ਭਾਰਤ ਨੇ ਸਥਾਪਿਤ ਕੀਤਾ ਇਕ ਹੋਰ ਕੀਰਤੀਮਾਨ, ਹੁਣ ਟੀ-20 'ਚ ਆਪਣੇ ਨਾਂ ਕੀਤਾ ਇਹ ਵੱਡਾ ਰਿਕਾਰਡ
Friday, Nov 24, 2023 - 05:22 PM (IST)
ਸਪੋਰਟਸ ਡੈਸਕ- 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 2 ਵਿਕਟਾਂ ਨਾਲ ਹਰਾ ਕੇ ਇਕ ਵੱਡਾ ਰਿਕਾਰਡ ਆਪਣੇ ਨਾਂ ਕੀਤਾ। ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 3 ਵਿਕਟਾਂ ਗੁਆ ਕੇ 208 ਦੌੜਾਂ ਬਣਾਈਆਂ ਸਨ। ਆਸਟ੍ਰੇਲੀਆ ਵੱਲੋਂ ਜੋਸ਼ ਇੰਗਲਿਸ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਇਆ ਸੀ।
ਇਹ ਵੀ ਪੜ੍ਹੋ- ਸ਼ੰਮੀ ਨੇ ਸਾਂਝਾ ਕੀਤਾ WC2015 ਦਾ ਦਰਦ, ਡਾਕਟਰਾਂ ਨੇ ਕਿਹਾ ਸੀ ਖੇਡਣਾ ਤਾਂ ਦੂਰ ਹੁਣ ਤੁਰ ਵੀ ਨਹੀਂ ਸਕੋਗੇ
ਟੀਚੇ ਦਾ ਪਿੱਛਾ ਕਰਦਿਆਂ ਯਸ਼ਸਵੀ ਜਾਇਸਵਾਲ, ਇਸ਼ਾਨ ਕਿਸ਼ਨ ਅਤੇ ਸੂਰਿਆਕੁਮਾਰ ਯਾਦਵ ਦੀਆਂ ਤੂਫਾਨੀ ਪਾਰੀਆਂ ਦੀ ਬਦੌਲਤ ਭਾਰਤ ਨੇ 19.5 ਓਵਰਾਂ 'ਚ 8 ਵਿਕਟਾਂ ਗੁਆ ਕੇ ਆਪਣੇ ਟੀ-20 ਇਤਿਹਾਸ ਦਾ ਸਭ ਤੋਂ ਵੱਡਾ ਟੀਚਾ ਚੇਜ਼ ਕਰ ਲਿਆ। ਇਸ ਤੋਂ ਪਹਿਲਾਂ ਭਾਰਤ ਨੇ ਵੈਸਟਿੰਡੀਜ਼ ਵੱਲੋਂ ਦਿੱਤਾ 208 ਦੌੜਾਂ ਦਾ ਟੀਚਾ ਸਫਲਤਾਪੂਰਵਕ ਚੇਜ਼ ਕੀਤਾ ਸੀ। ਇਸ ਤੋਂ ਇਲਾਵਾ ਭਾਰਤ ਨੇ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ, ਉਹ ਹੈ ਟੀ-20 ਕ੍ਰਿਕਟ 'ਚ ਸਭ ਤੋਂ ਜ਼ਿਆਦਾ ਵਾਰ 200+ ਦਾ ਸਕੋਰ ਚੇਜ਼ ਕਰਨਾ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰੇ ਸਾਬਕਾ ਕ੍ਰਿਕਟਰ ਐੱਸ. ਸ਼੍ਰੀਸੰਥ, ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਪਹਿਲਾਂ ਇਹ ਰਿਕਾਰਡ ਸਾਂਝੇ ਤੌਰ 'ਤੇ ਦੱਖਣੀ ਅਫ਼ਰੀਕਾ ਅਤੇ ਭਾਰਤ ਦੇ ਨਾਂ ਸੀ, ਜਿਨ੍ਹਾਂ ਨੇ 4-4 ਵਾਰ 200 ਦੌੜਾਂ ਤੋਂ ਵੱਧ ਦੇ ਟੀਚੇ ਦਾ ਸਫਲਤਾਪੂਰਵਕ ਪਿੱਛਾ ਕੀਤਾ ਸੀ। ਪਰ ਹੁਣ ਭਾਰਤ ਨੇ ਇਹ ਕਰਿਸ਼ਮਾ 5 ਵਾਰ ਕਰ ਦਿਖਾਇਆ ਹੈ, ਜਿਸ ਕਾਰਨ ਇਹ ਰਿਕਾਡ ਹੁਣ ਭਾਰਤ ਦੇ ਨਾਂ ਹੋ ਗਿਆ ਹੈ। ਹੁਣ ਭਾਰਤ ਨੇ 5 ਵਾਰ, ਦੱਖਣੀ ਅਫਰੀਕਾ ਨੇ 4 ਵਾਰ, ਜਦਕਿ ਆਸਟ੍ਰੇਲੀਆ ਤੇ ਪਾਕਿਸਤਾਨ ਨੇ 3 ਵਾਰ 200 ਜਾਂ ਇਸ ਤੋਂ ਵੱਧ ਦੌੜਾਂ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਿਲ ਕੀਤਾ ਹੈ।
ਇਹ ਵੀ ਪੜ੍ਹੋ- ਚੇਨਈ ਸੁਪਰਕਿੰਗਜ਼ ਨੂੰ ਲੱਗਾ ਵੱਡਾ ਝਟਕਾ, ਸਟਾਰ ਆਲਰਾਊਂਡਰ ਹੋਇਆ ਆਈ.ਪੀ.ਐੱਲ. 2024 'ਚੋਂ ਬਾਹਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8