ਜਾਇਸਵਾਲ ਤੇ ਗਿੱਲ ਦੇ ਤੂਫ਼ਾਨ 'ਚ ਉੱਡੀ ਜ਼ਿੰਬਾਬਵੇ, ਭਾਰਤ ਨੇ 10 ਵਿਕਟਾਂ ਨਾਲ ਹਰਾ ਕੇ ਲੜੀ 'ਤੇ ਕੀਤਾ ਕਬਜ਼ਾ

Saturday, Jul 13, 2024 - 07:47 PM (IST)

ਸਪੋਰਟਸ ਡੈਸਕ- ਹਰਾਰੇ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਭਾਰਤ ਤੇ ਜ਼ਿੰਬਾਬਵੇ ਟੀ-20 ਲੜੀ ਦੇ ਚੌਥੇ ਮੁਕਾਬਲੇ 'ਚ ਭਾਰਤ ਨੇ ਯਸ਼ਸਵੀ ਜਾਇਸਵਾਲ ਤੇ ਸ਼ੁੱਭਮਨ ਗਿੱਲ ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦੇ ਦਿੱਤੀ ਹੈ। ਇਸ ਜਿੱਤ ਨਾਲ ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂ ਕਰ ਲਈ ਹੈ। 

PunjabKesari

ਇਸ ਤੋਂ ਪਹਿਲਾਂ ਸੀਰੀਜ਼ ਦੇ ਚੌਥੇ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਮੇਜ਼ਬਾਨ ਟੀਮ ਨੇ ਸਿਕੰਦਰ ਰਜ਼ਾ (46) ਤੇ ਤਡੀਵੰਸ਼ੇ ਮਾਰੂਮੰਨੀ (32) ਦੀਆਂ ਪਾਰੀਆਂ ਦੀ ਬਦੌਲਤ 20 ਓਵਰਾਂ 'ਚ ਸੱਤ ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ।

PunjabKesari

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਵੱਲੋਂ ਯਸ਼ਸਵੀ ਜਾਇਸਵਾਲ ਨੇ 53 ਗੇਂਦਾਂ 'ਚ 13 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ ਨਾਬਾਦ 93 ਦੌੜਾਂ ਬਣਾਈਆਂ। ਉਸ ਦਾ ਸਾਥ ਦੇਣ ਆਏ ਕਪਤਾਨ ਸ਼ੁੱਭਮਨ ਗਿੱਲ ਨੇ ਵੀ 36 ਗੇਂਦਾਂ 'ਚ 6 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 58 ਦੌੜਾਂ ਦੀ ਨਾਬਾਦ ਪਾਰੀ ਖੇਡੀ।

PunjabKesari

ਜ਼ਿੰਬਾਬਵੇ ਦੇ ਗੇਂਦਬਾਜ਼ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੂੰ ਹੀ ਆਊਟ ਨਹੀਂ ਕਰ ਸਕੇ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ 10 ਵਿਕਟਾਂ ਦੇ ਵੱਡੇ ਫ਼ਰਕ ਨਾਲ ਆਪਣੇ ਨਾਂ ਕਰ ਲਿਆ ਹੈ। ਇਸ ਜਿੱਤ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂ ਕਰ ਲਿਆ ਹੈ। 

PunjabKesari

ਜ਼ਿਕਰਯੋਗ ਹੈ ਕਿ ਲੜੀ ਦੇ ਪਹਿਲੇ ਮੈਚ 'ਚ ਭਾਰਤ ਨੂੰ ਜ਼ਿੰਬਾਬਵੇ ਹੱਥੋਂ ਕਰਾਰੀ ਹਾਰ ਝੱਲਣੀ ਪਈ ਸੀ। ਉਸ ਤੋਂ ਬਾਅਦ ਭਾਰਤੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਤੇ ਅਗਲੇ ਤਿੰਨੇ ਮੁਕਾਬਲੇ ਜਿੱਤ ਕੇ ਲੜੀ 'ਤੇ ਕਬਜ਼ਾ ਕਰ ਲਿਆ ਹੈ। ਲੜੀ ਦਾ 5ਵਾਂ ਤੇ ਆਖ਼ਰੀ ਮੁਕਾਬਲਾ 14 ਜੁਲਾਈ ਨੂੰ ਇਸੇ ਮੈਦਾਨ 'ਤੇ ਖੇਡਿਆ ਜਾਵੇਗਾ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News