ਭਾਰਤੀ ਤੇਜ਼ ਗੇਂਦਬਾਜ਼ਾਂ ਨੇ 34 ਸਾਲ ਬਾਅਦ ਰੱਚ ਦਿੱਤਾ ਇਤਿਹਾਸ

11/19/2017 11:36:36 PM

ਕੋਲਕਾਤਾ— ਭਾਰਤ ਤੇ ਸ਼੍ਰੀਲੰਕਾ ਵਿਚਾਲੇ ਚਲ ਰਹੇ ਪਹਿਲੇ ਟੈਸਟ ਮੈਚ 'ਚ ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਨਾ ਕੇਵਲ ਟੀਮ 'ਚ ਵਾਪਸੀ ਕਰਵਾਈ, ਬਲਕਿ ਇਸ ਤਰ੍ਹਾਂ ਦਾ ਕਾਰਨਾਮਾ ਕਰ ਦਿਖਾਇਆ ਜੋ ਪਿਛਲੇ 34 ਸਾਲ 'ਚ ਨਹੀਂ ਹੋਇਆ। ਇੰਨ੍ਹੇ ਸਾਲਾਂ 'ਚ ਪਹਿਲੀ ਵਾਰ ਇਸ ਤਰ੍ਹਾਂ ਹੋਇਆ ਜਦੋਂ ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਕਿਸੇ ਟੈਸਟ ਮੈਚ 'ਚ ਪਾਰੀਆ ਦੀਆਂ 10 ਵਿਕਟਾਂ ਆਪਣੇ ਨਾਂ ਕੀਤੀਆਂ।
ਤੇਜ਼ ਗੇਂਦਬਾਜ਼ਾਂ ਦਾ ਦਬਦਬਾਅ
ਭਾਰਤੀ ਗੇਂਦਬਾਜ਼ਾਂ ਨੇ ਸ਼੍ਰੀਲੰਕਾ ਦੇ ਖਿਡਾਰੀਆਂ ਨੂੰ 294 ਦੌੜਾਂ 'ਤੇ ਢੇਰ ਕਰ ਦਿੱਤਾ। ਭੁਵਨੇਸ਼ਵਰ ਕੁਮਾਰ ਤੇ ਮੁਹੰਮਦ ਸ਼ਮੀ ਨੇ 4-4 ਵਿਕਟਾਂ ਤੇ ਓਮੇਸ਼ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਜ਼ਿਕਰਯੋਗ ਹੈ ਕਿ ਪਹਿਲੀ ਪਾਰੀ 'ਚ ਸਪਿਨਰ ਰਵੀਚੰਦਰਨ ਅਸ਼ਵਿਨ ਤੇ ਰਵਿੰਦਰ ਜਡੇਜਾ ਨੂੰ ਕੋਈ ਸਫਲਤਾ ਹਾਸਲ ਨਹੀਂ ਹੋਈ।
ਭਾਰਤੀ ਤੇਜ਼ ਗੇਂਦਬਾਜ਼ਾਂ 'ਚ ਇਸ ਤੋਂ ਪਹਿਲੇ 1983 'ਚ ਕਿਸੇ ਟੈਸਟ ਪਾਰੀ 'ਚ ਹੁਣ ਤੱਕ 10 ਵਿਕਟ ਹਾਸਲ ਕਰਨ ਦੀ ਚਮਤਕਾਰੀ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਕਪਿਲ ਦੇਵ ਦੇ ਚਮਤਕਾਰੀ ਪ੍ਰਦਰਸ਼ਨ ਦੇ ਦਮ 'ਤੇ ਅਹਿਮਦਾਬਾਦ ਟੈਸਟ 'ਚ ਵੈਸਟਇੰਡੀਜ਼ ਖਿਲਾਫ ਇਹ ਉਪਲੱਬਧੀ ਹਾਸਲ ਕੀਤੀ ਸੀ। ਪਿਛਲੇ ਕੁਝ ਸਾਲਾਂ ਤੋਂ ਭਾਰਤੀ ਸਪਿਨਰਾਂ ਦਾ ਦਬਦਬਾਅ ਤੇਜ਼ ਗੇਂਦਬਾਜ਼ਾਂ ਦੇ ਮੁਕਾਬਲੇ ਜ਼ਿਆਦਾ ਰਿਹਾ ਹੈ।


Related News