ਥਕਾਵਟ ਦੂਰ ਕਰਨ ਲਈ ਇਹ ਕੰਮ ਰਹੇ ਨੇ ਵਿਰਾਟ ਕੋਹਲੀ, ਸਾਝੀਆਂ ਕੀਤੀਆਂ ਤਸਵੀਰਾਂ

09/03/2020 5:26:04 PM

ਸਪੋਰਟਸ ਡੈਕਸ : ਆਈ.ਪੀ.ਐੱਲ. ਸ਼ੁਰੂ ਹੋਣ 'ਚ ਕੇਵਲ 16 ਦਿਨ ਦਾ ਸਮਾਂ ਰਹਿ ਗਿਆ ਹੈ। ਇਸ ਨੂੰ ਲੈ ਕੇ ਦਿੱਲੀ ਤੋਂ ਲੈ ਕੇ ਆਰ.ਸੀ.ਬੀ. ਨੇ ਦੁਬਈ ਤੱਕ ਆਪਣਾ ਅਭਿਆਸ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਰਾਇਲ ਚੈਲੇਂਜਰਜ਼ ਬੈਂਗਲੌਰ ਦੇ ਕਪਤਾਨ ਵਿਰਾਟ ਕੋਹਲੀ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਕਪਤਾਨ ਅਭਿਆਸ ਸੈਸ਼ਨ ਤੋਂ ਬਾਅਦ ਆਈਸ ਬਾਥ ਲੈਂਦੇ ਹੋਏ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ : ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ
ਦਰਅਸਲ, ਕੋਹਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਅਭਿਆਸ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ Proper session + proper humidity + great recovery.....। ਦੱਸ ਦੇਈਏ ਕਿ ਕਪਤਾਨ ਕੋਹਲੀ ਅਭਿਆਸ ਤੋਂ ਬਾਅਦ ਆਪਣੀ ਥਕਾਵਟ ਨੂੰ ਦੂਰ ਕਰਨ ਲਈ ਆਪਣੇ ਕਮਰੇ 'ਚ ਆਈਸ ਬਾਥ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਥੇ ਉਹ ਕਾਫ਼ੀ ਖ਼ੁਸ਼ ਦਿਖਾਈ ਦੇ ਰਹੇ ਹਨ। ਇਸ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਤੇ ਇਸ 'ਤੇ ਕਾਫ਼ੀ ਕਮੈਂਟ ਵੀ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ :  ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਰਬੀਆਈ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ਾਂਝੀ ਕੀਤੀ ਹੈ। ਜਿਸ 'ਚ ਟੀਮ 7 ਦਿਨ ਦੇ ਇਕਾਂਤਵਾਸ ਸਮੇਂ ਤੋਂ ਬਾਅਦ ਬਾਹਰ ਨਿਕਲ ਆਈ ਹੈ। ਇਸ ਤੋਂ ਬਾਅਦ ਅਨੁਸ਼ਕਾ ਅਤੇ ਕੋਹਲੀ ਨੇ ਆਈ.ਸੀ.ਬੀ. ਟੀਮ ਦੇ ਨਾਲ ਬੇਬੀ ਅਨਾਊਂਸਮੈਂਟ ਨੂੰ ਸੈਲੀਬ੍ਰੇਟ ਕੀਤਾ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ ਘਟਨਾ : ਘਰ 'ਚ ਦਾਖ਼ਲ ਹੋ ਕੇ ਪਹਿਲਾਂ ਵਿਆਹੁਤਾ ਦੀ ਕੀਤੀ ਕੁੱਟਮਾਰ ਫ਼ਿਰ ਮਿਟਾਈ ਹਵਸ

Baljeet Kaur

This news is Content Editor Baljeet Kaur