Champions Trophy ਲਈ ਭਾਰਤੀ ਟੀਮ ਦਾ ਐਲਾਨ, ਪੰਜਾਬੀਆਂ ਦੀ ਹੋਈ ਬੱਲੇ-ਬੱਲੇ
Saturday, Jan 18, 2025 - 03:17 PM (IST)
ਸਪੋਰਟਸ ਡੈਸਕ- ਬੀਸੀਸੀਆਈ ਨੇ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਚੈਂਪੀਅਨਜ਼ ਟਰਾਫੀ ਦਾ ਆਗਾਜ਼ 19 ਫਰਵਰੀ ਤੋਂ ਹੋ ਰਿਹਾ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥ ਹੀ ਹੋਵੇਗੀ। ਜਦਕਿ ਸ਼ੁਭਮਨ ਗਿੱਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਦੀ ਵੀ ਸਕੁਐਡ 'ਚ ਐਂਟਰੀ ਹੋ ਗਈ ਹੈ। ਦੂਜੇ ਪਾਸੇ ਸੰਜੂ ਸੈਮਸਨ ਤੇ ਸ਼ਾਨਦਾਰ ਫਾਰਮ 'ਚ ਚਲ ਰਹੇ ਕਰੁਣ ਨਾਇਰ ਟੀਮ 'ਚ ਸ਼ਾਮਲ ਨਹੀਂ ਕੀਤੇ ਗਏ ਹਨ। ਰਿਸ਼ਭ ਪੰਤ ਨੂੰ ਵੀ ਵਿਕਟਕੀਪਰ ਵਜੋਂ ਸੰਜੂ ਸੈਮਸਨ 'ਤੇ ਤਰਜੀਹ ਦਿੱਤੀ ਗਈ ਹੈ।
ਚੈਂਪੀਅਨਜ਼ ਟਰਾਫੀ ਲਈ ਭਾਰਤੀ ਕ੍ਰਿਕਟ ਟੀਮ :
ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ ਕਪਤਾਨ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਅਰਸ਼ਦੀਪ, ਯਸ਼ਸਵੀ ਜਾਇਸਵਾਲ, ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ।