IPL 2021: ਚਾਹਲ ਨੂੰ ਪਹਿਲੀ ਵਿਕਟ ਲਈ ਕਰਨਾ ਪਿਆ 3 ਮੈਚਾਂ ਦਾ ਇੰਤਜ਼ਾਰ, ਰੋ ਪਈ ਧਨਾਸ਼੍ਰੀ ਵਰਮਾ

Monday, Apr 19, 2021 - 10:45 AM (IST)

IPL 2021: ਚਾਹਲ ਨੂੰ ਪਹਿਲੀ ਵਿਕਟ ਲਈ ਕਰਨਾ ਪਿਆ 3 ਮੈਚਾਂ ਦਾ ਇੰਤਜ਼ਾਰ, ਰੋ ਪਈ ਧਨਾਸ਼੍ਰੀ ਵਰਮਾ

ਚੇਨਈ : ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦਾ 10ਵਾਂ ਮੁਕਾਬਲਾ ਰਾਇਲ ਚੈਲੇਂਜਰਸ ਬੈਂਗਲੋਰ ਅਤੇ ਕੋਲਕਾਤਾ ਨਾਈਟ ਰਾਈਡਰਸ ਵਿਚਾਲੇ ਖੇਡਿਆ ਗਿਆ। ਚੇਨਈ ਦੇ ਐਮ.ਏ. ਚਿੰਦਬਰਮ ਸਟੇਡੀਅਮ ਵਿਚ ਖੇਡੇ ਗਏ ਇਸ ਮੈਚ ਵਿਚ ਬੈਂਗਲੋਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾ ਕੇ ਜਿੱਤ ਦੀ ਹੈਟ੍ਰਿਕ ਲਗਾਈ। ਇਸ ਮੈਚ ਵਿਚ ਆਰ.ਸੀ.ਬੀ. ਦੇ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਇਸ ਸੀਜ਼ਨ ਦਾ ਆਪਣਾ ਪਹਿਲਾ ਵਿਕਟ ਲਿਆ, ਜਿਸ ਦੇ ਬਾਅਦ ਉਨ੍ਹਾਂ ਦੀ ਪਤਨੀ ਧਨਾਸ਼੍ਰੀ ਵਰਮਾ ਭਾਵੁਕ ਹੋ ਗਈ।

ਇਹ ਵੀ ਪੜ੍ਹੋ : ਵਿਸ਼ਵ ’ਚ ਪਾਕਿਸਤਾਨੀ ਪਾਸਪੋਰਟ ਦੀ ਹਾਲਤ ਸਭ ਤੋਂ ਖ਼ਰਾਬ, ਜਾਣੋ ਕੀ ਹੈ ਭਾਰਤ ਦੀ ਰੈਂਕਿੰਗ

ਇਸ ਸੀਜ਼ਨ ਵਿਚ 3 ਮੈਚਾਂ ਦੇ ਬਾਅਦ ਜਦੋਂ ਚਾਹਲ ਨੇ ਵਿਕਟ ਲਈ ਤਾਂ ਸਟੇਡੀਅਮ ਵਿਚ ਮੌਜੂਦ ਧਨਾਸ਼੍ਰੀ ਆਪਣੇ ਹੰਝੂਆਂ ’ਤੇ ਕਾਬੂ ਨਹੀਂ ਕਰ ਸਕੀ। ਕੇ.ਕੇ.ਆਰ. ਖ਼ਿਲਾਫ਼ ਮੁਕਾਬਲੇ ਵਿਚ ਚਾਹਲ ਨੇ 4 ਓਵਰਾਂ ਵਿਚ 34 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਉਨ੍ਹਾਂ ਨੇ ਸਲਾਮੀ ਬੱਲੇਬਾਜ਼ ਦਿਨੇਸ਼ ਕਾਰਤਿਕ ਨੂੰ ਪਵੇਲੀਅਨ ਭੇਜਿਆ। ਧਨਾਸ਼੍ਰੀ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਸਟੈਂਡ ਵਿਚ ਭਾਵੁਕ ਖੜ੍ਹੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਬੈਂਕ ਮੁਲਾਜ਼ਮ ਨੇ 37 ਦਿਨਾਂ ’ਚ 4 ਵਾਰ ਕੀਤਾ ਵਿਆਹ, 3 ਵਾਰ ਦਿੱਤਾ ਤਲਾਕ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਦੱਸ ਦੇਈਏ ਕਿ ਬੈਂਗਲੋਰ ਦੀ ਇਸ ਸੀਜ਼ਨ ਵਿਚ ਇਹ ਲਗਾਤਾਰ ਤੀਜੀ ਜਿੱਤ ਹੈ ਅਤੇ ਉਹ ਹੁਣ ਤੱਕ ਇਕ ਵੀ ਮੁਕਾਬਲ ਨਹੀਂ ਹਾਰੀ ਹੈ।

ਇਹ ਵੀ ਪੜ੍ਹੋ : ਹੈਰਾਨੀਜਨਕ: ਚੋਰੀ ਕੀਤੀਆਂ ਸਨ 2 ਸ਼ਰਟਾਂ, ਹੁਣ 20 ਸਾਲ ਮਗਰੋਂ ਜੇਲ੍ਹ ’ਚੋਂ ਰਿਹਾਅ ਹੋਇਆ ਇਹ ਸ਼ਖ਼ਸ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News