IND v WI 3rd T20I : ਭਾਰਤ ਨੇ ਵਿੰਡੀਜ਼ ਦਾ 3-0 ਨਾਲ ਕੀਤਾ ਸਫਾਇਆ
Sunday, Feb 20, 2022 - 10:49 PM (IST)
ਕੋਲਕਾਤਾ- ਸੂਰਯਕੁਮਾਰ ਯਾਦਵ (65) ਦੀ 31 ਗੇਂਦਾਂ 'ਤੇ ਸੱਤ ਛੱਕਿਆਂ ਨਾਲ ਅਰਧ ਸੈਂਕੜੇ ਵਾਲੀ ਪਾਰੀ ਅਤੇ ਉਸਦੇ ਨਾਲ ਵੈਂਕਟੇਸ਼ ਅਈਅਰ (ਅਜੇਤੂ 35) ਦੇ ਨਾਲ ਪੰਜਵੇਂ ਵਿਕਟ ਦੇ ਲਈ 91 ਦੌੜਾਂ ਦੀ ਧਮਾਕੇਦਾਰ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਵੈਸਟਇੰਡੀਜ਼ ਨੂੰ ਐਤਵਾਰ ਤੀਜੇ ਅਤੇ ਆਖਰੀ ਟੀ-20 ਮੈਚ ਵਿਚ 17 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਨੂੰ 3-0 ਨਾਲ ਕਲੀਨ ਸਵੀਪ ਕਰ ਲਿਆ। ਭਾਰਤ ਨੇ ਪੰਜ ਵਿਕਟਾਂ 'ਤੇ 184 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਅਤੇ ਫਿਰ ਵਿੰਡੀਜ਼ ਨੂੰ 9 ਵਿਕਟਾਂ 'ਤੇ 167 ਦੌੜਾਂ 'ਤੇ ਰੋਕ ਦਿੱਤਾ। ਭਾਰਤ ਨੇ ਇਸ ਤਰ੍ਹਾਂ ਨਾਲ ਵਿੰਡੀਜ਼ ਨੂੰ ਪੂਰੇ ਦੌਰੇ ਵਿਚ ਕਲੀਨ ਸਵੀਪ ਕਰ ਦਿੱਤਾ ਅਤੇ ਇਸ ਤਰ੍ਹਾਂ ਦੀ ਇਹ ਉਸਦੀ ਦੂਜੀ ਉਪਲੱਬਧੀ ਬਣ ਗਈ ਹੈ। ਇਸ ਤੋਂ ਪਹਿਲਾਂ 2017 ਵਿਚ ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਟੀਮ ਨੇ ਸ਼੍ਰੀਲੰਕਾ ਦੌਰੇ 'ਤੇ ਤਿੰਨੇ ਸਵਰੂਪਾਂ (ਟੈਸਟ, ਵਨ ਡੇ, ਟੀ-20) ਵਿਚ ਮੇਜ਼ਬਾਨ ਸ਼੍ਰੀਲੰਕਾ ਨੂੰ 9-0 ਨਾਲ ਕਲੀਨ ਸਵੀਪ ਕੀਤਾ ਸੀ।
ਇਹ ਖ਼ਬਰ ਪੜ੍ਹੋ- ਜੈਤੋ ਵਿਖੇ ਸ਼ਾਂਤੀਪੂਰਨ ਵੋਟਿੰਗ ਹੋਈ, 5 ਆਦਰਸ਼ ਪੋਲਿੰਗ ਬੂਥ ਬਣਾਏ ਗਏ
ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਭਾਰਤ ਦੀ ਸ਼ੁਰੂਆਤ ਖਰਾਬ ਰਹੀ ਅਤੇ ਰਿਤੂਰਾਜ ਗਾਇਕਵਾੜ ਚਾਰ ਦੌੜਾਂ ਬਣਾ ਕੇ 10 ਦੌੜਾਂ ਦੇ ਸਕੋਰ 'ਤੇ ਆਊਟ ਹੋ ਗਏ। ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਨੇ ਦੂਜੇ ਵਿਕਟ ਦੇ ਲਈ 53 ਦੌਰਾਂ ਦੀ ਸਾਂਝੇਦਾਰੀ ਕੀਤੀ ਪਰ ਇਸ ਤੋਂ ਬਾਅਦ 93 ਦੌੜਾਂ ਤੱਕ ਜਾਂਦੇ-ਜਾਂਦੇ ਭਾਰਤ ਨੇ ਚਾਰ ਵਿਕਟਾਂ ਡਿੱਗ ਗਈਆਂ। ਈਸ਼ਾਨ ਨੇ 31 ਗੇਂਦਾਂ 'ਤੇ 34 ਦੌੜਾਂ ਅਤੇ ਅਈਅਰ ਨੇ 16 ਗੇਂਦਾਂ 'ਤੇ 25 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ 7 ਦੌੜਾਂ ਬਣਾ ਕੇ ਆਊਟ ਹੋ ਗਏ। ਸੂਰਯਕੁਮਾਰ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ ਸ਼ਾਨਦਾਰ ਛੱਕੇ ਲਗਾਏ। ਉਨ੍ਹਾਂ ਨੇ ਆਪਣਾ ਅਰਧ ਸੈਂਕੜਾ ਪੂਰਾ ਕਰਨ ਤੋਂ ਬਾਅਦ ਸਟੇਡੀਅਮ ਵਿਚ ਮੌਜੂਦ 20 ਹਜ਼ਾਰ ਦਰਸ਼ਕਾਂ ਦਾ ਬੱਲਾ ਹਵਾ ਵਿਚ ਚੁੱਕ ਕੇ ਧੰਨਵਾਦ ਕੀਤਾ। ਸੂਰਯਕੁਮਾਰ ਨੇ ਆਪਣੀ 62 ਦੌੜਾਂ ਦੇ ਪਿਛਲੇ ਸਰਵਸ੍ਰੇਸ਼ਠ ਸਕੋਰ ਨੂੰ ਪਿੱਛੇ ਛੱਡ ਦਿੱਤਾ ਅਤੇ 65 ਦੌੜਾਂ ਬਣਾ ਕੇ ਆਪਣਾ ਸਰਵਸ੍ਰੇਸ਼ਠ ਸਕੋਰ ਬਣਾ ਕੇ ਪਾਰੀ ਦੀ ਆਖਰੀ ਗੇਂਦ 'ਤੇ ਆਊਟ ਹੋ ਗਏ। ਸੂਰਯਕੁਮਾਰ ਨੇ ਸਿਰਫ 31 ਗੇਂਦਾਂ ਵਿਚ ਇਕ ਚੌਕੇ ਅਤੇ 7 ਛੱਕਿਆਂ ਦੀ ਮਦਦ ਨਾਲ 65 ਦੌੜਾਂ ਬਣਾਈਆਂ ਜਦਕਿ ਵੈਂਕਟੇਸ਼ ਨੇ 19 ਗੇਂਦਾਂ ਵਿਚ ਚਾਰ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਅਜੇਤੂ 35 ਦੌੜਾਂ ਬਣਾਈਆਂ।
ਇਹ ਖ਼ਬਰ ਪੜ੍ਹੋ- AUS v SL : ਸ਼੍ਰੀਲੰਕਾ ਨੇ ਆਸਟਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ
ਭਾਰਤੀ ਗੇਂਦਬਾਜ਼ਾਂ ਵਿਚ ਦੀਪਕ ਚਾਹਰ ਨੇ ਸਿਰਫ 11 ਗੇਂਦਾਂ ਹੀ ਸੁੱਟੀਆ, ਜਿਸ ਵਿਚ 2 ਵਿਕਟਾਂ ਹਾਸਲ ਕੀਤੀਆਂ ਪਰ ਇਸ ਤੋਂ ਬਾਅਦ ਉਹ ਜ਼ਖਮੀ ਹੋ ਗਏ। ਹਰਸ਼ਲ ਪਟੇਲ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 22 ਦੌੜਾਂ 'ਤੇ ਤਿੰਨ ਜਦਕਿ ਸ਼ਾਰਦੁਲ ਠਾਕੁਰ ਨੇ 33 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਹੁਣ ਇਸ ਦੇ ਨਾਲ ਹੀ ਭਾਰਤ ਟੀ-20 ਆਈ. ਸੀ. ਸੀ. ਰੈਂਕਿੰਗ ਵਿਚ ਚੋਟੀ 'ਤੇ ਪਹੁੰਚ ਗਈ ਹੈ।
ਪਲੇਇੰਗ ਇਲੈਵਨ-
ਭਾਰਤ:- ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਵੈਂਕਟੇਸ਼ ਅਈਅਰ, ਦੀਪਕ ਚਾਹਰ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਰਵੀ ਬਿਸ਼ਨੋਈ, ਯੁਜਵੇਂਦਰ ਚਾਹਲ।
ਵੈਸਟਇੰਡੀਜ਼:- ਬ੍ਰੈਂਡਨ ਕਿੰਗ, ਕਾਇਲ ਮੇਅਰਸ, ਨਿਕੋਲਸ ਪੂਰਨ (ਵਿਕਟਕੀਪਰ), ਰੋਵਮੈਨ ਪਾਵੇਲ, ਕੀਰੋਨ ਪੋਲਾਰਡ (ਕਪਤਾਨ), ਜੇਸਨ ਹੋਲਡਰ, ਓਡਿਅਨ ਸਮਿਥ, ਰੋਸਟਨ ਚੇਜ਼, ਅਕੇਲ ਹੋਸੀਨ, ਰੋਮਾਰੀਓ ਸ਼ੈਫਰਡ, ਸ਼ੈਲਡਨ ਕੌਟਰੇਲ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।