IND vs NZ 2nd ODI: ਭਾਰਤ ਨੇ ਜਿੱਤੀ ਟਾਸ, ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਦਿੱਤਾ ਸੱਦਾ

Saturday, Nov 07, 2026 - 08:31 AM (IST)

IND vs NZ 2nd ODI: ਭਾਰਤ ਨੇ ਜਿੱਤੀ ਟਾਸ, ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਦਿੱਤਾ ਸੱਦਾ

ਸਪੋਰਟਸ ਡੈਸਕ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਵਨਡੇ (ODI) ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਸ਼ਨੀਵਾਰ (7 ਨਵੰਬਰ) ਨੂੰ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੀ ਪਲੇਇੰਗ-11 ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਨਿਊਜ਼ੀਲੈਂਡ ਨੇ ਵੀ ਆਪਣੀ ਪਲੇਇੰਗ-11 ਟੀਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਬਾਰਿਸ਼ ਦੀ ਵਜ੍ਹਾ ਕਾਰਨ ਟਾਸ ਹੋਣ 'ਚ ਕੁਝ ਦੇਰੀ ਹੋਈ। ਪਹਿਲਾ ਮੈਚ, ਜੋ ਕਿ ਬਾਰਿਸ਼ ਕਾਰਨ ਪ੍ਰਭਾਵਿਤ ਹੋਇਆ ਸੀ, ਉਸ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਤੇਜ਼ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਅਤੇ ਵਿਰਾਟ ਕੋਹਲੀ ਦੀ ਜ਼ਬਰਦਸਤ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।

ਟੀਮਾਂ:

ਨਿਊਜ਼ੀਲੈਂਡ (ਪਲੇਇੰਗ-11) : ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।
ਭਾਰਤ (ਪਲੇਇੰਗ-11) : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇ. ਐੱਲ. ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News