ਭਾਰਤ ਕੋਲ ਐਤਵਾਰ ਨੂੰ ਥਾਮਸ ਕੱਪ ਖ਼ਿਤਾਬ ਜਿੱਤਣ ਦਾ ਸੁਨਹਿਰੀ ਮੌਕਾ

Sunday, May 15, 2022 - 01:21 PM (IST)

ਭਾਰਤ ਕੋਲ ਐਤਵਾਰ ਨੂੰ ਥਾਮਸ ਕੱਪ ਖ਼ਿਤਾਬ ਜਿੱਤਣ ਦਾ ਸੁਨਹਿਰੀ ਮੌਕਾ

ਸਪੋਰਟਸ ਡੈਸਕ- ਆਤਮਵਿਸ਼ਵਾਸ ਨਾਲ ਭਰੀ ਭਾਰਤੀ ਪੁਰਸ਼ ਟੀਮ ਐਤਵਾਰ ਨੂੰ ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ਦੇ ਫਾਈਨਲ ਵਿਚ 14 ਵਾਰ ਦੇ ਚੈਂਪੀਅਨ ਇੰਡੋਨੇਸ਼ੀਆ ਖ਼ਿਲਾਫ਼ ਇਕ ਵਾਰ ਮੁੜ ਇਤਿਹਾਸ ਰਚਣ ਦੇ ਇਰਾਦੇ ਨਾਲ ਉਤਰੇਗੀ। ਪਿਛਲੀ ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਦਾ ਇਸ ਟੂਰਨਾਮੈਂਟ ਵਿਚ ਰਿਕਾਰਡ ਸ਼ਾਨਦਾਰ ਰਿਹਾ ਹੈ ਤੇ ਟੀਮ ਮੌਜੂਦਾ ਟੂਰਨਾਮੈਂਟ ਵਿਚ ਹੁਣ ਤਕ ਅਜੇਤੂ ਰਹੀ ਹੈ। ਭਾਰਤੀ ਪੁਰਸ਼ ਟੀਮ ਨੇ ਹਾਲਾਂਕਿ ਮਲੇਸ਼ੀਆ ਤੇ ਡੈਨਮਾਰਕ ਵਰਗੀਆਂ ਟੀਮਾਂ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ਵਿਚ ਜਗ੍ਹਾ ਬਣਾਈ ਹੈ ਤੇ ਦਿਖਾਇਆ ਹੈ ਕਿ ਉਹ ਕਿਸੇ ਵੀ ਟੀਮ ਨੂੰ ਹਰਾਉਣ ਦੇ ਸਮਰੱਥ ਹਨ। ਭਾਰਤ ਲਈ ਇਹ ਇਤਿਹਾਸਕ ਮੁਕਾਬਲਾ ਹੈ।


author

Tarsem Singh

Content Editor

Related News