ਮੈਚ ਦੇਖਣ ਪੁੱਜੀ ਅਨੁਸ਼ਕਾ ਨੇ ਫਲਾਂਟ ਕੀਤਾ ''ਬੇਬੀ ਬੰਪ'', ਤਸਵੀਰਾਂ ਵਾਇਰਲ

Tuesday, Nov 03, 2020 - 11:35 AM (IST)

ਮੈਚ ਦੇਖਣ ਪੁੱਜੀ ਅਨੁਸ਼ਕਾ ਨੇ ਫਲਾਂਟ ਕੀਤਾ ''ਬੇਬੀ ਬੰਪ'', ਤਸਵੀਰਾਂ ਵਾਇਰਲ

ਆਬੂਧਾਬੀ : ਦਿੱਲੀ ਕੈਪੀਟਲਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਸੋਮਵਾਰ ਨੂੰ ਆਈ.ਪੀ.ਐਲ. 2020 ਦਾ 55ਵਾਂ ਮੈਚ ਆਬੂਧਾਬੀ ਦੇ ਸ਼ੇਖ ਜਿਆਦ ਸਟੇਡੀਅਮ ਵਿਚ ਖੇਡਿਆ ਗਿਆ। ਇਸ ਮੁਕਾਬਲੇ ਦੌਰਾਨ ਆਰ.ਸੀ.ਬੀ. ਦੇ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਸਟੇਡੀਅਮ ਵਿਚ ਪਹੁੰਚੀ ਸੀ। ਅਨੁਸ਼ਕਾ ਨੇ ਚਿੱਟੇ ਰੰਗ ਦੀ ਡਰੈਸ ਪਾਈ ਹੋਈ ਸੀ, ਜਿਸ ਵਿਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ। ਇਸ ਡਰੈਸ ਵਿਚ ਅਨੁਸ਼ਕਾ ਦਾ ਬੇਬੀ ਬੰਪ ਸਾਫ਼ ਨਜ਼ਰ ਆ ਰਿਹਾ ਸੀ। ਅਨੁਸ਼ਕਾ ਸ਼ਰਮਾ ਦੀਆਂ ਮੈਚ ਦੌਰਾਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਅਤੇ ਲੋਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਨੂੰ ਝਟਕਾ, ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ 'ਚ ਇਸ ਨੰਬਰ 'ਤੇ ਪੁੱਜੇ

PunjabKesari

ਦੱਸ ਦੇਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਦੋਵਾਂ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਸੀ। ਵਿਰਾਟ-ਅਨੁਸ਼ਕਾ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਹੀ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਸੀ ਕਿ ਅਗਲੇ ਸਾਲ ਜਨਵਰੀ ਵਿਚ ਉਹ 2 ਤੋਂ 3 ਹੋਣ ਵਾਲੇ ਹਨ। ਉਨ੍ਹਾਂ ਕਿਹਾ, 'ਅਤੇ ਉਦੋਂ ਅਸੀਂ ਤਿੰਨ ਹੋਵਾਂਗੇ। ਨਵਾਂ ਮਿਹਮਾਨ ਜਨਵਰੀ 2021 ਵਿਚ ਆ ਰਿਹਾ ਹੈ।'

ਇਹ ਵੀ ਪੜ੍ਹੋ: IPL 2020: ਅੱਜ ਸਨਰਾਈਜ਼ਰਸ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਵੇਗਾ ਮੁਕਾਬਲਾ

PunjabKesari

ਦੱਸਦਯੋਗ ਹੈ ਕਿ ਅਨੁਸ਼ਕਾ ਤੇ ਵਿਰਾਟ ਨੇ 11 ਦਸੰਬਰ 2017 ਵਿਚ ਵਿਆਹ ਕਰਾਇਆ ਸੀ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ 'ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ 'ਚ ਸੱਤ ਫੇਰੇ ਲਏ। ਇਸ ਮੌਕੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਦੋਸਤ ਹੀ ਮੌਜੂਦ ਸਨ। ਦੱਸਣਯੋਗ ਹੈ ਕਿ 2013 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਨ੍ਹਾਂ ਦੀ ਪਹਿਲੀ ਮੁਲਾਕਾਤ ਇਕ ਐਡ ਸ਼ੂਟ ਦੌਰਾਨ ਹੋਈ ਸੀ।

ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਦੀ 'Z+ security' 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਸੁਰੱਖਿਆ ਵਾਪਸ ਲੈਣ ਵਾਲੀ ਪਟੀਸ਼ਨ ਖਾਰਜ


author

cherry

Content Editor

Related News