IND vs AUS: ਮੈਚ ਤੋਂ ਪਹਿਲਾਂ ਵੱਡਾ ਖੁਲਾਸਾ, ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਪਲੇਇੰਗ ਇਲੈਵਨ 'ਚ ਬਦਲਾਅ!

Monday, Jun 24, 2024 - 11:36 AM (IST)

IND vs AUS: ਮੈਚ ਤੋਂ ਪਹਿਲਾਂ ਵੱਡਾ ਖੁਲਾਸਾ, ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਪਲੇਇੰਗ ਇਲੈਵਨ 'ਚ ਬਦਲਾਅ!

ਨਵੀਂ ਦਿੱਲੀ : ਭਾਰਤੀ ਟੀਮ ਟੀ-20 ਵਿਸ਼ਵ ਕੱਪ 2024 ਵਿਚ ਸੁਪਰ-8 ਦਾ ਆਖਰੀ ਮੈਚ ਅੱਜ ਆਸਟ੍ਰੇਲੀਆ ਖ਼ਿਲਾਫ਼ ਖੇਡਣ ਜਾ ਰਹੀ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਸੁਪਰ-8 ਦੇ ਦੋਵੇਂ ਮੈਚ ਜਿੱਤ ਚੁੱਕੀ ਹੈ। ਅਜਿਹੇ 'ਚ ਕੀ ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਹੋਵੇਗਾ? ਆਓ ਜਾਣਦੇ ਹਾਂ ਕਿ ਕਿਸ ਪਲੇਇੰਗ ਇਲੈਵਨ ਨਾਲ ਰੋਹਿਤ ਸ਼ਰਮਾ ਆਸਟ੍ਰੇਲੀਆ ਖ਼ਿਲਾਫ਼ ਉਤਰਣਾ ਚਾਹੁਣਗੇ।

ਕੀ ਸੰਜੂ ਸੈਮਸਨ ਨੂੰ ਮਿਲੇਗਾ ਮੌਕਾ?
ਮੱਧ ਕ੍ਰਮ 'ਚ ਸੰਜੂ ਸੈਮਸਨ ਨੂੰ ਮੌਕਾ ਦੇਣ ਦੀ ਜ਼ੋਰਦਾਰ ਚਰਚਾ ਹੈ। ਕਈ ਦਿੱਗਜ ਤੇ ਕ੍ਰਿਕਟ ਮਾਹਿਰਾਂ ਦਾ ਮੰਨਣਾ ਹੈ ਕਿ ਸ਼ਿਵਮ ਦੁਬੇ ਦੀ ਜਗ੍ਹਾ ਸੰਜੂ ਨੂੰ ਮੱਧਕ੍ਰਮ 'ਚ ਖਿਡਾਇਆ ਜਾਣਾ ਚਾਹੀਦਾ ਹੈ। ਹਾਲਾਂਕਿ ਦੂਬੇ ਚੰਗੀ ਫਾਰਮ 'ਚ ਨਜ਼ਰ ਆ ਰਹੇ ਹਨ। ਬੰਗਲਾਦੇਸ਼ ਖ਼ਿਲਾਫ਼ ਮੈਚ 'ਚ ਸ਼ਿਵਮ ਨੇ ਚੰਗੀ ਪਾਰੀ ਖੇਡੀ ਤੇ 34 ਦੌੜਾਂ ਬਣਾਈਆਂ। ਅਜਿਹੇ 'ਚ ਰੋਹਿਤ ਸ਼ਰਮਾ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਨਹੀਂ ਕਰ ਸਕਦੇ ਤੇ ਸੰਜੂ ਸੈਮਸਨ ਨੂੰ ਟੀ-20 ਵਿਸ਼ਵ ਕੱਪ ਦਾ ਪਹਿਲਾ ਮੈਚ ਖੇਡਣ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ- ਅਦਾਕਾਰਾ ਰਿਚਾ ਚੱਡਾ ਦੀ ਡਿਲੀਵਰੀ ਤੋਂ ਬਾਅਦ ਕੰਮ ਤੋਂ ਬ੍ਰੇਕ ਲੈਣਗੇ ਅਲੀ ਫ਼ਜ਼ਲ

ਸੁਪਰ-8 ਦੇ ਪਹਿਲੇ ਮੈਚ 'ਚ ਵੀ ਸੀ ਬਦਲਾਅ 
ਸੁਪਰ-8 'ਚ ਬੰਗਲਾਦੇਸ਼ ਖ਼ਿਲਾਫ਼ ਖੇਡੇ ਗਏ ਪਹਿਲੇ ਮੈਚ 'ਚ ਰੋਹਿਤ ਸ਼ਰਮਾ ਨੇ ਪਲੇਇੰਗ ਇਲੈਵਨ 'ਚ ਬਦਲਾਅ ਕੀਤਾ ਸੀ। ਮੁਹੰਮਦ ਸਿਰਾਜ ਦੀ ਥਾਂ ਕੁਲਦੀਪ ਯਾਦਵ ਨੂੰ ਟੀਮ ਦਾ ਹਿੱਸਾ ਬਣਾਇਆ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਅਫਗਾਨਿਸਤਾਨ ਖ਼ਿਲਾਫ਼ ਖੇਡੇ ਗਏ ਦੂਜੇ ਮੈਚ 'ਚ ਭਾਰਤ ਦੀ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਨਹੀਂ ਹੋਇਆ। ਅਜਿਹੇ 'ਚ ਟੀਮ ਇੰਡੀਆ ਅੱਜ ਬਿਨਾਂ ਕਿਸੇ ਬਦਲਾਅ ਦੇ ਆਸਟ੍ਰੇਲੀਆ ਦਾ ਸਾਹਮਣਾ ਕਰ ਸਕਦੀ ਹੈ। ਭਾਰਤ ਨੇ ਨਿਊਯਾਰਕ 'ਚ ਗਰੁੱਪ ਪੜਾਅ ਦੇ ਮੈਚ ਖੇਡੇ ਸੀ, ਜਿੱਥੇ ਤੇਜ਼ ਗੇਂਦਬਾਜ਼ਾਂ ਨੂੰ ਕਾਫ਼ੀ ਮਦਦ ਮਿਲੀ ਸੀ। ਇਸ ਕਾਰਨ ਰੋਹਿਤ ਸ਼ਰਮਾ ਨੇ ਪਲੇਇੰਗ ਇਲੈਵਨ 'ਚ ਤਿੰਨ ਮੁੱਖ ਤੇਜ਼ ਗੇਂਦਬਾਜ਼ਾਂ ਨੂੰ ਸ਼ਾਮਲ ਕੀਤਾ ਸੀ ਪਰ ਸੁਪਰ-8 ਮੈਚ ਵੈਸਟਇੰਡੀਜ਼ 'ਚ ਖੇਡੇ ਜਾ ਰਹੇ ਹਨ, ਜਿੱਥੇ ਸਪਿਨਰਾਂ ਨੂੰ ਕਾਫ਼ੀ ਮਦਦ ਮਿਲ ਰਹੀ ਹੈ। ਅਜਿਹੇ 'ਚ ਰੋਹਿਤ ਸ਼ਰਮਾ ਨੇ 3 ਸਪਿਨਰਾਂ ਦੀ ਚੋਣ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Dilemma' ਅੱਜ ਹੋਵੇਗਾ ਰਿਲੀਜ਼

ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਸੰਭਾਵੀ ਪਲੇਇੰਗ ਇਲੈਵਨ
ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਿਸ਼ਭ ਪੰਤ, ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News