ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਕਪਤਾਨ ਦੇ ਤੌਰ 'ਤੇ ਮਨਪ੍ਰੀਤ ਦੀ ਵਾਪਸੀ

Tuesday, Jun 21, 2022 - 01:50 PM (IST)

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਕਪਤਾਨ ਦੇ ਤੌਰ 'ਤੇ ਮਨਪ੍ਰੀਤ ਦੀ ਵਾਪਸੀ

ਨਵੀਂ ਦਿੱਲੀ- ਭਾਰਤ ਨੇ ਰਾਸ਼ਟਰਮੰਡਲ ਖੇਡਾਂ ਲਈ 18 ਮੈਂਬਰੀ ਸੀਨੀਅਰ ਮਰਦ ਹਾਕੀ ਟੀਮ ਦਾ ਐਲਾਨ ਕੀਤਾ ਜਿਸ ਵਿਚ ਕਪਤਾਨ ਦੇ ਰੂਪ ਵਿਚ ਮਨਪ੍ਰੀਤ ਸਿੰਘ ਦੀ ਵਾਪਸੀ ਹੋਈ ਹੈ ਜਦਕਿ ਡਰੈਗ ਫਲਿਕਰ ਹਰਮਨਪ੍ਰੀਤ ਸਿੰਘ ਨੂੰ ਉੱਪ ਕਪਤਾਨ ਬਣਾਇਆ ਗਿਆ ਹੈ। ਹਾਕੀ ਇੰਡੀਆ ਨੇ ਬਰਮਿੰਘਮ ਖੇਡਾਂ ਤੇ 2024 ਪੈਰਿਸ ਓਲੰਪਿਕ ਦੇ ਕੁਆਲੀਫਾਇੰਗ ਹਾਂਗਝੋਊ ਏਸ਼ੀਆਈ ਖੇਡਾਂ ਵਿਚਾਲੇ ਘੱਟ ਸਮੇਂ ਕਾਰਨ ਸ਼ੁਰੂਆਤ ਵਿਚ ਰਾਸ਼ਟਰਮੰਡਲ ਖੇਡਾਂ ਲਈ ਦੂਜੇ ਦਰਜੇ ਦੀ ਟੀਮ ਭੇਜਣ ਦਾ ਫ਼ੈਸਲਾ ਕੀਤਾ ਸੀ। ਚੀਨ 'ਚ ਕੋਵਿਡ-19 ਨਾਲ ਜੁੜੇ ਹਾਲਾਤ ਕਾਰਨ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹਾਕੀ ਇੰਡੀਆ ਨੇ 28 ਜੁਲਾਈ ਤੋਂ ਸ਼ੁਰੂ ਹੋ ਰਹੀ ਇਸ ਵੱਕਾਰੀ ਚੈਂਪੀਅਨਸ਼ਿਪ ਲਈ ਮਜ਼ਬੂਤ ਟੀਮ ਚੁਣਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਇਸ ਵੱਡੇ ਖਿਡਾਰੀ ਨੂੰ ਹੋਇਆ ਕੋਰੋਨਾ

ਭਾਰਤੀ ਟੀਮ ਨੂੰ ਪੂਲ ਬੀ 'ਚ ਇੰਗਲੈਂਡ, ਕੈਨੇਡਾ, ਵੇਲਸ ਤੇ ਘਾਨਾ ਨਾਲ ਰੱਖਿਆ ਗਿਆ ਹੈ। ਦੋ ਵਾਰ ਦੀ ਸਾਬਕਾ ਸਿਲਵਰ ਮੈਡਲ ਜੇਤੂ ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 31 ਜੁਲਾਈ ਨੂੰ ਘਾਨਾ ਖ਼ਿਲਾਫ਼ ਕਰੇਗੀ। ਪਿਛਲੇ ਸਾਲ ਟੋਕੀਓ ਓਲੰਪਿਕ ਵਿਚ ਇਤਿਹਾਸਕ ਕਾਂਸੇ ਦਾ ਮੈਡਲ ਜਿੱਤਣ ਦੌਰਾਨ ਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਦੀ ਅਗਵਾਈ ਕੀਤੀ ਸੀ। ਉੱਪ ਕਪਤਾਨ ਬਣਾਏ ਗਏ ਹਰਮਨਪ੍ਰੀਤ ਐੱਫ. ਆਈ. ਐੱਚ. ਹਾਕੀ ਪ੍ਰਰੋ ਲੀਗ ਵਿਚ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਰਹੇ। 

ਟੀਮ ਵਿਚ ਤਜਰਬੇਕਾਰ ਗੋਲਕੀਪਰ ਪੀ. ਆਰ. ਸ਼੍ਰੀਜੇਸ਼ ਤੇ ਸੱਟ ਤੋਂ ਬਾਅਦ ਵਾਪਸੀ ਕਰ ਰਹੇ ਕ੍ਰਿਸ਼ਨ ਬਹਾਦੁਰ ਪਾਠਕ ਨੂੰ ਸ਼ਾਮਲ ਕੀਤਾ ਗਿਆ ਹੈ। ਡਿਫੈਂਸ ਲਾਈਨ ਦੀ ਜ਼ਿੰਮੇਵਾਰੀ ਵਰੁਣ ਕੁਮਾਰ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਜੁਗਰਾਜ ਸਿੰਘ ਤੇ ਜਰਮਨਪ੍ਰੀਤ ਸਿੰਘ 'ਤੇ ਹੋਵੇਗੀ। ਮਿਡਫੀਲਡ ਵਿਚ ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਸ਼ਮਸ਼ੇਰ ਸਿੰਘ, ਆਕਾਸ਼ਦੀਪ ਸਿੰਘ ਤੇ ਨੀਲਕਾਂਤ ਸ਼ਰਮਾ ਨੂੰ ਜਗ੍ਹਾ ਮਿਲੀ ਹੈ। ਸਟ੍ਰਾਈਕਰ ਦੇ ਰੂਪ ਵਿਚ ਵਿਚ ਮਨਦੀਪ ਸਿੰਘ, ਲਲਿਤ ਕੁਮਾਰ ਉਪਾਧਿਆਏ, ਗੁਰਜੰਟ ਸਿੰਘ ਤੇ ਅਭਿਸ਼ੇਕ ਨੂੰ ਸ਼ਾਮਲ ਕੀਤਾ ਗਿਆ ਹੈ। ਐੱਫ. ਆਈ. ਐੱਚ. ਪ੍ਰੋ ਲੀਗ ਵਿਚ ਭਾਰਤੀ ਟੀਮ ਦਾ ਹਿੱਸਾ ਰਹੇ ਗੋਲਕੀਪਰ ਸੂਰਜ ਕਰਕੇਰਾ ਤੇ ਫਾਰਵਰਡ ਸ਼ਿਲਾਨੰਦ ਲਾਕੜਾ ਤੇ ਸੁਖਜੀਤ ਸਿੰਘ ਨੂੰ ਟੀਮ ਵਿਚ ਥਾਂ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ : ਲਗਾਤਾਰ ਪਿੱਠ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀਟਰ ਸੀਲਾਰ ਨੇ ਲਿਆ ਸੰਨਿਆਸ

ਟੀਮ 'ਚ ਸ਼ਾਮਲ ਖਿਡਾਰੀ
ਗੋਲਕੀਪਰ : ਪੀ. ਆਰ. ਸ਼੍ਰੀਜੇਸ਼ ਤੇ ਕ੍ਰਿਸ਼ਣ ਬਹਾਦੁਰ ਪਾਠਕ 
ਡਿਫੈਂਡਰ : ਵਰੁਣ ਕੁਮਾਰ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਅਮਿਤ ਰੋਹਿਦਾਸ, ਜੁਗਰਾਜ ਸਿੰਘ ਤੇ ਜਰਮਨਪ੍ਰੀਤ ਸਿੰਘ
ਮਿਡਫੀਲਡਰ : ਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਸ਼ਮਸ਼ੇਰ ਸਿੰਘ, ਆਕਾਸ਼ਦੀਪ ਸਿੰਘ ਤੇ ਨੀਲਕਾਂਤ ਸ਼ਰਮਾ 
ਫਾਰਵਰਡ : ਮਨਦੀਪ ਸਿੰਘ, ਲਲਿਤ ਕੁਮਾਰ ਉਪਾਧਿਆਏ, ਗੁਰਜੰਟ ਸਿੰਘ ਤੇ ਅਭਿਸ਼ੇਕ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News