ਕੌਮਾਂਤਰੀ ਟੇਬਲ ਟੈਨਿਸ ਖਿਡਾਰਨ ਨੈਨਾ ਜਾਇਸਵਾਲ ਸਾਈਬਰ ਕ੍ਰਾਈਮ ਦੀ ਹੋਈ ਸ਼ਿਕਾਰ, ਸ਼ਿਕਾਇਤ ਦਰਜ
Sunday, Aug 14, 2022 - 01:17 PM (IST)
ਹੈਦਰਾਬਾਦ, (ਭਾਸ਼ਾ)– ਕੌਮਾਂਤਰੀ ਟੇਬਲ ਟੈਨਿਸ ਖਿਡਾਰਨ ਨੈਨਾ ਜਾਇਸਵਾਲ ਦੀ ਸੋਸ਼ਲ ਮੀਡੀਆ ’ਤੇ ਕਥਿਤ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜਾਇਸਵਾਲ ਦੇ ਪਿਤਾ ਨੇ ਵੀਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਨੈਨਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਣਪਛਾਤੇ ਯੂਜ਼ਰਜ਼ ਨੇ ਗੰਦੇ-ਗੰਦੇ ਮੈਸੇਜ ਭੇਜ ਕੇ ਉਸ ਨੂੰ ਪਰੇਸ਼ਾਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਰਾਸ ਟੇਲਰ ਦਾ ਸਨਸਨੀਖੇਜ਼ ਖੁਲਾਸਾ- '0' 'ਤੇ ਆਊਟ ਹੋਣ 'ਤੇ RR ਦੇ ਮਾਲਕ ਨੇ ਮਾਰੇ ਸਨ ਥੱਪੜ
ਪੁਲਸ ਨੇ ਕਿਹਾ ਕਿ ਇਸ ਵਿਚ ਮਹਿਲਾ ਦੀ ਬੇਇੱਜ਼ਤੀ, ਗਲਤ ਇਸ਼ਾਰਾ ਕਰਨਾ ਵਰਗੇ ਮਾਮਲੇ ਦਰਜ ਹੋਏ ਹਨ। ਉਸ ਨੇ ਕਿਹਾ ਕਿ ਕਿਉਂਕਿ ਮਾਮਲਾ ਜ਼ਮਾਨਤੀ ਹੈ, ਇਸ ਲਈ ਮੁਲਜ਼ਮ ਨੂੰ ਸੀ. ਆਰ. ਪੀ. ਸੀ. ਦੀ ਧਾਰਾ (41) ਦੇ ਤਹਿਤ ਨੋਟਿਸ ਜਾਰੀ ਕੀਤਾ ਗਿਆ ਹੈ। ਪੁਲਸ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਸੱਤ ਸਾਲ ਤੋਂ ਘੱਟ ਜੇਲ ਦੀ ਸਜ਼ਾ ਹੋਣ ’ਤੇ ਮੁਲਜ਼ਮ ਨੂੰ ਗ੍ਰਿਫਤਾਰ ਕੀਤੇ ਬਿਨਾਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਨੈਨਾ ਦੇ ਪਿਤਾ ਅਸ਼ਵਿਨੀ ਕੁਮਾਰ ਨੇ ਕਿਹਾ ਕਿ ਉਸਦੀ ਬੇਟੀ ਤਕਰੀਬਨ ਦੋ ਮਹੀਨੇ ਤੋਂ ਸ਼ੋਸ਼ਣ ਦਾ ਸਾਹਮਣਾ ਕਰ ਰਹੀ ਹੈ।
ਇਹ ਵੀ ਪੜ੍ਹੋ : ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਮਹਾਨਤਾ ਦਾ ਦਿਲਚਸਪ ਕਿੱਸਾ ਮੀਤ ਹੇਅਰ ਨੇ ਕੀਤਾ ਸਾਂਝਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।