ਸ਼੍ਰੀਲੰਕਾ ਪਹੁੰਚੀ ਭਾਰਤੀ ਕ੍ਰਿਕਟ ਟੀਮ, ਹੋਇਆ ਨਿੱਘਾ ਸਵਾਗਤ

Tuesday, Jul 23, 2024 - 11:49 AM (IST)

ਸ਼੍ਰੀਲੰਕਾ ਪਹੁੰਚੀ ਭਾਰਤੀ ਕ੍ਰਿਕਟ ਟੀਮ, ਹੋਇਆ ਨਿੱਘਾ ਸਵਾਗਤ

ਪੱਲੇਕੇਲੇ :  ਨਵੇਂ ਮੁੱਖ ਕੋਚ ਗੌਤਮ ਗੰਭੀਰ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਦੇ ਨਾਲ ਭਾਰਤੀ ਪੁਰਸ਼ ਕ੍ਰਿਕਟ ਟੀਮ ਕੋਲੰਬੋ ਦੇ ਰਸਤੇ ਇੱਥੇ ਪਹੁੰਚ ਗਈ ਜਿਸ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਦਰਾਂ ਮੈਂਬਰੀ ਭਾਰਤੀ ਟੀਮ ਸਪੋਰਟ ਸਟਾਫ ਦੇ ਨਾਲ ਸੋਮਵਾਰ ਨੂੰ ਮੁੰਬਈ ਤੋਂ ਰਵਾਨਾ ਹੋਈ। ਇਸ ਤੋਂ ਪਹਿਲਾਂ ਗੰਭੀਰ ਅਤੇ ਚੋਣ ਕਮੇਟੀ ਦੇ ਮੁਖੀ ਅਜੀਤ ਅਗਰਕਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਸੀ।

 

Mumbai to Pallekele via Colombo ✈️ 🚌#TeamIndia have reached Sri Lanka 🇱🇰#SLvIND pic.twitter.com/ffDYJOV7wm

— BCCI (@BCCI) July 22, 2024

ਕੋਲੰਬੋ 'ਚ ਕੁਝ ਦੇਰ ਰੁਕਣ ਤੋਂ ਬਾਅਦ ਟੀਮ ਸਿੱਧੇ ਪੱਲੇਕੇਲੇ ਪਹੁੰਚ ਗਈ। ਭਾਰਤ ਨੂੰ ਸ਼੍ਰੀਲੰਕਾ ਦੇ ਖਿਲਾਫ ਤਿੰਨ ਮੈਚਾਂ ਦੀ ਟੀ-20 ਅਤੇ ਵਨਡੇ ਸੀਰੀਜ਼ ਖੇਡਣੀ ਹੈ। ਪਹਿਲਾ ਟੀ-20 ਮੈਚ 27 ਜੁਲਾਈ ਨੂੰ ਖੇਡਿਆ ਜਾਵੇਗਾ ਜਦਕਿ ਬਾਕੀ ਦੋ 28 ਅਤੇ 30 ਜੁਲਾਈ ਨੂੰ ਖੇਡੇ ਜਾਣਗੇ। ਭਾਰਤੀ ਟੀਮ 2, 4 ਅਤੇ 7 ਅਗਸਤ ਨੂੰ ਤਿੰਨ ਵਨਡੇ ਮੈਚ ਖੇਡੇਗੀ। ਬੀਸੀਸੀਆਈ ਨੇ ਟਵਿੱਟਰ 'ਤੇ ਲਿਖਿਆ, 'ਮੁੰਬਈ ਤੋਂ ਕੋਲੰਬੋ ਦੇ ਰਸਤੇ ਪੱਲੇਕੇਲੇ। ਟੀਮ ਇੰਡੀਆ ਸ਼੍ਰੀਲੰਕਾ ਪਹੁੰਚੀ।
ਭਾਰਤੀ ਟੀਮ
ਟੀ-20 ਟੀਮ : ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ, ਮੁਹੰਮਦ ਸਿਰਾਜ।
ਵਨਡੇ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇਐੱਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ, ਹਰਸ਼ਿਤ ਰਾਣਾ।

 


author

Aarti dhillon

Content Editor

Related News