ਭਾਰਤੀ ਮਹਿਲਾ ਹਾਕੀ ਟੀਮ ਦਾ ਦਿੱਲੀ ਏਅਰਪੋਰਟ ''ਤੇ ਕੀਤਾ ਸ਼ਾਨਦਾਰ ਸਵਾਗਤ

11/06/2017 10:43:22 PM

ਨਵੀਂ ਦਿੱਲੀ— ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਤਵਾਰ ਚੀਨ ਨੂੰ ਸ਼ੂਟਆਊਟ 'ਚ 5-4 ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਦੀ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਲਿਆ, ਜਦਕਿ 2018 ਦੇ ਐੱਫ. ਆਈ. ਐੱਚ. ਵਿਸ਼ਵ ਕੱਪ ਦੀ ਟਿਕਟ ਵੀ ਹਾਸਲ ਕਰ ਲਈ। ਇਸ ਦੇ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆ ਕੱਪ ਜਿੱਤ 'ਤੇ ਦਿੱਲੀ ਦੇ ਏਅਰਪੋਰਟ 'ਤੇ ਪਹੁੰਚ ਗਈ ਹੈ, ਜਿੱਥੇ ਟੀਮ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ। ਕੈਪਟਨ ਰਾਣੀ ਨੇ ਕਿਹਾ ਕਿ 'ਸਾਨੂੰ ਹੋਰ ਜ਼ਿਆਦਾ ਸਖਤ ਮਿਹਨਤ ਕਰਨ ਦੀ ਲੋੜ ਹੈ।'


Related News