World Cup Final : ਜੇਕਰ ਮੀਂਹ ਕਾਰਨ ਰੱਦ ਹੋਇਆ ਮੈਚ ਤਾਂ ਕਿਵੇਂ ਹੋਵੇਗਾ ਜੇਤੂ ਦਾ ਫ਼ੈਸਲਾ?

11/19/2023 12:45:42 AM

ਸਪੋਰਟਸ ਡੈਸਕ : ਭਾਰਤ ਬਨਾਮ ਆਸਟ੍ਰੇਲੀਆ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਐਤਵਾਰ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ, ਜਦਕਿ ਇਸ ਮੈਚ ਦਾ ਟਾਸ ਅੱਧਾ ਘੰਟਾ ਪਹਿਲਾਂ ਹੋਵੇਗਾ। ਇਸ 'ਗ੍ਰੈਂਡ ਮੈਚ' ਤੋਂ ਪਹਿਲਾਂ ਪ੍ਰਸ਼ੰਸਕਾਂ ਦੇ ਮਨਾਂ 'ਚ ਇਹ ਸਵਾਲ ਹੈ ਕਿ ਜੇਕਰ ਫਾਈਨਲ ਮੈਚ 'ਚ ਮੀਂਹ ਪਿਆ ਤਾਂ ਕੀ ਹੋਵੇਗਾ? ਇਸ ਲਈ ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਕੱਪ ਫਾਈਨਲ ਲਈ ਇਕ ਰਿਜ਼ਰਵ ਡੇਅ ਰੱਖਿਆ ਗਿਆ ਹੈ, ਜੇਕਰ ਮੀਂਹ ਕਾਰਨ 19 ਨਵੰਬਰ ਨੂੰ ਮੈਚ ਨਹੀਂ ਹੋ ਸਕਿਆ ਤਾਂ ਮੈਚ 20 ਨਵੰਬਰ ਨੂੰ ਪੂਰਾ ਹੋਵੇਗਾ। ਇਸ ਦੇ ਨਾਲ ਹੀ ਜੇਕਰ 20 ਨਵੰਬਰ ਨੂੰ ਵੀ ਮੀਂਹ ਦਾ ਕਹਿਰ ਜਾਰੀ ਰਿਹਾ ਤਾਂ ਜੇਤੂ ਦਾ ਫ਼ੈਸਲਾ ਕਿਵੇਂ ਹੋਵੇਗਾ?

ਦੱਸ ਦੇਈਏ ਕਿ ਜੇਕਰ ਮੀਂਹ ਕਾਰਨ ਰਿਜ਼ਰਵ ਡੇਅ 'ਤੇ ਵੀ ਮੈਚ ਪੂਰਾ ਨਹੀਂ ਹੁੰਦਾ ਹੈ ਤਾਂ ਮੈਚ ਰੱਦ ਕਰ ਦਿੱਤਾ ਜਾਵੇਗਾ ਅਤੇ ਦੋਵੇਂ ਟੀਮਾਂ ਨੂੰ ਸਾਂਝੇ ਤੌਰ 'ਤੇ ਜੇਤੂ ਐਲਾਨ ਦਿੱਤਾ ਜਾਵੇਗਾ। ਜੀ ਹਾਂ, ਵਿਸ਼ਵ ਕੱਪ ਦੇ ਇਤਿਹਾਸ ਵਿੱਚ ਅਜੇ ਤੱਕ ਅਜਿਹੀ ਘਟਨਾ ਨਹੀਂ ਵਾਪਰੀ ਪਰ 2002 ਦੀ ਚੈਂਪੀਅਨਜ਼ ਟਰਾਫੀ ਵਿੱਚ ਅਜਿਹਾ ਜ਼ਰੂਰ ਹੋਇਆ ਸੀ, ਜਦੋਂ ਭਾਰਤ ਅਤੇ ਸ੍ਰੀਲੰਕਾ ਦੋਵਾਂ ਟੀਮਾਂ ਨੂੰ ਸਾਂਝੇ ਤੌਰ 'ਤੇ ਜੇਤੂ ਐਲਾਨਿਆ ਗਿਆ ਸੀ।

19 ਨਵੰਬਰ ਨੂੰ ਅਹਿਮਦਾਬਾਦ ਦਾ ਮੌਸਮ ਕਿਵੇਂ ਰਹੇਗਾ?

ਅਹਿਮਦਾਬਾਦ ਦਾ ਮੌਸਮ 19 ਨਵੰਬਰ ਯਾਨੀ ਐਤਵਾਰ ਨੂੰ ਬਿਲਕੁਲ ਸਾਫ਼ ਰਹਿਣ ਵਾਲਾ ਹੈ। ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ, ਜਦੋਂ ਕਿ ਰਾਤ ਤੱਕ ਤਾਪਮਾਨ 15-16 ਡਿਗਰੀ ਸੈਲਸੀਅਸ ਤੱਕ ਡਿੱਗ ਜਾਵੇਗਾ। ਐਤਵਾਰ ਨੂੰ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਰਿਜ਼ਰਵ ਡੇਅ 'ਤੇ ਵੀ ਮੈਚ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦਾ ਮਤਲਬ ਹੈ ਕਿ ਪ੍ਰਸ਼ੰਸਕਾਂ ਨੂੰ 19 ਤਰੀਕ ਨੂੰ ਹੀ ਚੈਂਪੀਅਨ ਟੀਮ ਦਾ ਪਤਾ ਲੱਗ ਜਾਵੇਗਾ।

ਇਹ ਵੀ ਪੜ੍ਹੋ : World Cup Final : ਇਨ੍ਹਾਂ 5 ਖਿਡਾਰੀਆਂ 'ਤੇ ਰਹਿਣਗੀਆਂ ਨਜ਼ਰਾਂ, ਸਪਿਨਰ ਜਾਂ ਚੱਲਣਗੇ ਤੇਜ਼ ਗੇਂਦਬਾਜ਼?

ਦੋਵਾਂ ਟੀਮਾਂ ਦਾ ਹੁਣ ਤੱਕ ਦਾ ਕਿਵੇਂ ਰਿਹਾ ਪ੍ਰਦਰਸ਼ਨ?

ਭਾਰਤ ਨੇ ਆਪਣੇ ਵਿਸ਼ਵ ਕੱਪ 2023 ਦੀ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਨੂੰ ਹਰਾ ਕੇ ਕੀਤੀ ਸੀ, ਹੁਣ ਉਹ ਉਸੇ ਟੀਮ ਵਿਰੁੱਧ ਫਾਈਨਲ ਖੇਡ ਕੇ ਇਸ ਦਾ ਅੰਤ ਕਰੇਗਾ। ਭਾਰਤ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਕੋਈ ਵੀ ਟੀਮ ਉਸ ਨੂੰ ਹਰਾਉਣ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਭਾਰਤ ਨੇ ਲੀਗ ਪੜਾਅ ਵਿੱਚ ਸਾਰੇ 9 ਮੈਚ ਜਿੱਤੇ ਅਤੇ ਫਿਰ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਇਆ। ਫਾਈਨਲ 'ਚ ਆਸਟ੍ਰੇਲੀਆ ਨੂੰ ਹਰਾ ਕੇ ਭਾਰਤ ਦੀ ਨਜ਼ਰ ਲਗਾਤਾਰ 11ਵਾਂ ਮੈਚ ਜਿੱਤਣ 'ਤੇ ਹੋਵੇਗੀ।

ਜੇਕਰ ਆਸਟ੍ਰੇਲੀਆ ਦੀ ਗੱਲ ਕਰੀਏ ਤਾਂ ਇਸ ਟੂਰਨਾਮੈਂਟ 'ਚ ਉਨ੍ਹਾਂ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਭਾਰਤ ਤੋਂ ਇਲਾਵਾ ਉਨ੍ਹਾਂ ਨੂੰ ਦੱਖਣੀ ਅਫਰੀਕਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਇਸ ਤੋਂ ਬਾਅਦ ਪੈਟ ਕਮਿੰਸ ਦੀ ਟੀਮ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਲਗਾਤਾਰ 8 ਮੈਚ ਜਿੱਤੇ। ਕੰਗਾਰੂ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ ਇੱਥੇ ਪਹੁੰਚੇ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh