ਭਾਰਤੀ ਮਹਿਲਾ ਟੀਮ ਨੇ ਦੱ. ਅਫਰੀਕਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

03/23/2021 10:59:37 PM

ਲਖਨਊ- ਰਾਜੇਸ਼ਵਰੀ ਗਾਇਕਵਾੜ (9 ਦੌੜਾਂ ਦੇ ਕੇ 3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਸ਼ੈਫਾਲੀ ਵਰਮਾ (60) ਅਤੇ ਕਪਤਾਨ ਸਮਿਰਤੀ ਮੰਧਾਨਾ (ਅਜੇਤੂ 48) ਦੀ ਧਾਮਕੇਦਾਰ ਪਾਰੀ ਦੇ ਦਮ ’ਤੇ ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਦੱਖਣੀ ਅਫਰੀਕਾ ਨੇ ਹਾਲਾਂਕਿ 3 ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕੀਤਾ । ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ’ਤੇ 112 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਭਾਰਤੀ ਟੀਮ ਨੇ 9 ਓਵਰ ਬਾਕੀ ਰਹਿੰਦੇ ਹੋਏ 1 ਵਿਕਟ ’ਤੇ 114 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕੀਤਾ।

PunjabKesari

ਇਹ ਖ਼ਬਰ ਪੜ੍ਹੋ- IND vs ENG : ਭਾਰਤ ਨੇ ਇੰਗਲੈਂਡ ਨੂੰ 66 ਦੌੜਾਂ ਨਾਲ ਹਰਾਇਆ


ਟੀ-20 ਰੈਂਕਿੰਗ 'ਚ ਪਹਿਲੇ ਸਥਾਨ 'ਤੇ ਕਾਬਿਜ਼ ਸ਼ੇਫਾਲੀ ਨੇ 30 ਗੇਂਦਾਂ ਦੀ ਪਾਰੀ 'ਚ ਸੱਤ ਚੌਕੇ ਅਤੇ ਪੰਜ ਛੱਕਿਆਂ ਦੀ ਮਦਦ ਨਾਲ 60 ਦੌੜਾਂ ਬਣਾਉਣ ਦੇ ਨਾਲ ਪਹਿਲੇ ਵਿਕਟ ਲਈ ਮੰਧਾਨਾ ਨਾਲ 96 ਦੌੜਾਂ ਦੀ ਸਾਂਝੇਦਾਰੀ ਕੀਤੀ।  

ਇਹ ਖ਼ਬਰ ਪੜ੍ਹੋ- ਸ਼੍ਰੇਅਸ ਦੇ ਮੈਚ ਦੌਰਾਨ ਲੱਗੀ ਸੱਟ, ਆਈ. ਪੀ. ਐੱਲ. 'ਚ ਖੇਡਣਾ ਹੋਇਆ ਮੁਸ਼ਕਿਲ

ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News