ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ

Sunday, Feb 18, 2024 - 12:27 PM (IST)

ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ

ਰਾਓਰਕੇਲਾ, (ਭਾਸ਼ਾ)– ਵੰਦਨਾ ਕਟਾਰੀਆ ਦੇ ਗੋਲ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਐੱਫ. ਆਈ. ਐੱਚ. ਪ੍ਰੋ ਲੀਗ ਮੈਚ ਵਿਚ ਸ਼ਨੀਵਾਰ ਨੂੰ ਇੱਥੇ ਆਸਟ੍ਰੇਲੀਆ ਦੀ ਮਜ਼ਬੂਤ ਟੀਮ ਨੂੰ 1-0 ਨਾਲ ਹਰਾ ਕੇ ਉਲਟਫੇਰ ਕਰਨ ਵਿਚ ਸਫਲ ਰਹੀ। ਵੰਦਨਾ ਨੇ 34ਵੇਂ ਮਿੰਟ ਵਿਚ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਭਾਰਤ ਨੂੰ ਬੜ੍ਹਤ ਦਿਵਾਈ, ਜਿਹੜੀ ਆਖਿਰ ਤਕ ਬਰਕਰਾਰ ਰਹੀ। ਮੌਜੂਦਾ ਐੱਫ. ਆਈ. ਐੱਚ. ਪ੍ਰੋ ਲੀਗ ਵਿਚ ਟੀਮ ਦੀ ਇਹ 7 ਮੈਚਾਂ ਵਿਚੋਂ ਸਿਰਫ ਦੂਜੀ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਇਸ ਮਹੀਨੇ ਦੇ ਸ਼ੁਰੂਆਤ ਵਿਚ ਭੁਵਨੇਸ਼ਵਰ ਗੇੜ ਵਿਚ ਆਸਟ੍ਰੇਲੀਆ ਹੱਥੋਂ ਮਿਲੀ 0-3 ਦੀ ਹਾਰ ਦਾ ਬਦਲਾ ਵੀ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tarsem Singh

Content Editor

Related News