IND vs NZ 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਇਸ਼ਾਨ ਕਿਸ਼ਨ ਟੀਮ ''ਚੋਂ ਬਾਹਰ
Wednesday, Jan 28, 2026 - 06:40 PM (IST)
ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਵਿਸ਼ਾਖਾਪਟਨਮ (ਵਿਜ਼ਾਗ) ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 'ਚ ਇਕ ਬਦਲਾਅ ਕੀਤਾ ਗਿਆ ਹੈ। ਧਾਕੜ ਬੱਲੇਬਾਜ਼ ਇਸ਼ਾਨ ਕਿਸ਼ਨ ਦੀ ਥਾਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਵਾਪਸੀ ਹੋਈ ਹੈ।
