ਭਾਰਤ ਅਤੇ ਮਲੇਸ਼ੀਆ ਵਿਚਾਲੇ ਅੱਜ ਹੋਵੇਗਾ ਖਿਤਾਬੀ ਮੁਕਾਬਲਾ, ਜਾਣੋ ਸਮਾਂ ਅਤੇ ਹੈੱਡ ਟੂ ਹੈੱਡ ਰਿਕਾਰਡ

08/12/2023 1:03:49 PM

ਸਪੋਰਟਸ ਡੈਸਕ- ਭਾਰਤੀ ਹਾਕੀ ਟੀਮ ਦਾ ਏਸ਼ੀਅਨ ਚੈਂਪੀਅਨਸ ਟਰਾਫੀ 2023 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਖ਼ਿਲਾਫ਼ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਮੈਚ 'ਚ ਟੀਮ ਇੰਡੀਆ ਨੇ 5-0 ਨਾਲ ਜਿੱਤ ਦਰਜ ਕਰਕੇ ਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ। ਹੁਣ 12 ਅਗਸਤ ਨੂੰ ਖਿਤਾਬੀ ਮੁਕਾਬਲੇ 'ਚ ਉਨ੍ਹਾਂ ਦਾ ਸਾਹਮਣਾ ਮਲੇਸ਼ੀਆ ਦੀ ਟੀਮ ਨਾਲ ਹੋਵੇਗਾ।
ਭਾਰਤੀ ਟੀਮ ਦਾ ਏਸ਼ੀਅਨ ਚੈਂਪੀਅਨਸ ਟਰਾਫੀ 'ਚ ਹੁਣ ਤੱਕ ਇਕਤਰਫਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ, ਜਿਸ 'ਚ ਉਹ ਆਪਣੇ ਸਾਰੇ ਮੈਚਾਂ 'ਚ ਅਜੇਤੂ ਰਹੀ ਹੈ। ਦੂਜੇ ਪਾਸੇ ਮਲੇਸ਼ੀਆ ਦੀ ਟੀਮ ਨੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਮੈਚ 'ਚ ਦੱਖਣੀ ਕੋਰੀਆ ਨੂੰ 6-2 ਨਾਲ ਹਰਾ ਕੇ ਫਾਈਨਲ 'ਚ ਆਪਣੀ ਥਾਂ ਪੱਕੀ ਕੀਤੀ।

ਇਹ ਵੀ ਪੜ੍ਹੋ- ਟੀਮ ਇੰਡੀਆ ਦੀ ਜਰਸੀ 'ਤੇ ਲਿਖਿਆ ਜਾਵੇਗਾ ਪਾਕਿਸਤਾਨ ਦਾ ਨਾਂ, ਜਾਣੋ ਕਿਉਂ ਹੋਵੇਗਾ ਅਜਿਹਾ
ਭਾਰਤ ਟੂਰਨਾਮੈਂਟ ਦੇ ਇਤਿਹਾਸ 'ਚ 5ਵੀਂ ਵਾਰ ਫਾਈਨਲ 'ਚ ਪਹੁੰਚਿਆ 
ਟੀਮ ਇੰਡੀਆ ਏਸ਼ੀਅਨ ਚੈਂਪੀਅਨਸ ਟਰਾਫੀ ਟੂਰਨਾਮੈਂਟ ਦੇ ਇਤਿਹਾਸ 'ਚ 5ਵੀਂ ਵਾਰ ਫਾਈਨਲ 'ਚ ਪਹੁੰਚਣ 'ਚ ਕਾਮਯਾਬ ਰਹੀ ਹੈ। ਹੁਣ ਤੱਕ ਭਾਰਤ ਨੂੰ 1 'ਚ ਹਾਰ ਮਿਲੀ ਹੈ ਅਤੇ 2 ਵਾਰ ਜਿੱਤ ਹਾਸਲ ਕੀਤੀ ਹੈ, ਜਦਕਿ ਭਾਰਤ ਅਤੇ ਪਾਕਿਸਤਾਨ ਨੂੰ ਸਾਲ 2018 ਦੇ ਟੂਰਨਾਮੈਂਟ 'ਚ ਸਾਂਝੇ ਜੇਤੂ ਐਲਾਨਿਆ ਗਿਆ ਸੀ। ਦੂਜੇ ਪਾਸੇ ਮਲੇਸ਼ੀਆ ਦੀ ਟੀਮ ਪਹਿਲੀ ਵਾਰ ਫਾਈਨਲ 'ਚ ਪਹੁੰਚਣ 'ਚ ਕਾਮਯਾਬ ਰਹੀ ਹੈ।
ਹੈੱਡ ਟੂ ਹੈੱਡ ਰਿਕਾਰਡ
ਹਾਕੀ ਦੇ ਮੈਦਾਨ 'ਤੇ ਭਾਰਤ ਅਤੇ ਮਲੇਸ਼ੀਆ ਵਿਚਾਲੇ ਹੁਣ ਤੱਕ 34 ਮੈਚ ਖੇਡੇ ਗਏ ਹਨ, ਇਸ 'ਚ ਭਾਰਤੀ ਟੀਮ ਦਾ ਪਲੜਾ ਸਪੱਸ਼ਟ ਤੌਰ 'ਤੇ ਭਾਰਾ ਦਿਖਾਈ ਦਿੱਤਾ ਹੈ। ਟੀਮ ਇੰਡੀਆ ਨੇ ਜਿੱਥੇ 23 ਮੈਚ ਜਿੱਤੇ ਹਨ, ਇਸ ਦੇ ਨਾਲ ਹੀ ਮਲੇਸ਼ੀਆ ਦੀ ਟੀਮ ਸਿਰਫ਼ 7 'ਚ ਹੀ ਖ਼ਿਤਾਬ ਨੂੰ ਆਪਣੇ ਨਾਂ ਕਰ ਸਕੀ ਹੈ।

ਇਹ ਵੀ ਪੜ੍ਹੋ- ਇੰਸਟਾਗ੍ਰਾਮ ਤੋਂ ਸਭ ਤੋਂ ਜ਼ਿਆਦਾ ਕਮਾਉਣ ਵਾਲੇ ਭਾਰਤੀ ਬਣੇ ਵਿਰਾਟ ਕੋਹਲੀ, ਇਕ ਪੋਸਟ ਤੋਂ ਹੁੰਦੀ ਹੈ ਇੰਨੀ ਕਮਾਈ
ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਇਸ ਮੈਚ ਦੀ ਲਾਈਵ ਸਟ੍ਰੀਮਿੰਗ ਅਤੇ ਲਾਈਵ ਟੈਲੀਕਾਸਟ?
ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਦਾ ਫਾਈਨਲ ਮੈਚ ਚੇਨਈ ਦੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ 'ਚ ਰਾਤ 8:30 ਵਜੇ ਸ਼ੁਰੂ ਹੋਵੇਗਾ। ਇਸ ਮੈਚ ਦੀ ਲਾਈਵ ਸਟ੍ਰੀਮਿੰਗ ਫੈਨਕੋਡ ਐਪ ਅਤੇ ਵੈੱਬਸਾਈਟ 'ਤੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਟਾਰ ਸਪੋਰਟਸ ਨੈੱਟਵਰਕ 'ਤੇ ਟੀਵੀ 'ਤੇ ਮੈਚ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon