ਭਾਰਤ ਘਰੇਲੂ ਧਰਤੀ 'ਤੇ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ : ਨਿਊਜ਼ੀਲੈਂਡ ਦਾ ਸਾਬਕਾ ਧਾਕੜ ਕਪਤਾਨ ਟੇਲਰ
Sunday, Oct 22, 2023 - 05:15 PM (IST)
ਨਵੀਂ ਦਿੱਲੀ, (ਭਾਸ਼ਾ)- ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਰੌਸ ਟੇਲਰ ਦਾ ਮੰਨਣਾ ਹੈ ਕਿ ਭਾਰਤੀ ਟੀਮ ਆਪਣੀ ਧਰਤੀ 'ਤੇ ਪੂਰੀ ਤਰ੍ਹਾਂ ਬਦਲੀ ਹੋਈ ਨਜ਼ਰ ਆ ਰਹੀ ਹੈ ਅਤੇ ਉਹ ਵਿਸ਼ਵ ਕੱਪ ਜਿੱਤਣ ਲਈ ਮਜ਼ਬੂਤ ਦਾਅਵੇਦਾਰ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਚਾਰ ਮੈਚ ਜਿੱਤ ਕੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ।
ਟੇਲਰ ਨੇ ICC ਲਈ ਆਪਣੇ ਕਾਲਮ 'ਚ ਲਿਖਿਆ, ''ਭਾਰਤੀ ਟੀਮ ਘਰੇਲੂ ਹਾਲਾਤ 'ਚ ਪੂਰੀ ਤਰ੍ਹਾਂ ਬਦਲਦੀ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਨੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਮੁਕਾਬਲੇ ਦੇ ਮੌਜੂਦਾ ਦੌਰ 'ਚ ਇਹ ਖਿਤਾਬ ਦਾ ਮਜ਼ਬੂਤ ਦਾਅਵੇਦਾਰ ਜਾਪਦਾ ਹੈ।''ਭਾਰਤ ਨੇ ਹੁਣ ਤੱਕ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ ਵਿਭਾਗਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ।
ਇਹ ਵੀ ਪੜ੍ਹੋ : CWC 23 : ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 229 ਦੌੜਾਂ ਨਾਲ ਦਿੱਤੀ ਕਰਾਰੀ ਹਾਰ
ਕਪਤਾਨ ਰੋਹਿਤ ਸ਼ਰਮਾ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਸ਼ਾਨਦਾਰ ਫਾਰਮ 'ਚ ਹਨ, ਜਦਕਿ ਗੇਂਦਬਾਜ਼ੀ 'ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਸਪਿਨਰਾਂ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਵਧੀਆ ਪ੍ਰਦਰਸ਼ਨ ਕੀਤਾਹੈ। ਟੇਲਰ ਨੇ ਕਿਹਾ, “ਜਸਪ੍ਰੀਤ ਬੁਮਰਾਹ ਬਹੁਤ ਚੰਗੀ ਤਰ੍ਹਾਂ ਹਮਲੇ ਦੀ ਅਗਵਾਈ ਕਰ ਰਹੇ ਹਨ ਜਦਕਿ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਅਸਲ ਵਿੱਚ ਚੰਗੀ ਗੇਂਦਬਾਜ਼ੀ ਕਰ ਰਹੇ ਹਨ।
ਉਨ੍ਹਾਂ ਦੇ ਚੋਟੀ ਦੇ ਤਿੰਨ ਬੱਲੇਬਾਜ਼ਾਂ ਨੇ ਹਮੇਸ਼ਾ ਉਪਯੋਗੀ ਯੋਗਦਾਨ ਪਾਇਆ ਹੈ। ਉਸ ਨੇ ਕਿਹਾ, "ਤੁਸੀਂ ਹਮੇਸ਼ਾ ਆਪਣੇ ਚੋਟੀ ਦੇ ਤਿੰਨ ਬੱਲੇਬਾਜ਼ਾਂ ਤੋਂ ਚੰਗੇ ਸਕੋਰ ਦੀ ਉਮੀਦ ਨਹੀਂ ਕਰ ਸਕਦੇ ਹੋ ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਨੂੰ ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ ਦੇ ਰੂਪ 'ਚ ਚੌਥੇ ਤੇ ਪੰਜਵੇਂ ਨੰਬਰ 'ਤੇ ਵੀ ਚੰਗੇ ਬੱਲੇਬਾਜ਼ ਮਿਲ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ