IPL ਦੇ ਪਹਿਲੇ ਮੈਚ ਦੀ ਆਮਦਨੀ ਪੁਲਵਾਮਾ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਵੇਗੀ CSK

03/21/2019 3:54:02 PM

ਚੇਨਈ— ਚੇਨਈ ਸੁਪਰ ਕਿੰਗਜ਼ ਆਪਣੇ ਘਰੇਲੂ ਮੈਦਾਨ 'ਤੇ ਇਸ ਸਾਲ ਆਈ.ਪੀ.ਐੱਲ. 2019 ਦੇ ਪਹਿਲੇ ਮੈਚ 'ਚ ਹੋਣ ਵਾਲੀ ਆਮਦਨੀ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਦੇ ਲਈ ਦੇਵੇਗੀ। ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਸਹਾਇਤਾ ਰਾਸ਼ੀ ਦਾ ਚੈੱਕ ਦੇਣਗੇ। ਆਈ.ਪੀ.ਐੱਲ. ਦੇ 12ਵੇਂ ਸੀਜ਼ਨ 'ਚ ਪਹਿਲਾ ਮੁਕਾਬਲਾ ਵਰਤਮਾਨ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਆਉਣ ਵਾਲੇ ਸ਼ਨੀਵਾਰ ਨੂੰ ਇੱਥੇ ਐੱਮ.ਏ. ਚਿਦਾਂਬਰਮ ਸਟੇਡੀਅਮ 'ਚ ਹੋਵੇਗਾ। 

ਚੇਨਈ ਸੁਪਰ ਕਿੰਗਜ਼ ਦੇ ਨਿਰਦੇਸ਼ਕ ਰਾਕੇਸ਼ ਸਿੰਘ ਨੇ ਕਿਹਾ ਕਿ ਟਿਕਟਾਂ ਦੀ ਵਿਕਰੀ ਨਾਲ ਹੋਣ ਵਾਲੀ ਆਮਦਨ ਪੁਲਵਾਮਾ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਆਈ.ਪੀ.ਐੱਲ. ਦੇ ਇਸ ਪਹਿਲੇ ਮੁਕਾਬਲੇ ਦੇ ਟਿਕਟ ਵਿਕਰੀ ਸ਼ੁਰੂ ਹੋਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਵਿਕ ਗਏ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਕੀਤੇ ਗਏ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ।

Tarsem Singh

This news is Content Editor Tarsem Singh