ਭਾਰਤ-ਸ਼੍ਰੀਲੰਕਾ ਵਿਚਾਲੇ ਦੂਜਾ ਟੀ-20 ਮੈਚ ਇੰਦੌਰ 'ਚ, ਜਾਣੋ ਕਿਹੋ ਜਿਹਾ ਹੋਵੇਗਾ ਮੌਸਮ ਦਾ ਮਿਜਾਜ਼

01/06/2020 3:21:14 PM

ਇਦੌਰ— ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਗੁਹਾਟੀ 'ਚ ਹੋਣ ਵਾਲਾ ਪਹਿਲਾ ਮੁਕਾਬਲਾ ਮੀਂਹ ਕਾਰਨ ਰੱਦ ਹੋਣ ਨਾਲ ਨਿਰਾਸ਼ ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੌਸਮ ਵਿਭਾਗ ਨੇ ਸੰਭਾਵਨਾ 'ਚ ਦੱਸਿਆ ਦੋਵੇਂ ਦੇਸ਼ਾਂ ਵਿਚਾਲੇ ਮੰਗਲਵਾਰ ਨੂੰ ਇੱਥੇ ਖੇਡੇ ਜਾਣ ਵਾਲੇ ਦੂਜੇ ਟੀ-20 ਮੈਚ 'ਚ ਮੌਸਮ ਸਾਫ ਰਹੇਗਾ ਅਤੇ ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਵਿਭਾਗ ਦੇ ਇਕ ਅਧਿਕਾਰੀ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ।
PunjabKesari
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਮੈਚ ਇੱਥੇ ਮੱਧ ਪ੍ਰਦੇਸ਼ ਕ੍ਰਿਕਟ ਸੰਗਠਨ (ਐੱਮ. ਪੀ. ਸੀ. ਏ.) ਦੇ ਹੋਲਕਰ ਸਟੇਡੀਅਮ 'ਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਹੋਣਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਦਿਨਾਂ 'ਚ ਇੰਦੌਰ 'ਚ ਰਾਤ 9 ਵਜੇ ਦੇ ਬਾਅਦ ਤ੍ਰੇਲ ਪੈ ਰਹੀ ਹੈ। ਲਿਹਾਜ਼ਾ ਟੀ-20 ਕੌਮਾਂਤਰੀ ਮੈਚ ਦੀ ਦੂਜੀ ਪਾਰੀ 'ਚ ਖਿਡਾਰੀਆਂ ਨੂੰ ਮੈਦਾਨ 'ਤੇ ਤ੍ਰੇਲ ਦੇ ਪ੍ਰਭਾਵ ਦਾ ਸਾਹਮਣਾ ਕਰਨਾ ਪਵੇਗਾ।
PunjabKesari
ਐੱਮ. ਪੀ. ਸੀ. ਏ. ਦੇ ਮੁੱਖ ਕਿਉਰੇਟਰ ਸਮੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਮੈਚ ਦੇ ਦੌਰਾਨ ਹੋਲਕਰ ਸਟੇਡੀਅਮ ਦੇ ਮੈਦਾਨ ਨੂੰ ਤ੍ਰੇਲ ਦੇ ਅਸਰ ਤੋਂ ਬਚਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਇਸ 'ਤੇ ਖਾਸ ਰਸਾਇਨ (ਕੈਮੀਕਲ) ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, ''ਸਾਨੂੰ ਪੂਰੀ ਉਮੀਦ ਹੈ ਕਿ ਦਰਸ਼ਕਾਂ ਨੂੰ ਕ੍ਰਿਕਟ ਦੇ ਫਟਾਫਟ ਫਾਰਮੈਟ 'ਚ ਮੰਗਲਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਚੌਕਿਆਂ-ਛੱਕਿਆਂ ਦਾ ਭਰਪੂਰ ਮੁਕਾਬਲਾ ਦੇਖਣ ਨੂੰ ਮਿਲੇਗਾ।'' ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦੇ ਪਹਿਲੇ ਮੈਚ 'ਚ ਐਤਵਾਰ ਨੂੰ ਗੁਹਾਟੀ 'ਚ ਮੀਂਹ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ ਸੀ। ਨਤੀਜੇ ਵੱਜੋਂ ਇਹ ਮੁਕਾਬਲਾ ਰੱਦ ਕੀਤਾ ਗਿਆ ਸੀ। ਇਸ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ 10 ਜਨਵਰੀ ਨੂੰ ਖੇਡਿਆ ਜਾਣਾ ਹੈ।


Tarsem Singh

Content Editor

Related News