ਭਾਰਤ ਕੋਲ ਇਸ ਸਮੇਂ ਦੁਨੀਆ ਦਾ ਸਰਵਸ੍ਰੇਸ਼ਠ ਗੇਂਦਬਾਜ਼ੀ ਹਮਲਾ : ਪੇਨ

01/07/2019 10:55:58 PM

ਸਿਡਨੀ— ਆਸਟਰੇਲੀਆਈ ਕਪਤਾਨ ਟਿਮ ਪੇਨ ਨੇ ਸੋਮਵਾਰ ਮੰਨਿਆ ਕਿ ਭਾਰਤ ਦਾ ਮੌਜੂਦਾ ਗੇਂਦਬਾਜ਼ੀ ਹਮਲਾ ਦੁਨੀਆ ਦਾ ਸਰਵਸ੍ਰੇਸ਼ਠ ਹਮਲਾ ਹੈ। ਪੇਨ ਨੇ ਮੈਚ ਤੋਂ ਬਾਅਦ ਕਿਹਾ, ''ਇਹ ਭਾਰਤੀ ਹਮਲਾ ਸੱਚਮੁੱਚ ਕਾਫੀ ਚੰਗਾ ਸੀ, ਮੈਨੂੰ ਨਹੀਂ ਲੱਗਦਾ ਕਿ ਆਸਟਰੇਲੀਆ ਵਿਚ ਅਸੀਂ ਉਨ੍ਹਾਂ ਨੂੰ ਇਸ ਦਾ ਸਿਹਰਾ ਦਿੱਤਾ ਕਿ ਉਹ ਕਿੰਨੇ ਨਿਰੰਤਰ ਰਹੇ ਹਨ। ਤਿੰਨ ਤੇਜ਼ ਗੇਂਦਬਾਜ਼ਾਂ ਨੇ ਕਾਫੀ ਤੇਜ਼ ਰਫਤਾਰ ਨਾਲ ਗੇਂਦਬਾਜ਼ੀ ਕੀਤੀ, ਉਹ ਦਬਾਅ ਬਣਾਉਣ 'ਚ ਨਿਰੰਤਰ ਰਹੇ।''

PunjabKesari
ਉਸ ਨੇ ਕਿਹਾ, ''ਇਸ ਲਈ ਉਨ੍ਹਾਂ ਦੇ ਗੇਂਦਬਾਜ਼ੀ ਹਮਲੇ ਵਿਰੁੱਧ ਬੱਲੇਬਾਜ਼ੀ ਕਰਨਾ ਕਾਫੀ ਮੁਸ਼ਕਿਲ ਸੀ। ਮਾਰਕਸ ਹੈਰਿਸ ਤੇ ਟ੍ਰੇਵਿਸ ਹੈੱਡ ਦਾ ਦੁਨੀਆ ਦੇ ਸਰਵਸ੍ਰੇਸ਼ਠ ਗੇਂਦਬਾਜ਼ੀ ਹਮਲੇ ਵਿਰੁੱਧ ਦੌੜਾਂ ਬਣਾਉਣਾ ਸੱਚਮੁੱਚ ਕਾਫੀ ਹਾਂ-ਪੱਖੀ ਸੀ।''
ਜ਼ਿਕਰਯੋਗ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਉਨ੍ਹਾਂ ਦੀ ਧਰਤੀ 'ਤੇ ਪਹਿਲੀ ਵਾਰ ਟੈਸਟ ਸੀਰੀਜ਼ ਜਿੱਤੀ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਆਸਟ੍ਰੇਲੀਆ 'ਚ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਤੇ ਵਿਸ਼ਵ ਦੀ ਪੰਜਵੀਂ ਟੀਮ ਬਣੀ ਗਈ ਹੈ। ਮੀਂਹ ਕਾਰਨ 5ਵੇਂ ਅਤੇ ਆਖਰੀ ਦਿਨ ਖੇਡ ਨਹੀਂ ਹੋ ਸਕਿਆ ਅਤੇ ਅੰਪਾਇਰਾਂ ਨੇ ਲੰਚ ਤੋਂ ਬਾਅਦ ਮੈਚ ਡਰਾਅ ਕਰਨ ਦਾ ਫੈਸਲ ਕੀਤਾ ਜਿਸ ਨਾਲ ਭਾਰਤ ਨੇ 4 ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ। ਇਸ ਤਰ੍ਹਾਂ ਨਾਲ ਭਾਰਤ ਬਾਰਡਰ-ਗਾਵਸਕਰ ਟਰਾਫੀ ਆਪਣੇ ਕੋਲ ਬਰਕਰਾਰ ਰੱਖਣ 'ਚ ਵੀ ਸਫਲ ਰਿਹਾ ਹੈ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ।


Related News