ਹੁਣ ਟੈਸਟ 'ਚ ਵੀ ਚੱਲੇਗਾ ਸੂਰਯਕੁਮਾਰ ਦਾ ਜਾਦੂ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਖ਼ਿਲਾਫ਼ ਭਾਰਤੀ ਟੀਮ ਦਾ ਐਲਾਨ

Saturday, Jan 14, 2023 - 03:01 AM (IST)

ਹੁਣ ਟੈਸਟ 'ਚ ਵੀ ਚੱਲੇਗਾ ਸੂਰਯਕੁਮਾਰ ਦਾ ਜਾਦੂ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਖ਼ਿਲਾਫ਼ ਭਾਰਤੀ ਟੀਮ ਦਾ ਐਲਾਨ

ਸਪੋਰਟਸ ਡੈਸਕ: BCCI ਨੇ ਨਿਊਜ਼ੀਲੈਂਡ ਖਿਲਾਫ਼ ਟੀ-20 ਤੇ ਵਨਡੇ ਅਤੇ ਆਸਟ੍ਰੇਲੀਆ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਪ੍ਰਿਥਵੀ ਸ਼ਾਅ ਨੂੰ ਆਖਿਰਕਾਰ ਟੀ-20 'ਚ ਵਾਪਸ ਬੁਲਾ ਲਿਆ ਗਿਆ ਹੈ। ਉੱਧਰ ਸੂਰਯਕੁਮਾਰ ਯਾਦਵ ਆਸਟ੍ਰੇਲੀਆ ਦੇ ਖ਼ਿਲਾਫ਼ ਆਪਣਾ ਟੈਸਟ ਡੈਬਿਊ ਕਰ ਸਕਦੇ ਹਨ। ਕੇ.ਐੱਲ. ਰਾਹੁਲ ਅਤੇ ਅਕਸ਼ਰ ਪਟੇਲ ਪਰਿਵਾਰਕ ਕਾਰਨਾਂ ਕਰਕੇ ਵਨਡੇ ਅਤੇ ਟੀ-20 ਸੀਰੀਜ਼ 'ਚ ਨਹੀਂ ਖੇਡ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਲੋਹੜੀ 'ਤੇ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਵਾਲਿਆਂ ਨੂੰ ਪੁਲਸ ਨੇ ਪਾਈਆਂ ਭਾਜੜਾਂ, ਛੱਤਾਂ ਤੋਂ ਲਾਹ ਕੇ ਲੈ ਗਈ ਥਾਣੇ

ਕੇ.ਐੱਸ. ਭਾਰਤ ਨੂੰ ਵਨਡੇ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਭਰਤ ਹੁਣ ਤੱਕ ਟੈਸਟ ਟੀਮ ਨਾਲ ਜੁੜੇ ਰਹੇ ਹਨ। ਵਿਕਟਕੀਪਰ ਹੋਣ ਦੇ ਨਾਤੇ ਉਸ ਨੂੰ ਕੇ.ਐੱਲ. ਰਾਹੁਲ ਦੀ ਜਗ੍ਹਾ ਡੈਬਿਊ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਦੇ ਨਾਲ ਸ਼ਾਰਦੁਲ ਠਾਕੁਰ ਅਤੇ ਸ਼ਾਹਬਾਜ਼ ਨੂੰ ਵੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਟੀ-20 ਸੀਰੀਜ਼ 'ਚ ਆਰਾਮ ਦਿੱਤਾ ਜਾ ਰਿਹਾ ਹੈ। ਤ੍ਰਿਪਾਠੀ ਅਤੇ ਜਿਤੇਸ਼ ਸ਼ਰਮਾ ਵੀ ਟੀਮ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਰਣਜੀ ਟਰਾਫੀ 'ਚ 379 ਦੌੜਾਂ ਬਣਾਉਣ ਵਾਲੇ ਪ੍ਰਿਥਵੀ ਸ਼ਾਅ ਦੀ ਵੀ ਵਾਪਸੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- "ਅੰਗਰੇਜ਼ਾਂ ਨੇ ਵੀ ਕਦੇ ਨਹੀਂ ਲਿਆ ਅਜਿਹਾ ਫ਼ੈਸਲਾ"

ਆਸਟ੍ਰੇਲੀਆ ਦੇ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ 'ਚ ਜੈਦੇਵ ਉਨਾਦਕਟ ਅਤੇ ਸੂਰਯਕੁਮਾਰ ਯਾਦਵ ਨੂੰ ਪਹਿਲੀ ਵਾਰ ਖੇਡਣ ਦਾ ਮੌਕਾ ਮਿਲ ਸਕਦਾ ਹੈ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਦੀ ਵੀ ਵਾਪਸੀ ਹੋਈ ਹੈ। ਕੇ.ਐੱਸ ਭਰਤ ਅਤੇ ਈਸ਼ਾਨ ਕਿਸ਼ਨ ਨੂੰ ਵੀ ਟੈਸਟ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।

ਵਨਡੇ ਟੀਮ ਬਨਾਮ ਨਿਊਜ਼ੀਲੈਂਡ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਕੇ.ਐੱਸ. ਭਰਤ (ਵਿਕਟਕੀਪਰ), ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼, ਸ਼ਾਰਦੁਲ ਠਾਕੁਰ, ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸੀਰਾਜ, ਉਮਰਾਨ ਮਲਿਕ।

ਇਹ ਖ਼ਬਰ ਵੀ ਪੜ੍ਹੋ - ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁਲ੍ਹਣਗੇ ਸਰਕਾਰੀ ਅਦਾਰੇ, ਸਮੂਹਿਕ ਛੁੱਟੀ 'ਤੇ ਜਾਣ ਵਾਲੇ PCS ਅਧਿਕਾਰੀ ਨਬੇੜਣਗੇ ਕੰਮ

ਟੀ-20 ਟੀਮ ਬਨਾਮ ਨਿਊਜ਼ੀਲੈਂਡ

ਹਾਰਦਿਕ ਪੰਡਯਾ (ਕਪਤਾਨ), ਸੂਰਯਕੁਮਾਰ (ਉਪ ਕਪਤਾਨ), ਈਸ਼ਾਨ ਕਿਸ਼ਨ(ਵਿਕਟਕੀਪਰ), ਰੁਤੁਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਜਿਤੇਸ਼ ਸ਼ਰਮਾ(ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਅਰਸ਼ਦੀਪ ਸਿੰਘ, ਉਮਰਾਨ ਮਲਿਕ, ਸ਼ਿਵਮ ਮਾਵੀ, ਪ੍ਰਿਥਵੀ ਸ਼ਾਅ, ਮੁਕੇਸ਼ ਕੁਮਾਰ।

ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਬਨਾਮ ਆਸਟ੍ਰੇਲੀਆ

ਰੋਹਿਤ ਸ਼ਰਮਾ (ਕਪਤਾਨ), ਕੇ.ਐੱਲ ਰਾਹੁਲ (ਵਿਕਟਕੀਪਰ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐੱਸ. ਭਾਰਤ, ਈਸ਼ਾਨ ਕਿਸ਼ਨ(ਵਿਕਟਕੀਪਰ), ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ , ਸੂਰਿਆਕੁਮਾਰ ਯਾਦਵ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News