ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦਾ ਪਹਿਲਾ ਟੀ-20 ਮੁਕਾਬਲਾ ਮੀਂਹ ਕਾਰਨ ਹੋਇਆ ਰੱਦ
Sunday, Dec 10, 2023 - 10:24 PM (IST)
ਸਪੋਰਟਸ ਡੈਸਕ- ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਡਰਬਨ ਦੇ ਕਿੰਗਸਮੀਡ ਸਟੇਡੀਅਮ 'ਚ ਖੇਡਿਆ ਜਾਣਾ ਸੀ। ਪਿਛਲੇ 1-2 ਦਿਨਾਂ ਤੋਂ ਮੌਸਮ ਖ਼ਰਾਬ ਰਿਹਾ ਹੈ ਤੇ ਲਗਾਤਾਰ ਬੱਦਲ ਛਾਏ ਹੋਏ ਸਨ। ਗਰਾਊਂਡ 'ਤੇ ਮੀਂਹ ਵੀ ਲਗਾਤਾਰ ਪੈ ਰਿਹਾ ਸੀ, ਜਿਸ ਕਾਰਨ ਟਾਸ ਵੀ ਦਿੱਤੇ ਹੋਏ ਸਮੇਂ 'ਤੇ ਨਹੀਂ ਹੋ ਸਕੀ।
ਇਹ ਵੀ ਪੜ੍ਹੋ- U-19 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ 'ਚ ਕੀਤਾ ਪ੍ਰਵੇਸ਼
ਖਿਡਾਰੀਆਂ ਤੇ ਦਰਸ਼ਕਾਂ ਨੂੰ ਇਸ ਮੁਕਾਬਲੇ ਦੇ ਸ਼ੁਰੂ ਹੋਣ ਦੀਆਂ ਕਾਫ਼ੀ ਉਮੀਦਾਂ ਸਨ, ਪਰ ਮੀਂਹ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਲਗਾਤਾਰ ਪੈ ਰਹੇ ਮੀਂਹ ਕਾਰਨ 3 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਰੱਦ ਹੋ ਗਿਆ ਹੈ। ਦਰਸ਼ਕਾਂ ਨੂੰ ਇਸ ਮੁਕਾਬਲੇ ਤੋਂ ਕਾਫ਼ੀ ਉਮੀਦਾਂ ਸਨ, ਜਿਨ੍ਹਾਂ 'ਤੇ ਮੀਂਹ ਨੇ ਪਾਣੀ ਫੇਰ ਦਿੱਤਾ ਹੈ।
ਇਹ ਵੀ ਪੜ੍ਹੋ- ਸਾਬਕਾ ਪਾਕਿਸਤਾਨੀ ਕ੍ਰਿਕਟਰ ਨੇ ਕੋਹਲੀ-ਸਚਿਨ ਨਹੀਂ, ਇਸ ਨੂੰ ਦੱਸਿਆ ਭਾਰਤ ਦਾ ਬੈਸਟ ਬੱਲੇਬਾਜ਼
ਲੜੀ ਦਾ ਅਗਲਾ ਮੁਕਾਬਲਾ 12 ਦਸੰਬਰ ਨੂੰ ਕੈਬਰਾ ਦੇ ਸੈਂਟ ਜਾਰਜ ਪਾਰਕ ਸਟੇਡੀਅਮ 'ਚ ਖੇਡਿਆ ਜਾਵੇਗਾ। ਇਹ ਮੁਕਾਬਲਾ ਭਾਰਤੀ ਸਮੇਂ ਮੁਤਾਬਕ ਰਾਤ 9.30 ਵਜੇ ਸ਼ੁਰੂ ਹੋਵੇਗਾ। ਦਰਸ਼ਕਾਂ ਨੂੰ ਹੁਣ ਅਗਲੇ ਮੁਕਾਬਲੇ ਤੋਂ ਵੀ ਬਹੁਤ ਉਮੀਦਾਂ ਹੋਣਗੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8