ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ ਵੱਡਾ ਫੈਸਲਾ
Wednesday, May 06, 2026 - 08:13 PM (IST)
ਸਪੋਰਟਸ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਲਗਾਤਾਰ ਜਾਰੀ ਤਣਾਅ ਦੇ ਦਰਮਿਆਨ ਭਾਰਤ ਸਰਕਾਰ ਨੇ ਖੇਡ ਜਗਤ ਲਈ ਇੱਕ ਬਹੁਤ ਹੀ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ ਵਿੱਚ ਆ ਕੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਇਹ ਇਜਾਜ਼ਤ ਕੁਝ ਖਾਸ ਸ਼ਰਤਾਂ ਦੇ ਅਧੀਨ ਹੋਵੇਗੀ।
ਭਾਰਤ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ, ਪਾਕਿਸਤਾਨੀ ਖਿਡਾਰੀ ਸਿਰਫ਼ ਉਨ੍ਹਾਂ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਲਈ ਭਾਰਤ ਆ ਸਕਣਗੇ ਜਿਨ੍ਹਾਂ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੋਵੇਗਾ ਅਤੇ ਜਿਸ ਵਿੱਚ ਕਈ ਦੇਸ਼ ਹਿੱਸਾ ਲੈ ਰਹੇ ਹੋਣਗੇ। ਇਸਦਾ ਮਤਲਬ ਇਹ ਹੈ ਕਿ ਜੇਕਰ ਭਾਰਤ ਵਿੱਚ ਏਸ਼ੀਆ ਕੱਪ ਜਾਂ ਵਿਸ਼ਵ ਕੱਪ ਵਰਗੇ ਵੱਡੇ ਟੂਰਨਾਮੈਂਟ ਹੁੰਦੇ ਹਨ, ਤਾਂ ਪਾਕਿਸਤਾਨ ਦੀ ਟੀਮ ਭਾਰਤ ਆ ਕੇ ਖੇਡ ਸਕੇਗੀ।
ਇਹ ਵੀ ਪੜ੍ਹੋ- ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, 'ਸਰਪੰਚ ਸਾਬ੍ਹ' ਨੇ ਟੀਮ 'ਚ ਕੀਤੇ ਵੱਡੇ ਬਦਲਾਅ
ਦੁਵੱਲੀ ਸੀਰੀਜ਼ ਅਤੇ ਪਾਕਿਸਤਾਨ ਜਾਣ 'ਤੇ ਪਾਬੰਦੀ ਬਰਕਰਾਰ
ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਵੀ ਦੁਵੱਲੀ ਸੀਰੀਜ਼ ਨਹੀਂ ਖੇਡੀ ਜਾਵੇਗੀ। ਇਸ ਤੋਂ ਇਲਾਵਾ, ਭਾਰਤੀ ਟੀਮ ਕਿਸੇ ਵੀ ਮੁਕਾਬਲੇ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ। ਭਾਰਤ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਆਪਣੀਆਂ ਟੀਮਾਂ ਨੂੰ ਪਾਕਿਸਤਾਨ ਭੇਜਣ ਦੇ ਪੱਖ ਵਿੱਚ ਨਹੀਂ ਹੈ।
ਇਹ ਵੀ ਪੜ੍ਹੋ- 14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ ਰਿਕਾਰਡਤੋੜ ਬੋਲੀ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਏ ਦੋ ਵੱਡੇ ਆਈਸੀਸੀ ਟੂਰਨਾਮੈਂਟਾਂ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਖਿੱਚੋਤਾਣ ਦੇਖਣ ਨੂੰ ਮਿਲੀ ਸੀ। ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਪਾਕਿਸਤਾਨ ਕੋਲ ਸੀ ਪਰ ਭਾਰਤੀ ਟੀਮ ਉੱਥੇ ਨਹੀਂ ਗਈ ਅਤੇ ਆਪਣੇ ਮੈਚ ਯੂਏਈ ਚ ਖੇਡੇ। ਇਸੇ ਤਰ੍ਹਾਂ, ਟੀ-20 ਵਿਸ਼ਵ ਕੱਪ 2026 ਦੀ ਮੇਜ਼ਬਾਨੀ ਭਾਰਤ ਕੋਲ ਸੀ ਪਰ ਪਾਕਿਸਤਾਨੀ ਟੀਮ ਭਾਰਤ ਨਹੀਂ ਆਈ ਅਤੇ ਉਨ੍ਹਾਂ ਦੇ ਸਾਰੇ ਮੈਚ ਸ਼੍ਰੀਲੰਕਾ ਵਿੱਚ ਕਰਵਾਏ ਗਏ ਸਨ।
ਸਰਕਾਰ ਦੇ ਇਸ ਨਵੇਂ ਫੈਸਲੇ ਤੋਂ ਬਾਅਦ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਆਉਣ ਵਾਲੇ ਸਮੇਂ ਵਿੱਚ ਪਾਕਿਸਤਾਨੀ ਟੀਮ ਭਾਰਤ ਆਉਣ ਲਈ ਸਹਿਮਤ ਹੁੰਦੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ- 7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ!
