ਅਮਰੀਕਾ ਤੋਂ ਪੰਜਾਬ ਖਿੱਚ ਲਿਆਇਆ ਕਾਲ, ਅੰਤਰਰਾਸ਼ਟਰੀ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਮੌਤ

Friday, Mar 10, 2023 - 04:12 PM (IST)

ਅਮਰੀਕਾ ਤੋਂ ਪੰਜਾਬ ਖਿੱਚ ਲਿਆਇਆ ਕਾਲ, ਅੰਤਰਰਾਸ਼ਟਰੀ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਮੌਤ

ਸਮਰਾਲਾ (ਗਰਗ)- ਅੰਤਰਰਾਸ਼ਟਰੀ ਪੱਧਰ ’ਤੇ ਕਬੱਡੀ ਦੇ ਮਸ਼ਹੂਰ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਪਵਾਤ ਪਿੰਡ ਦੇ ਨਹਿਰ ਪੁਲ ’ਤੇ ਵਾਪਰੇ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਸਦੇਵ ਸਿੰਘ ਸਮਰਾਲਾ ਵਿਚ ਆਯੋਜਿਤ ਹੋਣ ਵਾਲੇ ਸਾਲਾਨਾ ਕਬੱਡੀ ਕੱਪ ਵਿਚ ਹਿੱਸਾ ਲੈਣ ਲਈ ਅਮਰੀਕਾ ਤੋਂ ਆਏ ਸਨ। ਬੀਤੀ ਰਾਤ ਉਹ ਆਪਣੀ ਕਾਰ ਵਿਚ ਪਿੰਡ ਝਾੜ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਕਾਰ ਅੱਗੇ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਨ੍ਹਾਂ ਨੇ ਬਰੇਕ ਲਗਾ ਦਿੱਤੀ ਅਤੇ ਨਤੀਜੇ ਵਜੋਂ ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਸਮਰਾਲਾ ਨੇੜਲੇ ਪਿੰਡ ਝਾੜ ਸਾਹਿਬ ਦੇ ਰਹਿਣ ਵਾਲੇ ਜਸਦੇਵ ਸਿੰਘ ਗੋਲਾ ਖੁਦ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਖ਼ੁਸ਼ ਕਰ ਦਿੱਤੇ ਖਿਡਾਰੀ, ਜਾਣੋ ਕੀ ਹੈ ਬਜਟ 'ਚ ਖ਼ਾਸ

ਪੰਜਾਬ ਦੀਆਂ ਵਿਰਾਸਤੀ ਖੇਡਾਂ ਖ਼ਾਸਕਰ ਮਾਂ ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਉਨਾਂ ਦਾ ਬਹੁਤ ਵੱਡਾ ਯੋਗਦਾਨ ਮੰਨਿਆ ਜਾਂਦਾ ਰਿਹਾ ਹੈ। ਹੁਣ ਵੀ ਉਹ ਕਰੀਬ 20 ਦਿਨ ਪਹਿਲਾਂ ਹੀ ਮਾਲਵੇ ਦੇ ਮਸ਼ਹੂਰ ਖੇਡ ਮੇਲੇ ਦੀ ਮੇਜ਼ਬਾਨੀ ਕਰਨ ਲਈ ਅਮਰੀਕਾ ਤੋਂ ਭਾਰਤ ਪਰਤੇ ਸਨ। ਉਹ ਇਸ ਖੇਡ ਮੇਲੇ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਸਨ ਅਤੇ ਹਰ ਸਾਲ ਹੀ ਇਸ ਖੇਡ ਮੇਲੇ ਵਿੱਚ ਸ਼ਿਕਰਤ ਕਰਨ ਲਈ ਉੱਚੇਚੇ ਤੌਰ ’ਤੇ ਇੱਥੇ ਪੁੱਜਦੇ ਸਨ। ਜਸਦੇਵ ਦੀ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵਿੱਚ ਡੂੰਘੇ ਸੋਗ ਦੀ ਲਹਿਰ ਫੈਲ ਗਈ ਹੈ। ਫਿਲਹਾਲ ਮ੍ਰਿਤਕ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਖਿਡਾਰੀ ਅਤੇ ਖੇਡ ਸੰਸਥਾਵਾਂ ਦੇ ਪ੍ਰਤੀਨਿੱਧੀ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ: ਜਰਮਨੀ ਦੀ ਚਰਚ 'ਚ ਚੱਲੀਆਂ ਤਾਬੜਤੋੜ ਗੋਲੀਆਂ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ


author

cherry

Content Editor

Related News