ਜੂਨੀਅਰ ਪੁਰਸ਼ ਵਿਸ਼ਵ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ ਭਾਰਤ

02/17/2020 10:37:53 PM

ਨਵੀਂ ਦਿੱਲੀ—  ਭਾਰਤ 2021 ਵਿਚ ਐੱਫ. ਆਈ. ਐੱਚ. ਜੂਨੀਅਰ ਪੁਰਸ਼ ਵਿਸ਼ਵ ਕੱਪ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਅਤੇ ਇਸਦੇ ਸਥਾਨ ਅਤੇ ਤਾਰੀਖਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।  ਕੌਮਾਂਤਰੀ ਹਾਕੀ ਮਹਾਸੰਘ (ਐੱਫ. ਆਈ. ਐੱਚ.) ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਐੱਫ. ਆਈ. ਐੱਚ. ਨੇ ਦੱਸਿਆ ਕਿ ਇਹ ਜੂਨੀਅਰ ਟੂਰਨਾਮੈਂਟ ਸਾਲ 2021 ਦੇ ਅੰਤ ਵਿਚ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਵਿਚ ਅੰਡਰ-21 ਪੱਧਰ ਦੇ ਪ੍ਰਤਿਭਾਸ਼ਾਲੀ ਹਿੱਸਾ ਲੈਣਗੇ। ਭਾਰਤ ਨੇ 2018 ਵਿਚ ਓਡਿਸ਼ਾ ਦੇ ਭੁਵਨੇਸ਼ਵਰ ਸਥਿਤ ਕਲਿੰਗਾ ਹਾਕੀ ਸਟੇਡੀਅਮ ਵਿਚ ਸੀਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ। ਭਾਰਤ ਇਸ ਤੋਂ ਪਹਿਲਾਂ 2016 ਵਿਚ ਉੱਤਰ ਪ੍ਰਦੇਸ਼ ਦੇ ਲਖਨਊ ਵਿਚ ਜੂਨੀਅਰ ਪੁਰਸ਼ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਚੁੱਕਾ ਹੈ, ਜਿਥੇ ਉਹ ਚੈਂਪੀਅਨ ਰਿਹਾ ਸੀ।

 

Gurdeep Singh

Content Editor

Related News