ਭਾਰਤੀ ਟੀਮ ਪਹੁੰਚੀ ਦੱਖਣੀ ਅਫਰੀਕਾ, BCCI ਨੇ ਸ਼ੇਅਰ ਕੀਤੀ ਤਸਵੀਰ
Thursday, Dec 16, 2021 - 09:58 PM (IST)
ਜੋਹਾਨਸਬਰਗ- ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਦੇ ਵਿਰੁੱਧ 26 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਲਈ ਵੀਰਵਾਰ ਨੂੰ ਇੱਥੇ ਪਹੁੰਚ ਗਈ। ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਨੇ ਕਪਤਾਨ ਵਿਰਾਟ ਕੋਹਲੀ ਤੇ ਚੇਤੇਸ਼ਵਰ ਪੁਜਾਰਾ ਸਮੇਤ ਕਈ ਖਿਡਾਰੀਆਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਕਿ ਦੱਖਣੀ ਅਫਰੀਕਾ ਪਹੁੰਚ ਗਏ ਹਾਂ।
ਇਹ ਖ਼ਬਰ ਪੜ੍ਹੋ- AUS v ENG : ਵਾਰਨਰ ਸੈਂਕੜੇ ਤੋਂ ਖੁੰਝਿਆ, ਆਸਟਰੇਲੀਆ ਮਜ਼ਬੂਤ ਸਥਿਤੀ 'ਚ
ਕੋਹਲੀ ਦੀ ਅਗਵਾਈ ਵਾਲੀ ਟੀਮ ਇਸ ਦੌਰੇ ਦੇ ਲਈ ਮੁੰਬਈ ਤੋਂ ਰਵਾਨਾ ਹੋਈ। ਇਸ ਦੌਰੇ ਦੇ ਆਖਿਰ ਵਿਚ ਜਨਵਰੀ ਵਿਚ ਤਿੰਨ ਵਨ ਡੇ ਮੈਚਾਂ ਦੀ ਸੀਰੀਜ਼ ਵੀ ਖੇਡੀ ਜਾਵੇਗੀ। ਕੋਵਿਡ-19 ਦੇ ਨਵੇਂ ਸਵਰੂਪ ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਇਸ ਦੌਰੇ ਵਿਚ ਹੋਣ ਵਾਲੇ ਟੀ-20 ਮੈਚਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਦੋਵੇਂ ਟੀਮਾਂ ਪੂਰੀ ਸੀਰੀਜ਼ ਦੇ ਦੌਰਾਨ ਬਾਓ-ਬਬਲ 'ਚ ਰਹੇਗੀ। ਸਲਾਮੀ ਬੱਲੇਬਾਜ਼ ਤੇ ਸੀਮਿਤ ਓਵਰਾਂ ਦੀ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਮੁੰਬਈ ਵਿਚ ਅਭਿਆਸ ਸੈਸ਼ਨ ਦੇ ਦੌਰਾਨ ਜ਼ਖਮੀ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਦੌਰੇ ਤੋਂ ਹਟਣਾ ਪਿਆ।
ਇਹ ਖ਼ਬਰ ਪੜ੍ਹੋ- AUS v ENG : ਬਰਾਡ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਤੀਜੇ ਇੰਗਲਿਸ਼ ਖਿਡਾਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।