ਭਾਰਤੀ ਕੁਸ਼ਤੀ ਮਹਾਸੰਘ ਦੀ ਚੋਣ 21 ਨੂੰ

12/10/2023 10:49:40 AM

ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ ਦੀ ਚੋਣ 21 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਚੋਣ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਚੋਣ ਅਧਿਕਾਰੀ ਜਸਟਿਸ (ਰਿਟਾਇਰਡ) ਐੱਮ. ਐੱਮ. ਕੁਮਾਰ ਦੇ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਵੋਟਾਂ, ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਇਕ ਹੀ ਦਿਨ ਹੋਵੇਗਾ।

ਇਹ ਵੀ ਪੜ੍ਹੋ- IND vs SA ਟੀ20 ਸੀਰੀਜ਼ ਤੋਂ ਪਹਿਲਾ ਦੱਖਣੀ ਅਫਰੀਕਾ ਨੂੰ ਲੱਗਾ ਝਟਕਾ, ਸਟਾਰ ਖਿਡਾਰੀ ਹੋਇਆ ਬਾਹਰ

ਚੋਣ ਦੇ ਨਤੀਜੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪੈਂਡਿੰਗ ਰਿਟ ਪਟੀਸ਼ਨ ਦੇ ਨਤੀਜੇ ’ਤੇ ਨਿਰਭਰ ਹੋਣਗੇ। ਚੋਣ ਆਮ ਸਭਾ ਦੀ ਵਿਸ਼ੇਸ਼ ਬੈਠਕ ਦੌਰਾਨ ਹੋਵੇਗੀ ਅਤੇ 7 ਅਗਸਤ ਨੂੰ ਬਣਾਈ ਗਈ ਵੋਟਾਂ ਦੀ ਸੂਚੀ ਅਨੁਸਾਰ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Aarti dhillon

Content Editor

Related News