ਭਾਰਤ ਨੇ 90 ਦੌੜਾਂ ਨਾਲ ਜਿੱਤਿਆ ਤੀਜਾ ਵਨਡੇ ਮੈਚ, ਨਿਊਜ਼ੀਲੈਂਡ ਨੂੰ ਸੀਰੀਜ਼ 'ਚ 3-0 ਨਾਲ ਕੀਤਾ ਕਲੀਨ ਸਵੀਪ

01/24/2023 9:19:22 PM

ਸਪੋਰਟਸ ਡੈਸਕ– ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਤੇ ਆਖ਼ਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ ਤਿੰਨ ਵਨਡੇ ਮੈਚਾਂ ਦੀ ਸੀਰੀਜ਼ 'ਚ ਕਲੀਨ ਸਵੀਪ ਕਰ ਦਿੱਤਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰੋਹਿਤ ਸ਼ਰਮਾ ਦੀਆਂ 101 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 112 ਦੌੜਾਂ ਦੀ ਬਦੌਲਤ 50 ਓਵਰਾਂ 'ਚ 9  ਵਿਕਟਾਂ ਦੇ ਨੁਕਸਾਨ 'ਤੇ 385 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 386 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ 41.2 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 295 ਦੌੜਾਂ ਬਣਾ ਸਕਿਆ ਤੇ 90 ਦੌੜਾਂ ਨਾਲ ਇਹ ਮੈਚ ਹਾਰ ਗਿਆ। ਨਿਊਜ਼ੀਲੈਂਡ ਵਲੋਂ ਸਭ ਤੋਂ ਵੱਧ ਡੇਵੋਨ ਕੌਨਵੇ ਨੇ 138  ਦੌੜਾਂ ਬਣਾਈਆਂ ਪਰ ਉਨ੍ਹਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਟਿੱਕ ਕੇ ਨਾ ਖੇਡ ਸਕਿਆ। ਹੈਨਰੀ ਨਿਕੋਲਸ ਨੇ 42 ਦੌੜਾਂ, ਡਾਰਲੀ ਮਿਸ਼ੇਲ ਨੇ 24 ਦੌੜਾਂ ਤੇ ਕਪਤਾਨ ਟਾਮ ਲਾਥਮ ਨੇ 0 ਦੌੜਾਂ ਬਣਾਈਆਂ। ਭਾਰਤ ਵਲੋਂ ਹਾਰਦਿਕ ਪੰਡਯਾ ਨੇ 1, ਸ਼ਾਰਦੁਲ ਠਾਕੁਰ ਨੇ 3, ਉਮਰਾਨ ਮਲਿਕ ਨੇ 1 ਤੇ ਕੁਲਦੀਪ ਯਾਦਵ ਨੇ 3 ਤੇ ਯੁਜਵੇਂਦਰ ਚਾਹਲ ਨੇ 2 ਵਿਕਟ ਝਟਕਾਈਆਂ  

ਇਹ ਵੀ ਪੜ੍ਹੋ : ਮੁਹੰਮਦ ਸ਼ੰਮੀ ਨੂੰ ਕੋਰਟ ਤੋਂ ਝਟਕਾ, ਪਤਨੀ ਹਸੀਨ ਜਹਾਂ ਨੂੰ ਹਰ ਮਹੀਨੇ  ਦੇਣਾ ਹੋਵੇਗਾ ਇੰਨਾ ਗੁਜ਼ਾਰਾ ਭੱਤਾ

ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ

ਭਾਰਤ : ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਉਮਰਾਨ ਮਲਿਕ

ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੌਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟਾਮ ਲਾਥਮ (ਵਿਕਟਕੀਪਰ, ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਲਾਕੀ ਫਰਗੂਸਨ, ਜੈਕਬ ਡਫੀ, ਬਲੇਅਰ ਟਿੱਕਨਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

Tarsem Singh

This news is Content Editor Tarsem Singh