ਟੋਕੀਓ ਓਲੰਪਿਕ ’ਚ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਪਹਿਲਾ ਤਮਗਾ

Saturday, Jul 24, 2021 - 03:02 PM (IST)

ਟੋਕੀਓ ਓਲੰਪਿਕ ’ਚ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਨਵੀਂ ਦਿੱਲੀ : ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿਚ ਤਮਗੇ ਦਾ ਭਾਰਤ ਦਾ 21 ਸਾਲ ਦਾ ਇੰਤਜ਼ਾਰ ਖ਼ਤਮ ਕਰ ਦਿੱਤਾ ਅਤੇ 49 ਕਿਲੋਗ੍ਰਾਮ ਵਰਗ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤ ਕੇ ਟੋਕੀਓ ਓਲੰਪਿਕ ਵਿਚ ਦੇਸ਼ ਦਾ ਖਾਤਾ ਵੀ ਖੋਲ੍ਹਿਆ।

ਇਹ ਵੀ ਪੜ੍ਹੋ: Tokyo Olympics: ਟੇਬਲ ਟੈਨਿਸ ਮੁਕਾਬਲੇ ’ਚ ਤਮਗਾ ਜਿੱਤਣ ਦੀਆਂ ਭਾਰਤ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ

PunjabKesari

ਚਾਨੂ ਨੇ ਕਲੀਨ ਐਂਡ ਜਰਕ ਵਿਚ 115 ਕਿਲੋਗ੍ਰਾਮ ਅਤੇ ਸਨੈਚ ਵਿਚ 87 ਕਿਲੋਗ੍ਰਾਮ ਨਾਲ ਕੁੱਲ 202 ਕਿਲੋਗ੍ਰਾਮ ਭਾਰ ਚੁੱਕ ਕੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਤੋਂ ਪਹਿਲਾਂ ਕਰਨਮ ਮਲੇਸ਼ਵਰੀ ਨੇ ਸਿਡਨੀ ਓਲੰਪਿਕ 2000 ਵਿਚ ਦੇਸ਼ ਨੂੰ  ਵੇਟਲਿਫਟਿੰਗ ਵਿਚ ਸਿਲਵਰ ਮੈਡਲ ਦਿਵਾਇਆ ਸੀ। ਮੀਰਾਬਾਈ ਚਾਨੂ ਪਹਿਲੀ ਭਾਰਤੀ ਵੇਟਲਿਫਟਰ ਹੈ, ਜਿਨ੍ਹਾਂ ਨੇ ਓਲੰਪਿਕ ਵਿਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। 

ਚੀਨ ਦੇ ਹੂ ਝੀਓਈ ਨੇ ਕੁੱਲ 210 ਕਿਲੋਗ੍ਰਾਮ (ਸਨੈਚ ਵਿਚ 94 ਕਿੱਲੋ, ਕਲੀਨ ਐਂਡ ਜਾਰਕ ਵਿਚ 116 ਕਿਲੋਗ੍ਰਾਮ) ਦੇ ਨਾਲ ਸੋਨ ਤਗਮਾ ਜਿੱਤਿਆ। ਇੰਡੋਨੇਸ਼ੀਆ ਦੀ ਏਸਾਹ ਵਿੰਡੀ ਕਾਂਤੀਕਾ ਨੇ ਕੁੱਲ 194 ਕਿੱਲੋ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ।

ਇਹ ਵੀ ਪੜ੍ਹੋ: Tokyo Olympics: ਭਾਰਤੀ ਜੂਡੋ ਖਿਡਾਰੀ ਸੁਸ਼ੀਲਾ ਸ਼ੁਰੂਆਤੀ ਗੇੜ ’ਚ ਹੀ ਹਾਰੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News