ਕਰਨ ਔਜਲਾ ਦੇ ਦੀਵਾਨੇ ਹੋਏ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ, ਇੰਸਟਾਗ੍ਰਾਮ ''ਤੇ ਕੀਤਾ ਫਾਲੋ

09/15/2023 4:30:29 PM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਆਪਣੇ ਗੀਤਾਂ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਕਰਨ ਔਜਲਾ ਤੇ ਭਾਰਤੀ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੂੰ ਇਕ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣੀ ਸ਼ੁਰੂ ਹੋ ਗਈ ਹੈ। ਦਰਅਸਲ, ਵਿਰਾਟ ਕੋਹਲੀ ਨੇ ਕਰਨ ਔਜਲਾ ਨੂੰ ਇੰਸਟਾਗ੍ਰਾਮ 'ਤੇ ਫਾਲੋ ਕੀਤਾ ਹੈ। ਇਸ ਤੋਂ ਅਜਿਹਾ ਜਾਪਦਾ ਹੈ ਕਿ ਵਿਰਾਟ ਕੋਹਲੀ ਵੀ ਕਰਨ ਔਜਲਾ ਦੇ ਫੈਨ ਬਣ ਗਏ ਹਨ ਤਾਂ ਹੀ ਉਨ੍ਹਾਂ ਨੇ ਔਜਲੇ ਨੂੰ ਫਾਲੋ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਮੀ ਬਾਈ ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਹੁੰਚੇ ਢੱਡਰੀਆਂ ਵਾਲੇ ਦੇ ਘਰ, ਮਾਤਾ ਪਰਮਿੰਦਰ ਕੌਰ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ

ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਕਿਸੇ ਖਿਡਾਰੀ ਨੇ ਕਿਸੇ ਗਾਇਕ ਨੂੰ ਫਾਲੋ ਕੀਤਾ ਹੋਵੇ। ਇਸ ਤੋਂ ਪਹਿਲਾ ਵੀ ਕਈ ਵੱਡੀਆਂ-ਵੱਡੀਆਂ ਹਸਤੀਆਂ ਪੰਜਾਬੀ ਗਾਇਕਾਂ ਨੂੰ ਫਾਲੋ ਕਰ ਚੁੱਕੀਆਂ ਹਨ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਅੱਜ ਕੱਲ ਬਾਲੀਵੁੱਡ ਕਲਾਕਾਰਾਂ 'ਤੇ ਪੰਜਾਬੀ ਗੀਤਾਂ ਦਾ ਬਹੁਤ ਖੁਮਾਰ ਚੜਿਆ ਹੋਇਆ ਹੈ। ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦੀ ਹੈ, ਜਿਸ 'ਚ ਫ਼ਿਲਮੀ ਸਿਤਾਰੇ ਪੰਜਾਬੀ ਗੀਤਾਂ ਦਾ ਆਨੰਦ ਲੈਂਦੇ ਨਜ਼ਰ ਆਉਂਦੇ ਹਨ।

PunjabKesari

ਦੱਸਣਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News