ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 239 ਦੌੜਾਂ ਦਾ ਟੀਚਾ, ਅਭਿਸ਼ੇਕ-ਰਿੰਕੂ ਨੇ ਖੇਡੀ ਤੂਫਾਨੀ ਪਾਰੀ

Wednesday, Jan 21, 2026 - 08:52 PM (IST)

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 239 ਦੌੜਾਂ ਦਾ ਟੀਚਾ, ਅਭਿਸ਼ੇਕ-ਰਿੰਕੂ ਨੇ ਖੇਡੀ ਤੂਫਾਨੀ ਪਾਰੀ

ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਾਗਪੁਰ 'ਚ ਖੇਡਿਆ ਜਾ ਰਿਹਾ ਹੈ। ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਸਾਹਮਣੇ 239 ਦੌੜਾਂ ਦਾ ਟੀਚਾ ਰੱਖਿਆ ਹੈ। ਅਭਿਸ਼ੇਕ ਸ਼ਰਮਾ ਨੇ ਤੂਫਾਨੀ ਪਾਰੀ ਖੇਡੀ ਜਿਸ ਵਿਚ 8 ਛੱਕੇ ਅਤੇ 5 ਚੌਕਿਆਂ ਦੀ ਮਦਦ ਨਾਲ 84 ਦੌੜਾਂ ਬਣਾਈਆਂ।

ਕਪਤਾਨ ਸੂਰਿਆਕੁਮਾਰ ਯਾਦਵ ਨੇ ਪਲੇਇੰਗ-11 ਦੀ ਚੋਣ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ 4 ਸਟਾਰ ਖਿਡਾਰੀਆਂ ਨੂੰ ਬਾਹਰ ਕਰ ਦਿੱਤਾ ਗਿਆ। ਵਨਡੇ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਸ਼ਿਤ ਰਾਣਾ, ਸਟਾਰ ਬੱਲੇਬਾਜ਼ ਸ਼੍ਰੇਅਸ ਅਈਅਰ, ਸਪਿਨਰ ਰਵੀ ਬਿਸ਼ਨੋਈ ਅਤੇ ਕੁਲਦੀਪ ਯਾਦਵ ਨੂੰ ਪਹਿਲੇ ਟੀ-20 ਵਿੱਚ ਜਗ੍ਹਾ ਨਹੀਂ ਮਿਲੀ। ਸ਼੍ਰੇਅਸ ਅਈਅਰ ਨੂੰ ਤਿਲਕ ਵਰਮਾ ਦੀ ਸੱਟ ਕਾਰਨ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ, ਪਰ ਵਰਲਡ ਕੱਪ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਈਸ਼ਾਨ ਕਿਸ਼ਨ ਨੂੰ ਨੰਬਰ 3 'ਤੇ ਮੌਕਾ ਦਿੱਤਾ ਗਿਆ ਹੈ।

ਨਿਊਜ਼ੀਲੈਂਡ ਲਈ ਕ੍ਰਿਸਟੀਅਨ ਕਲਾਰਕ ਦਾ ਡੈਬਿਊ: ਨਿਊਜ਼ੀਲੈਂਡ ਦੀ ਟੀਮ ਵੱਲੋਂ ਕ੍ਰਿਸਟੀਅਨ ਕਲਾਰਕ ਅੱਜ ਆਪਣਾ ਟੀ-20 ਅੰਤਰਰਾਸ਼ਟਰੀ ਡੈਬਿਊ ਕਰ ਰਹੇ ਹਨ। ਵਨਡੇ ਸੀਰੀਜ਼ ਵਿੱਚ ਕਮਾਲ ਦਾ ਪ੍ਰਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਟੀ-20 ਟੀਮ ਵਿੱਚ ਥਾਂ ਮਿਲੀ ਹੈ।


author

Rakesh

Content Editor

Related News