ਭਾਰਤ ਨੇ ਦੱ. ਅਫੀਰਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ਼ ''ਚ 2-1 ਨਾਲ ਬਣਾਈ ਬੜ੍ਹਤ
Sunday, Dec 14, 2025 - 10:25 PM (IST)
ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਮੈਚ ਧਰਮਸ਼ਾਲਾ 'ਚ ਖੇਡਿਆ ਗਿਆ। ਇਸ ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ 5 ਮੈਚਾਂ ਦੀ ਸੀਰੀਜ਼ 'ਚ ਹੁਣ ਭਾਰਤ 2-1 ਨਾਲ ਅੱਗੇ ਹੈ। ਮੈਚ 'ਚ ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਸੀ। ਦੱਖਣੀ ਅਫਰੀਕਾ ਦੀ ਟੀਮ 117 ਦੌੜਾਂ 'ਤੇ ਢੇਰ ਹੋ ਗਈ। ਇਸਦੇ ਜਵਾਬ 'ਚ ਭਾਰਤੀ ਟੀਮ ਨੇ 16ਵੇਂ ਓਵਰ 'ਚ 3 ਵਿਕਟਾਂ ਦੇ ਨੁਕਸਾਨ 'ਤੇ ਇਸ ਟੀਚੇ ਨੂੰ ਪੂਰਾ ਕਰ ਲਿਆ।
