ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤੀ ਪਹਿਲੀ ਟੀ-20 ਸੀਰੀਜ਼

Wednesday, Nov 08, 2017 - 12:55 AM (IST)

ਤਿਰੂਅਨੰਤਪੁਰਮ— ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਖੇਡਿਆ ਗਿਆ। ਜਿਸ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਮਨੀਸ਼ ਪਾਂਡੇ (17) ਤੇ ਆਲਰਾਊਂਡਰ ਹਾਰਦਿਕ ਪੰਡਯਾ (ਜੇਤੂ 14) ਦੀ ਜੇਤੂ ਪਾਰੀ ਤੋਂ ਬਾਅਦ 'ਮੈਨ ਆਫ ਦ ਮੈਚ' ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ 2 ਓਵਰਾਂ 'ਚ 9 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਇਸ ਟੀ-20 ਸੀਰੀਜ਼ 'ਚ ਭਾਰਤ ਨੇ 2-1 ਨਾਲ ਕਬਜ਼ਾ ਕਰ ਲਿਆ ਹੈ।
ਮੀਂਹ ਕਾਰਨ ਮੈਚ 2 ਘੰਟੇ 30 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਇਆ ਤੇ ਮੈਚ 'ਚ ਓਵਰਾਂ ਦੀ ਸੰਖਿਆ 8-8 ਕਰ ਦਿੱਤੀ ਗਈ। ਇੰਗਲੈਂਡ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਓਵਰਾਂ 'ਚ 67 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਨਿਊਜ਼ੀਲੈਂਡ ਦੀ ਪਾਰੀ 8 ਓਵਰਾਂ 'ਚ 61 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਭਾਰਤ ਦੀ ਨਿਊਜ਼ੀਲੈਂਡ ਖਿਲਾਫ ਪਹਿਲੀ ਟੀ-20 ਸੀਰੀਜ਼ ਜਿੱਤ ਹੈ ਤੇ ਟੀ-20 ਸੀਰੀਜ਼ ਜਿੱਤਣ ਵਾਲੇ ਭਾਰਤੀ ਟੀਮ ਦੇ ਪਹਿਲੇ ਕਪਤਾਨ ਵਿਰਾਟ ਕੋਹਲੀ ਬਣ ਗਏ ਹਨ। ਭਾਰਤ ਨੇ ਇਸ ਤੋਂ ਪਹਿਲਾਂ ਨਿਊਜ਼ੀਲੈਂਡ ਖਿਲਾਫ 5 ਟੀ-20 ਮੈਚ ਖੇਡੇ ਸੀ ਤੇ 5 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


Related News