ਕੋਹਲੀ-ਰੁਤੁਰਾਜ ਦੀ ਮਿਹਨਤ 'ਤੇ ਫਿਰਿਆ ਪਾਣੀ, ਰਾਏਪੁਰ ODI ਹਾਰਿਆ ਭਾਰਤ, ਸੀਰੀਜ਼ 1-1 ਨਾਲ ਬਰਾਬਰ
Wednesday, Dec 03, 2025 - 10:24 PM (IST)
ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ (3 ਦਸੰਬਰ) ਨੂੰ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ 359 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ ਅਤੇ 3ਮੈਚਾਂ ਦੀ ਵਨਡੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਦੇ ਨੁਕਸਾਨ 'ਤੇ 358 ਦੌੜਾਂ ਦਾ ਟੀਚਾ ਖੜ੍ਹਾ ਕੀਤਾ ਸੀ ਪਰ ਭਾਰਤੀ ਗੇਂਦਬਾਜ਼ਾਂ ਨੇ ਵਿਰਾਟ ਕੋਹਲੀ ਅਤੇ ਰੁਤੁਰਾਜ ਗਾਇਕਵਾੜ ਦੇ ਸੈਂਕੜਿਾਂ 'ਤੇ ਪਾਣੀ ਫੇਰ ਦਿੱਤਾ। ਦੱਖਣੀ ਅਫਰੀਕੀ ਟੀਮ ਦੀ ਜਿੱਤ ਦੇ ਹੀਰੋ ਏਡਨ ਮਾਰਕਰਮ, ਮੈਥਿਊ ਬ੍ਰੀਟਜਕੇ, ਡੇਵਾਲਡ ਬ੍ਰੇਵਿਸ ਰਹੇ ਜਿਨ੍ਹਾਂ ਨੇ ਆਪਣੀ ਬੱਲੇਬਾਜ਼ੀ ਨਾਲ ਭਾਰਤ ਦੇ ਮੁੰਹ 'ਚੋਂ ਜਿੱਤ ਖੋਹ ਲਈ।
