਦਾ ਸ਼ਿਕਾਰ ਬਣਿਆ। ਆਸਟ੍ਰੇਲੀਆ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਮਾਰਨਸ ਲਾਬੂਸ਼ਾਨੇ 29 ਦੌੜਾਂ ਬਣਾ ਰਵਿੰਦਰ ਜਡੇਜਾ ਦਾ ਸ਼ਿਕਾਰ ਬਣਿਆ। 

ਆਸਟ੍ਰੇਲੀਆ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਜੋਸ ਇੰਗਲਿਸ 11 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। ਆਸਟ੍ਰੇਲੀਆ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸਟੀਵ ਸਮਿਥ 73 ਦੌੜਾਂ ਬਣਾ ਸ਼ੰਮੀ ਵਲੋਂ ਬੋਲਡ ਹੋ ਕੇ ਪਵੈਲੀਅਨ ਪਰਤ ਗਿਆ। ਆਸਟ੍ਰੇਲੀਆ ਨੂੰ 6ਵਾਂ ਝਟਕਾ ਉਦੋਂ ਲੱਗਾ ਜਦੋਂ ਗਲੇਨ ਮੈਕਸਵੈੱਲ 7 ਦੌੜਾਂ ਬਣਾ ਅਕਸ਼ਰ ਪਟੇਲ ਦਾ ਸ਼ਿਕਾਰ ਬਣਿਆ। ਆਸਟ੍ਰੇਲੀਆ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਬੇਨ ਡੁਆਰਸ਼ੁਇਸ 19 ਦੌੜਾਂ ਬਣਾ ਵਰੁਣ ਚੱਕਰਵਰਤੀ ਦੀ ਗੇਂਦ 'ਤੇ ਸ਼੍ਰੇਅਸ ਅਈਅਰ ਨੂੰ ਕੈਚ ਦੇ ਕੇ ਪਵੈਲੀਅਨ ਪਰਤ ਗਿਆ। ਆਸਟ੍ਰੇਲੀਆ ਨੂੰ 8ਵਾਂ ਝਟਕਾ ਉਦੋਂ ਲੱਗਾ ਜਦੋਂ ਐਲੇਕਸ ਕੈਰੀ 61 ਦੌੜਾਂ ਦੇ ਨਿੱਜੀ ਸਕੋਰ 'ਤੇ  ਰਨ ਆਊਟ ਹੋ ਕੇ ਪਵੈਲੀਅਨ ਪਰਤ ਗਿਆ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 3, ਹਾਰਦਿਕ ਪੰਡਯਾ ਨੇ 1, ਵਰੁਣ ਚੱਕਰਵਰਤੀ ਨੇ 2, ਅਕਸ਼ਰ ਪਟੇਲ ਨੇ 1 ਤੇ ਰਵਿੰਦਰ ਜਡੇਜਾ ਨੇ 2 ਵਿਕਟਾਂ ਝਟਕਾਈਆਂ।

ਇਹ ਵੀ ਪੜ੍ਹੋ : KKR ਨੇ IPL 2025 ਲਈ ਨਵੇਂ ਕਪਤਾਨ ਅਤੇ ਉਪ ਕਪਤਾਨ ਦਾ ਕੀਤਾ ਐਲਾਨ

ਦੋਵੇਂ ਦੇਸ਼ਾਂ ਦੀ ਪਲੇਇੰਗ 11

ਆਸਟ੍ਰੇਲੀਆ : ਕੂਪਰ ਕੌਨੋਲੀ, ਟ੍ਰੈਵਿਸ ਹੈੱਡ, ਸਟੀਵਨ ਸਮਿਥ (ਕਪਤਾਨ), ਮਾਰਨਸ ਲਾਬੂਸ਼ਾਨੇ, ਜੋਸ਼ ਇੰਗਲਿਸ (ਵਿਕਟਕੀਪਰ), ਐਲੇਕਸ ਕੈਰੀ, ਗਲੇਨ ਮੈਕਸਵੈੱਲ, ਬੇਨ ਡੁਆਰਸ਼ੁਇਸ, ਨਾਥਨ ਐਲਿਸ, ਐਡਮ ਜ਼ਾਂਪਾ, ਤਨਵੀਰ ਸੰਘਾ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tarsem Singh

Content Editor

Related News