IPL ਮੈਚ ''ਚ ਵਿਰਾਟ ਨੂੰ ਚਿਅਰ ਕਰਨ ਪੁੱਜੀ ਅਨੁਸ਼ਕਾ, ਚਿਹਰੇ ''ਤੇ ਦਿਖਿਆ ਪ੍ਰੈਗਨੈਂਸੀ ਗਲੋਅ

Monday, Oct 26, 2020 - 12:37 PM (IST)

IPL ਮੈਚ ''ਚ ਵਿਰਾਟ ਨੂੰ ਚਿਅਰ ਕਰਨ ਪੁੱਜੀ ਅਨੁਸ਼ਕਾ, ਚਿਹਰੇ ''ਤੇ ਦਿਖਿਆ ਪ੍ਰੈਗਨੈਂਸੀ ਗਲੋਅ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਜਲਦ ਮਾਂ ਬਣਨ ਵਾਲੀ ਹੈ ਅਤੇ ਇਸ ਸਮੇਂ ਅਨੁਸ਼ਕਾ ਆਪਣੇ ਪਤੀ ਨਾਲ ਦੁਬਈ ਵਿਚ ਹੈ। ਦੱਸ ਦੇਈਏ ਕਿ ਵਿਰਾਟ ਕੋਹਲੀ ਇਸ ਸਮੇਂ ਦੁਬਈ ਵਿਚ ਆਈ.ਪੀ.ਐਲ. ਮੈਚ ਖੇਡ ਰਹੇ ਹਨ। ਉਥੇ ਹੀ ਅਨੁਸ਼ਕਾ ਨੂੰ ਕਈ ਵਾਰ ਸਟੇਡੀਅਮ ਵਿਚ ਵਿਰਾਟ ਨੂੰ ਚਿਅਰ ਕਰਦੇ ਹੋਏ ਦੇਖਿਆ ਗਿਆ ਹੈ। ਬੀਤੇ ਦਿਨ ਵੀ ਅਨੁਸ਼ਕਾ ਵਿਰਾਟ ਕੋਹਲੀ ਦੀ ਟੀਮ ਰਾਇਲ ਚੈਲੇਂਜਰਸ ਬੈਂਗਲੁਰੂ ਅਤੇ ਚੇਨਈ ਸੁਪਰਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਮੈਚ ਦੇਖਣ ਲਈ ਸਟੇਡੀਅਮ ਪਹੁੰਚੀ ਸੀ। ਇਸ ਦੌਰਾਨ ਅਨੁਸ਼ਕਾ ਨੇ ਲਾਲ ਰੰਗ ਦੀ ਡਰੈਸ ਪਾਈ ਹੋਈ ਸੀ, ਜਿਸ ਵਿਚ ਉਹ ਕਾਫੀ ਖ਼ੂਬਸੂਰਤ ਲੱਗ ਰਹੀ ਸੀ। ਇਨ੍ਹਾਂ ਤਸਵੀਰਾਂ ਦੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਆਪਣੀ ਪ੍ਰੈਗਨੈਂਸੀ ਨੂੰ ਕਾਫ਼ੀ ਇੰਜੁਆਏ ਕਰ ਰਹੀ ਹੈ।

ਇਹ ਵੀ ਪੜ੍ਹੋ: ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ, ਜਾਣੋ 10 ਗ੍ਰਾਮ ਸੋਨੇ ਦਾ ਭਾਅ

PunjabKesari

ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਲਾਲ ਰੰਗ ਦੀ ਡਰੈਸ ਵਿਚ ਬੇਬੀ ਬੰਪ ਫਲਾਂਟ ਕਰਦੇ ਹੋਏ ਅਨੁਸ਼ਕਾ ਸ਼ਰਮਾ ਦੇ ਚਿਹਰੇ ਦੀ ਮੁਸਕਾਨ ਦੇਖਣ ਯੋਗ ਹੈ। ਇਸ ਤੋਂ ਪਹਿਲਾਂ ਵੀ ਅਨੁਸ਼ਕਾ ਦੀਆਂ ਬੇਬੀ ਬੰਪ ਫਲਾਂਟ ਕਰਦੇ ਹੋਏ ਤਸਵੀਰਾਂ ਵਾਇਰਲ ਹੋਈਆਂ ਸਨ।

ਇਹ ਵੀ ਪੜ੍ਹੋ: ਆਮ ਜਨਤਾ ਨੂੰ ਰਾਹਤ: ਸਰਕਾਰ ਦੇ ਦਖ਼ਲ ਤੋਂ ਬਾਅਦ ਡਿੱਗੀਆਂ ਪਿਆਜ਼ ਦੀਆਂ ਕੀਮਤਾਂ, ਦੇਖੋ 1 ਕਿਲੋ ਦਾ ਭਾਅ

PunjabKesari

ਦੱਸ ਦੇਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਦੋਵਾਂ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਸੀ। ਵਿਰਾਟ-ਅਨੁਸ਼ਕਾ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਹੀ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਸੀ ਕਿ ਅਗਲੇ ਸਾਲ ਜਨਵਰੀ ਵਿਚ ਉਹ 2 ਤੋਂ 3 ਹੋਣ ਵਾਲੇ ਹਨ। ਉਨ੍ਹਾਂ ਕਿਹਾ, 'ਅਤੇ ਉਦੋਂ ਅਸੀਂ ਤਿੰਨ ਹੋਵਾਂਗੇ। ਨਵਾਂ ਮਿਹਮਾਨ ਜਨਵਰੀ 2021 ਵਿਚ ਆ ਰਿਹਾ ਹੈ।'

ਇਹ ਵੀ ਪੜ੍ਹੋ: IPL 2020 : ਪਲੇਆਫ ਦੀ ਦਾਅਵੇਦਾਰੀ ਮਜਬੂਤ ਕਰਣ ਉਤਰਣਗੇ ਕੋਲਕਾਤਾ ਅਤੇ ਪੰਜਾਬ

PunjabKesari

ਦੱਸਦਯੋਗ ਹੈ ਕਿ ਅਨੁਸ਼ਕਾ ਤੇ ਵਿਰਾਟ ਨੇ 11 ਦਸੰਬਰ 2017 ਵਿਚ ਵਿਆਹ ਕਰਾਇਆ ਸੀ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ 'ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ 'ਚ ਸੱਤ ਫੇਰੇ ਲਏ। ਇਸ ਮੌਕੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਦੋਸਤ ਹੀ ਮੌਜੂਦ ਸਨ। ਦੱਸਣਯੋਗ ਹੈ ਕਿ 2013 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਨ੍ਹਾਂ ਦੀ ਪਹਿਲੀ ਮੁਲਾਕਾਤ ਇਕ ਐਡ ਸ਼ੂਟ ਦੌਰਾਨ ਹੋਈ ਸੀ।


author

cherry

Content Editor

Related News