IPL 2019 : ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ

Tuesday, Apr 09, 2019 - 11:28 PM (IST)

IPL 2019 : ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ

ਚੇਨਈ— ਤੇਜ਼ ਗੇਂਦਬਾਜ਼ ਦੀਪਕ ਚਾਹਰ (20 ਦੌੜਾਂ 'ਤੇ 3 ਵਿਕਟਾਂ) ਦੀ ਘਾਤਕ ਗੇਂਦਬਾਜ਼ੀ ਤੇ ਸਪਿਨਰਾਂ ਦੇ ਸ਼ਾਨਦਾਰ ਪ੍ਰਦਸ਼ਨ ਦੀ ਬਦੌਲਤ ਸਾਬਕਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਮੰਗਲਵਾਰ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਈ. ਪੀ. ਐੱਲ.-12 ਦੀ ਅੰਕ ਸੂਚੀ ਵਿਚ ਫਿਰ ਤੋਂ ਚੋਟੀ ਦਾ ਸਥਾਨ ਹਾਸਲ ਕਰ ਲਿਆ। ਚੇਨਈ ਨੇ ਕੋਲਕਾਤਾ ਨੂੰ 20 ਓਵਰਾਂ ਵਿਚ 9 ਵਿਕਟਾਂ 'ਤੇ 108 ਦੌੜਾਂ ਦੇ ਮਾਮੂਲੀ ਸਕੋਰ 'ਤੇ ਰੋਕਣ ਤੋਂ ਬਾਅਦ 17.2 ਓਵਰਾਂ ਵਿਚ  3 ਵਿਕਟਾਂ ਦੇ ਮਾਮੂਲੀ ਸਕੋਰ 'ਤੇ ਰੋਕਣ ਤੋਂ ਬਾਅਦ 17.2 ਓਵਰਾਂ ਵਿਚ 3 ਵਿਕਟਾਂ 'ਤੇ 111 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਚੇਨਈ ਦੀ 6 ਮੈਚਾਂ ਵਿਚ ਇਹ ਪੰਜਵੀਂ ਜਿੱਤ ਹੈ ਤੇ ਉਸਦੇ 10 ਅੰਕ ਹੋ ਗਏ ਹਨ। ਦੂਜੇ ਪਾਸੇ ਕੋਲਕਾਤਾ ਨਾਈਟ ਰਾਡਰਜ਼ ਦੂਜੇ ਪਾਸੇ ਕੋਲਕਾਤਾ ਨੂੰ 6 ਮੈਚਾਂ ਵਿਚ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

PunjabKesari

ਇਸ ਤੋਂ ਪਹਿਲਾਂ  ਦੀਪਕ ਚਾਹਰ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਚੇਨਈ ਸੁਪਰ ਕਿੰਗਜ਼ ਨੇ  ਕੋਲਕਾਤਾ ਨਾਈਟ ਰਾਈਡਰਜ਼ ਨੂੰ  ਮੌਜੂਦਾ  ਸੈਸ਼ਨ ਵਿਚ ਉਸਦੇ ਤੀਜੇ ਸਭ ਤੋਂ ਘੱਟ ਸਕੋਰ  ਰੋਕ ਦਿੱਤਾ।  ਚੇਨਈ ਵਲੋਂ  ਚਾਹਰ (20 ਦੌੜਾਂ 'ਤੇ 3 ਵਿਕਟਾਂ), ਹਰਭਜਨ ਸਿੰਘ (15 ਦੌੜਾਂ 'ਤੇ 2 ਵਿਕਟਾਂ), ਇਮਰਾਨ ਤਾਹਿਰ (21 ਦੌੜਾਂ 'ਤੇ 2 ਵਿਕਟਾਂ) ਤੇ ਰਵਿੰਦਰ ਜਡੇਜਾ (17 ਦੌੜਾਂ 'ਤੇ 1 ਵਿਕਟ) ਦੀ ਸ਼ਾਨਦਾਰ ਗੇਂਦਬਾਜ਼ੀ ਸਾਹਮਣੇ ਨਾਈਟ ਰਾਈਡਰਜ਼ ਨੇ ਲਗਾਤਾਰ ਫਰਕ ਨਾਲ ਵਿਕਟਾਂ ਗੁਆਈਆਂ।

PunjabKesari

ਆਂਦ੍ਰੇ ਰਸੇਲ ਕੇ. ਕੇ. ਆਰ. ਦਾ ਟਾਪ ਸਕੋਰਰ ਰਿਹਾ, ਜਿਸ ਨੇ ਜੀਵਨਦਾਨ ਦਾ ਫਾਇਦਾ ਚੁੱਕਦੇ ਹੋਏ 44 ਗੇਂਦਾਂ 'ਤੇ 5 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ ਅਜੇਤੂ 50 ਦੌੜਾਂ ਦੀ ਪਾਰੀ ਖੇਡੀ। ਉਸਦੇ ਇਲਾਵਾ ਟੀਮ ਦਾ ਕੋਈ ਵੀ ਹੋਰ ਬੱਲੇਬਾਜ਼ 20 ਦੌੜਾਂ ਦੇ ਅੰਕੜੇ ਨੂੰ ਨਹੀਂ ਛੂਹ ਸਕਿਆ। ਐੱਮ. ਏ. ਚਿਦਾਂਬਰਮ ਸਟੇਡੀਅਮ ਦੀ ਪਿੱਚ 'ਤੇ ਕੇ. ਕੇ. ਆਰ. ਦੇ ਬੱਲੇਬਾਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਗੇਂਦ ਬੱਲੇ 'ਤੇ ਨਹੀਂ ਆ ਰਹੀ ਸੀ। ਨਾਈਟ ਰਾਈਡਰਜ਼ ਦੇ ਬੱਲੇਬਾਜ਼ਾਂ ਨੇ ਹਾਲਾਂਕਿ ਗੈਰ-ਜ਼ਿੰਮੇਵਾਰਾਨਾ ਸ਼ਾਟਾਂ ਵੀ ਖੇਡੀਆਂ, ਜਿਸਦਾ ਖਾਮਿਆਜ਼ਾ ਟੀਮ ਨੂੰ ਭੁਗਤਣਾ ਪਿਆ। ਸੁਪਰ ਕਿੰਗਜ਼ ਦੇ ਕਪਤਾਨ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ ਉਸਦੇ ਗੇਂਦਬਾਜ਼ਾਂ ਨੇ ਇਸ ਫੈਸਲੇ ਨੂੰ ਸਹੀ ਸਾਬਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ।

ਟੀਮਾਂ :

ਕੋਲਕਾਤਾ ਨਾਈਟ ਰਾਈਡਰਜ਼ : ਕ੍ਰਿਸ ਲਿਨ, ਸੁਨੀਲ ਨਾਰਾਇਣ, ਰੌਬਿਨ ਉਥੱਪਾ, ਨਿਤੀਸ਼ ਰਾਣਾ, ਦਿਨੇਸ਼ ਕਾਰਤਿਕ (ਕਪਤਾਨ), ਸ਼ੁਭਮਨ ਗਿਲ, ਆਂਦਰੇ ਰਸਲ, ਪਿਊਸ਼ ਚਾਵਲਾ, ਕੁਲਦੀਪ ਯਾਦਵ, ਹੈਰੀ ਗਰੂਨੀ, ਪ੍ਰਸਿੱਧ ਕ੍ਰਿਸ਼ਨਾ।
ਚੇਨਈ ਸੁਪਰ ਕਿੰਗਜ਼ : ਸ਼ੇਨ ਵਾਟਸਨ, ਫਾਫ ਡੂ ਪਲੇਸਿਸ, ਸੁਰੇਸ਼ ਰੈਨਾ, ਅੰਬਾਤੀ ਰਾਇਡੂ, ਮਹਿੰਦਰ ਸਿੰਘ ਧੋਨੀ (ਕਪਤਾਨ), ਕੇਦਾਰ ਜਾਧਵ, ਰਵਿੰਦਰ ਜਡੇਜਾ, ਸਕਾਟ ਕੁਗੇਲੀਜਨ, ਦੀਪਕ ਚਾਹਰ, ਹਰਭਜਨ ਸਿੰਘ, ਇਮਰਾਨ ਤਾਹਿਰ।


author

Gurdeep Singh

Content Editor

Related News