IPL 2020 : ਅੱਜ ਦਿੱਲੀ ਦਾ ਕੋਲਕਾਤਾ ਅਤੇ ਪੰਜਾਬ ਦਾ ਹੈਦਰਾਬਾਦ ਨਾਲ ਹੋਵੇਗਾ ਮੁਕਾਬਲਾ
Saturday, Oct 24, 2020 - 11:33 AM (IST)
ਆਬੂਧਾਬੀ/ਦੁਬਈ : ਅੰਕ ਸੂਚੀ ਵਿਚ ਸਿਖ਼ਰ 'ਤੇ ਕਾਬਿਜ ਦਿੱਲੀ ਕੈਪੀਟਲਸ ਨੂੰ ਜੇਕਰ ਇੰਡੀਅਨ ਪ੍ਰੀਮੀਅਰ ਲੀਗ ਵਿਚ ਆਪਣਾ ਨੰਬਰ ਇਕ ਸਥਾਨ ਬਰਕਰਾਰ ਰੱਖਣਾ ਹੈ ਤਾਂ ਉਸ ਦੇ ਬੱਲੇਬਾਜਾਂ ਨੂੰ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਖ਼ਿਲਾਫ਼ ਸ਼ਨੀਵਾਰ ਯਾਨੀ ਅੱਜ ਦੁਪਹਿਰ ਨੂੰ ਇੱਥੇ ਹੋਣ ਵਾਲੇ ਮੈਚ ਵਿਚ ਚੰਗਾ ਪ੍ਰਦਰਸ਼ਨ ਕਰਣਾ ਹੋਵੇਗਾ। ਦਿੱਲੀ ਵੱਲੋਂ ਸ਼ਿਖਰ ਧਵਨ ਚੰਗੀ ਫ਼ਾਰਮ ਵਿਚ ਹਨ ਅਤੇ ਉਨ੍ਹਾਂ ਨੇ ਪਿਛਲੇ ਦੋਵੇਂ ਮੈਚਾਂ ਵਿਚ ਸੈਂਕੜੇ ਜਮਾਏ ਹਨ ਪਰ ਬਾਕੀ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਟੀਮ ਨੂੰ ਕਿੰਗਜ਼ ਇਲੈਵਨ ਪੰਜਾਬ ਖ਼ਿਲਾਫ਼ ਹਾਰ ਦਾ ਸਾਹਮਣਾ ਕਰਣਾ ਪਿਆ। ਕੇ.ਕੇ.ਆਰ. ਦੀ ਟੀਮ ਰਾਇਲ ਚੈਲੇਂਜ਼ਰਸ ਬੈਂਗਲੁਰੂ ਖ਼ਿਲਾਫ਼ ਸ਼ਰਮਨਾਕ ਪ੍ਰਦਰਸ਼ਨ ਦੇ ਬਾਅਦ ਇਸ ਮੈਚ ਵਿਚ ਉਤਰੇਗੀ। ਇਸ ਮੈਚ ਵਿਚ ਕੇ.ਕੇ.ਆਰ. ਦੀ ਟੀਮ 84 ਦੌੜਾਂ ਹੀ ਬਣਾ ਸਕੀ ਸੀ। ਇਸ ਨਾਲ ਟੀਮ ਦੇ ਮਨੋਬਲ 'ਤੇ ਨਕਾਰਾਤਮਕ ਪ੍ਰਭਾਵ ਪਿਆ ਹੋਵੇਗਾ। ਕੇ.ਕੇ.ਆਰ. ਦੇ ਹੁਣ 10 ਅੰਕ ਹਨ ਅਤੇ ਉਹ ਚੌਥੇ ਸਥਾਨ 'ਤੇ ਹਨ ਪਰ ਇਓਨ ਮੋਰਗਨ ਦੀ ਅਗਵਾਈ ਵਾਲੀ ਟੀਮ ਪਲੇਆਫ ਵਿਚ ਬਣੇ ਰਹਿਣ ਲਈ ਆਪਣੇ ਅੰਕ ਵਧਾਉਣ ਲਈ ਬੇਤਾਬ ਹੋਵੇਗੀ।
ਇਹ ਵੀ ਪੜ੍ਹੋ: ਗ਼ਰੀਬੀ ਕਾਰਨ ਖ਼ਰਾਬ ਫ਼ੋਨ ਠੀਕ ਨਾ ਕਰਾ ਸਕੇ ਮਾਪੇ,ਪੜ੍ਹਾਈ 'ਚ ਦਿੱਕਤ ਆਉਣ 'ਤੇ ਵਿਦਿਆਰਥੀ ਨੇ ਲਿਆ ਫਾਹਾ
ਉਥੇ ਹੀ ਆਪਣੇ-ਆਪਣੇ ਪਿਛਲੇ ਮੁਕਾਬਲੇ ਜਿੱਤ ਚੁੱਕੀ ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਸ਼ਨੀਵਾਰ ਯਾਨੀ ਅੱਜ ਸ਼ਾਮ ਨੂੰ ਹੋਣ ਵਾਲੇ ਆਈ.ਪੀ.ਐਲ. ਮੁਕਾਬਲੇ ਵਿਚ ਉਮੀਦਾਂ ਦੀ ਲੜਾਈ ਲੜਨਗੀਆਂ। ਹੈਦਰਾਬਾਦ 10 ਮੈਚਾਂ ਵਿਚੋਂ 4 ਜਿੱਤਾਂ, 6 ਹਾਰਾਂ ਅਤੇ 8 ਅੰਕਾਂ ਨਾਂਲ ਅੰਕ ਸੂਚੀ ਵਿਚ 5ਵੇਂ ਸਥਾਨ 'ਤੇ ਹੈ, ਜਦੋਂਕਿ ਪੰਜਾਬ ਦੀ ਟੀਮ 10 ਮੈਚਾਂ ਵਿਚੋਂ 4 ਜਿੱਤਾਂ, 6 ਹਾਰਾਂ ਅਤੇ 8 ਅੰਕਾਂ ਨਾਲ 6ਵੇਂ ਸਥਾਨ 'ਤੇ ਹੈ। ਦੋਵਾਂ ਟੀਮ ਨੂੰ ਪਲੇਅ ਆਫ ਤੈਅ ਕਰਨ ਲਈ ਆਪਣੇ ਬਾਕੀ ਚਾਰੇ ਮੈਚਾਂ ਨੂੰ ਜਿੱਤ ਣ ਵਾਲੀ ਟੀਮ ਦੀਆਂ ਉਮੀਦਾਂ ਬਣੀਆਂ ਰਹਿਣਗੀਆਂ, ਜਦੋਂਕਿ ਹਾਰ ਜਾਣ ਵਾਲੀ ਟੀਮ ਦੀਆਂ ਮੁਸ਼ਕਲਾਂ ਵੱਧ ਜਾਣਗੀਆਂ। ਦੋਵੇਂ ਟੀਮਾਂ ਆਪਣੇ ਪਿਛਲੇ ਮੁਕਾਬਲੇ ਜਿੱਤ ਕੇ ਇਸ ਮੈਚ ਵਿਚ ਵਧੇ ਹੋਏ ਮਨੋਬਲ ਨਾਲ ਉਤਰ ਰਹੀਆਂ ਹਨ। ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 8 ਵਿਕਟਾਂ ਨਾਲ ਅਤੇ ਪੰਜਾਬ ਨੇ ਚੋਟੀ ਦੀ ਟੀਮ ਦਿੱਲੀ ਕੈਪੀਟਲਸ ਨੂੰ 5 ਵਿਕਟਾਂ ਨਾਲ ਹਰਾਇਆ ਸੀ।
ਇਹ ਵੀ ਪੜ੍ਹੋ: ਹੁਣ ਆਪਣੇ ਯੂਜ਼ਰਸ ਨੂੰ ਵੀਡੀਓ ਹਟਾਉਣ ਦਾ ਕਾਰਣ ਦੱਸੇਗਾ TikTok, ਕਰ ਸਕਦੇ ਹੋ ਅਪੀਲ