ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ ਤੇ ਕੌਣ ਹੋਇਆ ਬਾਹਰ

Monday, Aug 21, 2023 - 02:46 PM (IST)

ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ ਤੇ ਕੌਣ ਹੋਇਆ ਬਾਹਰ

ਸਪੋਰਟਸ ਡੈਸਕ : ਏਸ਼ੀਆ ਕੱਪ ਲਈ 17 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪੱਟ ਦੀ ਸੱਟ ਤੋਂ ਉਭਰ ਰਹੇ ਕੇ. ਐਲ. ਰਾਹੁਲ ਅਤੇ ਪਿੱਠ ਦੀ ਸੱਟ ਤੋਂ ਉਭਰ ਰਹੇ ਸ਼੍ਰੇਅਸ ਅਈਅਰ ਵਰਗੇ ਸਟਾਰ ਬੱਲੇਬਾਜ਼ਾਂ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ। ਰੋਹਿਤ ਸ਼ਰਮਾ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ ਅਤੇ ਹਾਰਦਿਕ ਪੰਡਯਾ ਨੂੰ ਉਪ ਕਪਤਾਨੀ ਸੌਂਪੀ ਗਈ ਹੈ।

ਸੰਜੂ ਸੈਮਸਨ ਹਾਲ ਹੀ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਲੜੀ ਵਿੱਚ ਆਪਣੀ ਛਾਪ ਛੱਡਣ ਵਿੱਚ ਨਾਕਾਮ ਰਿਹਾ ਸੀ, ਜਿਸ ਕਾਰਨ ਉਸ ਨੂੰ ਬਾਹਰ ਕਰਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ ਉਸ ਨੂੰ ਬਦਲ ਵਜੋਂ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਪਰ ਉਸ ਨੂੰ 17 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਿਲਕ ਵਰਮਾ ਨੂੰ ਵੀ ਏਸ਼ੀਆ ਕੱਪ ਲਈ ਚੁਣੀ ਗਈ ਭਾਰਤੀ ਟੀਮ 'ਚ ਜਗ੍ਹਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : IRE vs IND 2nd T20 : ਭਾਰਤ ਨੇ ਆਇਰਲੈਂਡ ਨੂੰ 33 ਦੌੜਾਂ ਨਾਲ ਹਰਾ ਕੇ ਸੀਰੀਜ਼ ਕੀਤੀ ਆਪਣੇ ਨਾਂ

ਸ਼ੁਭਮਨ ਗਿੱਲ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਸਲਾਮੀ ਬੱਲੇਬਾਜ਼ ਵਜੋਂ ਨਜ਼ਰ ਆਉਣਗੇ। ਟੀਮ 'ਚ ਸ਼ਾਮਲ ਵਿਰਾਟ ਕੋਹਲੀ ਨੂੰ ਸਾਬਕਾ ਕੋਚ ਰਵੀ ਸ਼ਾਸਤਰੀ ਨੇ ਚੌਥੇ ਨੰਬਰ 'ਤੇ ਰੱਖਣ ਦੀ ਗੱਲ ਕਹੀ ਹੈ।ਦੂਜੇ ਪਾਸੇ ਸੱਟ ਤੋਂ ਵਾਪਸੀ ਕਰ ਰਹੇ ਅਈਅਰ ਅਤੇ ਰਾਹੁਲ ਕ੍ਰਮਵਾਰ ਚੌਥੇ ਅਤੇ ਪੰਜਵੇਂ ਨੰਬਰ 'ਤੇ ਆ ਸਕਦੇ ਹਨ ਜਿਨ੍ਹਾਂ ਨਾਲ ਸੂਰਯਕੁਮਾਰ ਯਾਦਵ, ਤਿਲਕ ਵਰਮਾ ਅਤੇ ਈਸ਼ਾਨ ਕਿਸ਼ਨ ਵੀ ਉਪਲਬਧ ਹਨ। ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ ਅਤੇ ਸ਼ਾਰਦੁਲ ਠਾਕੁਰ ਨੂੰ ਆਲਰਾਊਂਡਰ ਵਜੋਂ ਰੱਖਿਆ ਗਿਆ ਹੈ। ਪੰਡਯਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਟੀਮ 'ਚ ਤੇਜ਼ ਗੇਂਦਬਾਜ਼ੀ ਦੀ ਅਗਵਾਈ ਜਸਪ੍ਰੀਤ ਬੁਮਰਾਹ ਕਰਨਗੇ ਜਦਕਿ ਉਨ੍ਹਾਂ ਦੇ ਨਾਲ ਮੁਹੰਮਦ ਸ਼ੰਮੀ ਅਤੇ ਮੁਹੰਮਦ ਸਿਰਾਜ ਹਨ। ਸਪਿਨਰਾਂ ਵਿੱਚ ਕੁਲਦੀਪ ਯਾਦਵ ਅਤੇ ਪ੍ਰਸਿੱਧ ਕ੍ਰਿਸ਼ਨਾ ਸ਼ਾਮਲ ਹਨ। ਹਾਲਾਂਕਿ ਯੁਜਵੇਂਦਰ ਚਾਹਲ ਨੂੰ ਟੀਮ 'ਚ ਮੌਕਾ ਨਹੀਂ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਏਸ਼ੀਆ ਕੱਪ 30 ਅਗਸਤ ਤੋਂ ਮੁਲਤਾਨ ਵਿੱਚ ਸ਼ੁਰੂ ਹੋਵੇਗਾ। ਟੂਰਨਾਮੈਂਟ ਹਾਈਬ੍ਰਿਡ ਮਾਡਲ ਵਿੱਚ ਖੇਡਿਆ ਜਾਵੇਗਾ ਜਿਸ ਵਿੱਚ ਸਭ ਤੋਂ ਵੱਧ ਮੈਚ ਸ੍ਰੀਲੰਕਾ ਵਿੱਚ ਆਯੋਜਿਤ ਕੀਤਾ ਜਾਵੇਗਾ ਕਿਉਂਕਿ ਭਾਰਤ ਨੇ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਭਾਰਤ ਦੀ 15 ਸਾਲਾ ਅਨਾਹਤ ਸਿੰਘ ਨੇ ਏਸ਼ੀਆਈ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ

ਏਸ਼ੀਆ ਕੱਪ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਤਿਲਕ ਵਰਮਾ, ਕੇ. ਐਲ. ਰਾਹੁਲ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ ਪ੍ਰਸਿੱਧ ਕ੍ਰਿਸ਼ਨਾ।

ਸਟੈਂਡ-ਬਾਈ - ਸੰਜੂ ਸੈਮਸਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Tarsem Singh

Content Editor

Related News