ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧਵਨ ਦੀ ਥਾਂ ਇਸ ਖਿਡਾਰੀ ਨੂੰ ਮਿਲੀ ਜਗ੍ਹਾ

Tuesday, Jan 21, 2020 - 10:39 PM (IST)

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧਵਨ ਦੀ ਥਾਂ ਇਸ ਖਿਡਾਰੀ ਨੂੰ ਮਿਲੀ ਜਗ੍ਹਾ

ਨਵੀਂ ਦਿੱਲੀ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਨਿਊਜ਼ੀਲੈਂਡ ਦੌਰੇ ਦੇ ਲਈ ਵਨ ਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਆਸਟਰੇਲੀਆ ਵਿਰੁੱਧ ਤੀਜੇ ਵਨ ਡੇ ਦੌਰਾਨ ਜ਼ਖਮੀ ਹੋਏ ਸਟਾਰ ਬੱਲੇਬਾਜ਼ ਸ਼ਿਖਰ ਧਵਨ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਟੀ-20 ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਪ੍ਰਿਥਵੀ ਸ਼ਾਹ ਨੂੰ ਵਨ ਡੇ ਟੀਮ 'ਚ ਜਗ੍ਹਾ ਮਿਲੀ ਹੈ। ਫਿਲਹਾਲ ਬੋਰਡ ਨੇ ਟੈਸਟ ਟੀਮ ਦਾ ਐਲਾਨ ਨਹੀਂ ਕੀਤਾ ਹੈ।
24 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਨਿਊਜ਼ੀਲੈਂਡ ਦੌਰਾ
ਭਾਰਤ ਦਾ ਨਿਊਜ਼ੀਲੈਂਡ ਦੌਰਾ 24 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰੇ 'ਤੇ ਭਾਰਤੀ ਟੀਮ ਨਿਊਜ਼ੀਲੈਂਡ ਵਿਰੁੱਧ 5 ਟੀ-20 ਅੰਤਰਰਾਸ਼ਟਰੀ, 3 ਵਨ ਡੇ ਅੰਤਰਰਾਸ਼ਟਰੀ ਤੇ 2 ਟੈਸਟ ਮੈਚ ਖੇਡੇਗੀ।


ਟੀ-20 : ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸੰਜੂ ਸੈਮਸਨ, ਕੇ. ਐੱਲ. ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੁਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।
ਵਨ ਡੇ — ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਪ੍ਰਿਥਵੀ ਸ਼ਾਹ, ਕੇ. ਐੱਲ. ਰਾਹੁਲ, ਸ਼੍ਰੇਅਰ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੁਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਰਵਿੰਦਰ ਜਡੇਜਾ, ਨਵਦੀਪ ਸੈਣੀ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਕੇਦਾਰ ਯਾਦਵ।


author

Gurdeep Singh

Content Editor

Related News