IND vs WI: ਇਕਪਾਸੜ ਮੁਕਾਬਲਾ ਜਿੱਤ ਕੇ ਭਾਰਤ ਨੇ 2-1 ਨਾਲ ਆਪਣੇ ਨਾਂ ਕੀਤੀ ਸੀਰੀਜ਼
Wednesday, Aug 02, 2023 - 02:28 AM (IST)
ਸਪੋਰਟਸ ਡੈਸਕ: ਭਾਰਤੀ ਟੀਮ ਨੇ ਆਖ਼ਰੀ ਵਨਡੇਅ ਮੁਕਾਬਲੇ ਨੂੰ ਇਕਪਾਸੜ ਜਿੱਤ ਕੇ 3 ਮੈਚਾਂ ਦੀ ਵਨਡੇਅ ਸੀਰੀਜ਼ 2-1 ਆਪਣੇ ਨਾਂ ਕਰ ਲਈ। ਭਾਰਤੀ ਟੀਮ ਨੇ ਸੀਰੀਜ਼ ਦਾ ਪਹਿਲਾ ਮੁਕਾਬਲਾ ਜਿੱਤ ਲਿਆ ਸੀ ਜਦਕਿ ਦੂਜੇ ਮੁਕਾਬਲੇ ਵਿਚ ਮੇਜ਼ਬਾਨ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਸੀ। ਤੀਜੇ ਮੁਕਾਬਲੇ ਵਿਚ ਭਾਰਤੀ ਟੀਮ ਨੇ ਸ਼ੁਰੂ ਤੋਂ ਹੀ ਪਕੜ ਬਣਾ ਕੇ ਰੱਖੀ ਅਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ 352 ਦੌੜਾਂ ਦਾ ਟੀਚਾ ਵਿਰੋਧੀ ਟੀਮ ਅੱਗੇ ਰੱਖਿਆ। ਇਸ ਮਗਰੋਂ ਭਾਰਤੀ ਗੇਂਦਬਾਜ਼ਾਂ ਨੇ ਵੀ ਜ਼ਬਰਦਸਤ ਪ੍ਰਦਰਸ਼ਨ ਕੀਤਾ ਤੇ ਵੈਸਟ ਇੰਡੀਜ਼ ਦੀ ਟੀਮ ਨੂੰ 151 ਦੌੜਾਂ 'ਤੇ ਹੀ ਸਮੇਟ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਬੱਚੇ ਕੋਲੋਂ ਪਿਓ ਦੇ ਗੋਲ਼ੀ ਲੱਗਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ ਬਿਆਨ ਕੀਤਾ ਘਟਨਾ ਦਾ ਸੱਚ (ਵੀਡੀਓ)
ਸਲਾਮੀ ਬੱਲੇਬਾਜ਼ਾਂ ਇਸ਼ਾਨ ਕਿਸ਼ਨ ਅਤੇ ਸ਼ੁਭਮਨ ਗਿੱਲ ਨੇ ਟੀਮ ਨੂੰ ਜ਼ਬਰਦਸਤ ਸ਼ੁਰੂਆਤ ਦੁਆਈ। ਦੋਹਾਂ ਵਿਚਾਲੇ ਪਹਿਲੀ ਵਿਕਟ ਲਈ 143 ਦੌੜਾਂ ਦੀ ਸਾਂਝੇਦਾਰੀ ਹੋਈ। ਈਸ਼ਾਨ ਕਿਸ਼ਨ 64 ਗੇਂਦਾਂ ਵਿਚ 77 ਦੌੜਾਂ ਬਣਾ ਕੇ ਸਟੰਪ ਆਊਟ ਹੋ ਗਏ। ਉਨ੍ਹਾਂ ਮਗਰੋਂ ਰੁਤੂਰਾਜ ਗਾਇਕਵਾੜ ਦੀ ਵਿਕਟ ਵੀ ਛੇਤੀ ਡਿੱਗ ਗਈ। ਇਸ ਤੋਂ ਬਾਅਦ ਸੰਜੂ ਸੈਮਸਨ ਨੇ ਸ਼ੁਭਮਨ ਗਿੱਲ ਦਾ ਸਾਥ ਦਿੱਤਾ ਤੇ ਦੋਹਾਂ ਨੇ ਟੀਮ ਦਾ ਸਕੋਰ 200 ਤੋਂ ਪਾਰ ਪਹੁੰਚਾਇਆ। ਸ਼ੁਭਮਨ ਗਿੱਲ 85 ਦੌੜਾਂ ਬਣਾ ਕੇ ਆਊਟ ਹੋ ਗਏ। ਸੰਜੂ ਸੈਮਸਨ ਨੇ ਵੀ ਅਰਧ ਸੈਂਕੜਾ ਜੜਿਆ। ਅਖ਼ੀਰ ਵਿਚ ਕਪਤਾਨ ਹਾਰਦਿਕ ਪੰਡਯਾ ਤੇ ਸੂਰਿਆਕੁਮਾਰ ਯਾਦਵ ਨੇ ਵੀ ਤੇਜ਼ੀ ਨਾਲ ਦੌੜਾਂ ਬਣਾਈਆਂ। ਇਨ੍ਹਾਂ ਪਾਰੀਆਂ ਸਦਕਾ ਭਾਰਤੀ ਟੀਮ ਨੇ ਨਿਰਧਾਰਿਤ 50 ਓਵਰਾਂ ਵਿਚ 5 ਵਿਕਟਾਂ ਗੁਆ ਕੇ 351 ਦੌੜਾਂ ਬਣਾਈਆਂ।
ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ
ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟ ਇੰਡੀਜ਼ ਦੀ ਟੀਮ ਨੂੰ ਮੁਕੇਸ਼ ਕੁਮਾਰ ਨੇ ਪਹਿਲੇ ਓਵਰ ਵਿਚ ਹੀ ਬ੍ਰੈਂਡਨ ਕਿੰਗ ਦੀ ਵਿਕਟ ਲੈ ਕੇ ਝਟਕਾ ਦਿੱਤਾ। ਇਸ ਮਗਰੋਂ ਕਾਇਲ ਮੇਅਰਜ਼ ਅਤੇ ਸ਼ਾਈ ਹੋਪ ਨੂੰ ਵੀ ਛੇਤੀ ਪਵੇਲੀਅਨ ਭੇਜ ਦਿੱਤਾ। ਐਲਿਕ ਅਲਥਾਂਜ਼ਾ (32) ਨੇ ਪਾਰੀ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਹਾਲਾਂਕੀ ਅਖ਼ੀਰ ਵਿਚ ਅਲਜ਼ਾਰੀ ਜੋਸਫ ਅਤੇ ਗੁਦਾਕੇਸ਼ ਮੋਤੀ ਨੇ ਜਜ਼ਬਾ ਦਿਖਾਇਆ ਪਰ ਫਿਰ ਵੀ ਟੀਮ ਨੂੰ ਜਿੱਤ ਦੇ ਕਰੀਬ ਵੀ ਨਹੀਂ ਪਹੁੰਚਾ ਸਕੇ। ਉਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਬੱਲੇਬਾਜ਼ ਚੰਗੀ ਪਾਰੀ ਨਹੀਂ ਖੇਡ ਸਕਿਆ। ਸ਼ਾਰਦੁਲ ਠਾਕੁਰ ਨੇ 4, ਮੁਕੇਸ਼ ਕੁਮਾਰ ਨੇ 3 ਤੇ ਕੁਲਦੀਪ ਯਾਦਵ ਨੇ ਵੀ 2 ਵਿਕਟਾਂ ਆਪਣੇ ਨਾਂ ਕੀਤੀਆਂ। ਇੰਝ ਵੈਸਟ ਇੰਡੀਜ਼ ਦੀ ਪਾਰੀ 35.3 ਓਵਰਾਂ ਵਿਚ 151 ਦੌੜਾਂ 'ਤੇ ਹੀ ਸਿਮਟ ਗਈ ਤੇ ਭਾਰਤ ਨੇ ਇਹ ਮੁਕਾਬਲਾ 200 ਦੌੜਾਂ ਨਾਲ ਜਿੱਤ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8