ਭਾਰਤੀ ਟੀਮ ਨੂੰ ਚੈਂਪੀਅਨਜ਼ ਟਰਾਫੀ ਜਿੱਤਣੀ ਚਾਹੀਦੀ ਹੈ : ਰਾਜਪੂਤ
Thursday, Feb 27, 2025 - 05:39 PM (IST)

ਸ਼ਾਰਜਾਹ– ਭਾਰਤ ਦੇ ਸਾਬਕਾ ਬੱਲੇਬਾਜ਼ ਤੇ ਕੋਚ ਲਾਲਚੰਦ ਰਾਜਪੂਤ ਨੇ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਸ਼ਾਨਦਾਰ ਕਰਾਰ ਦਿੰਦੇ ਹੋਏ ਕਿਹਾ ਕਿ ਉਸ ਨੂੰ ਚੈਂਪੀਅਨਜ਼ ਟਰਾਫੀ ਜਿੱਤਣੀ ਚਾਹੀਦੀ ਹੈ। ਭਾਰਤ ਨੇ 2007 ਵਿਚ ਰਾਜਪੂਤ ਦੇ ਕੋਚ ਰਹਿੰਦਿਆਂ ਹੀ ਪਹਿਲੇ ਟੀ-20 ਵਿਸ਼ਵ ਕੱਪ ਵਿਚ ਜਿੱਤ ਹਾਸਲ ਕੀਤੀ ਸੀ ਤੇ ਉਸਦੇ 18 ਸਾਲ ਬਾਅਦ ਇਸ 63 ਸਾਲਾ ਸਾਬਕਾ ਕ੍ਰਿਕਟਰ ਨੂੰ ਲੱਗਦਾ ਹੈ ਕਿ ਭਾਰਤ ਨੂੰ ਚੈਂਪੀਅਨਜ਼ ਟਰਾਫੀ ਜਿੱਤਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ।