ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਿੱਤਾ 315 ਦੌੜਾਂ ਦਾ ਟੀਚਾ
Sunday, Dec 22, 2024 - 05:27 PM (IST)

ਵਡੋਦਰਾ- ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਇੱਥੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਵਨਡੇ ਮੈਚ ਵਿਚ ਵੈਸਟਇੰਡੀਜ਼ ਖਿਲਾਫ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਨੌਂ ਵਿਕਟਾਂ 'ਤੇ 314 ਦੌੜਾਂ ਬਣਾਈਆਂ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 91, ਹਰਲੀਨ ਦਿਓਲ ਨੇ 44 ਅਤੇ ਪ੍ਰਤੀਕਾ ਰਾਵਲ ਨੇ ਆਪਣਾ ਪਹਿਲਾ ਮੈਚ ਖੇਡਦੇ ਹੋਏ 40 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਜੈਡਾ ਜੇਮਸ ਨੇ 45 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ।